
ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਕਰਵਾਇਆ ਦਾਖਲ
ਸਮਰਾਲਾ : ਕਾਂਗਰਸ ਤੋਂ ਬਾਗੀ ਹੋਏ ਸਮਰਾਲਾ ਤੋਂ ਆਜ਼ਾਦ ਚੋਣ ਲੜਨ ਵਾਲੇ ਅਮਰੀਕ ਸਿੰਘ ਢਿੱਲੋਂ ਨੂੰ ਬ੍ਰੇਨ ਹੈਮਰੇਜ ਹੋਇਆ ਹੈ। ਉਨ੍ਹਾਂ ਨੂੰ ਅੱਧੀ ਰਾਤ ਤੋਂ ਬਾਅਦ 12.30 ਵਜੇ ਉਨ੍ਹਾਂ ਦੇ ਘਰ ਸਮਰਾਲਾ ਵਿਖੇ ਹੀ ਬ੍ਰੇਨ ਹੈਮਰੇਜ ਦਾ ਅਟੈਕ ਆਇਆ। ਘਰ ਵਿਚ ਉਸ ਸਮੇਂ ਉਨ੍ਹਾਂ ਦੀ ਪਤਨੀ ਮੌਜੂਦ ਸੀ ਅਤੇ ਜਦੋਂ ਅਟੈਕ ਆਇਆ ਤਾਂ ਤੁਰੰਤ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੇ ਸਿਰ ਦਾ ਆਪਰੇਸ਼ਨ ਵੀ ਕੀਤਾ ਗਿਆ।
Amrik Singh Dhillon
ਵਿਧਾਇਕ ਢਿੱਲੋਂ ਨੂੰ ਬ੍ਰੇਨ ਹੈਮਰੇਜ ਦੇ ਅਟੈਕ ਤੋਂ ਬਾਅਦ ਸਪੁੱਤਰ ਕਮਲਜੀਤ ਸਿੰਘ ਢਿੱਲੋਂ, ਹਰਦੀਪ ਸਿੰਘ ਢਿੱਲੋਂ ਅਤੇ ਪੋਤਰਾ ਕਰਨਵੀਰ ਸਿੰਘ ਢਿੱਲੋਂ ਵੀ ਹਸਪਤਾਲ ਪੁੱਜ ਗਏ ਹਨ। ਪਰਿਵਾਰਕ ਮੈਂਬਰਾਂ ਵੱਲੋਂ ਕਿਹਾ ਗਿਆ ਹੈ ਕਿ ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਹੈ ਅਤੇ ਵਿਧਾਇਕ ਢਿੱਲੋਂ ਦੇ ਸਮਰਥਕਾਂ ਵਲੋਂ ਉਨ੍ਹਾਂ ਦੀ ਲੰਬੀ ਉਮਰ ਲਈ ਅਰਦਾਸ ਕੀਤੀ ਜਾ ਰਹੀ ਹੈ ਕਿ ਉਹ ਜਲਦ ਸਿਹਤਯਾਬ ਹੋ ਕੇ ਘਰ ਪਰਤਣ। ਜ਼ਿਕਰਯੋਗ ਹੈ ਕਿ ਅਮਰੀਕ ਢਿੱਲੋਂ ਸਮਰਾਲਾ ਤੋਂ ਚਾਰ ਵਾਰ ਵਿਧਾਇਕ ਰਹਿ ਚੁੱਕੇ ਹਨ। ਇਸ ਵਾਰ ਕਾਂਗਰਸ ਨੇ ਉਨ੍ਹਾਂ ਦੀ ਟਿਕਟ ਕੱਟੀ ਸੀ ਤਾਂ ਉਹ ਆਜ਼ਾਦ ਚੋਣ ਲੜੇ ਹਨ। ਕਾਂਗਰਸ ਤੋਂ ਬਾਗੀ ਹੋਣ ਤੋਂ ਬਾਅਦ ਕਾਂਗਰਸ ਨੇ ਅਮਰੀਕ ਢਿੱਲੋਂ ਨੂੰ ਪਾਰਟੀ ਵਿੱਚੋਂ ਬਾਹਰ ਕਰ ਦਿੱਤਾ ਸੀ।