ਬਾਈਡੇਨ ਨੇ ਤੇਲ ਦੀਆਂ ਕੀਮਤਾਂ ਨੂੰ ਸਥਿਰ ਰੱਖਣ ਲਈ 3 ਕਰੋੜ ਬੈਰਲ ਤੇਲ ਦੇਣ ਦਾ ਕੀਤਾ ਐਲਾਨ
Published : Mar 3, 2022, 12:06 am IST
Updated : Mar 3, 2022, 12:06 am IST
SHARE ARTICLE
image
image

ਬਾਈਡੇਨ ਨੇ ਤੇਲ ਦੀਆਂ ਕੀਮਤਾਂ ਨੂੰ ਸਥਿਰ ਰੱਖਣ ਲਈ 3 ਕਰੋੜ ਬੈਰਲ ਤੇਲ ਦੇਣ ਦਾ ਕੀਤਾ ਐਲਾਨ

ਵਾਸ਼ਿੰਗਟਨ, 2 ਮਾਰਚ : ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਐਲਾਨ ਕੀਤਾ ਹੈ ਕਿ ਯੂਕ੍ਰੇਨ ’ਤੇ ਰੂਸ ਦੇ ਹਮਲੇ ਤੋਂ ਬਾਅਦ ਗਲੋਬਲ ਪੱਧਰ ’ਤੇ ਤੇਲ ਦੀਆਂ ਕੀਮਤਾਂ ਨੂੰ ਸਥਿਰ ਰੱਖਣ ਲਈ ਉਨ੍ਹਾਂ ਦੇ ਪ੍ਰਸ਼ਾਸਨ ਨੇ 30 ਹੋਰ ਦੇਸ਼ਾਂ ਦੇ ਨਾਲ ਮਿਲ ਕੇ ਅਮਰੀਕਾ ਦੇ ਰਣਨੀਤਕ ਭੰਡਾਰਾਂ (ਰਿਜ਼ਰਵ) ਤੋਂ ਕਰੋੜਾਂ ਬੈਰਲ ਤੇਲ ਦੇਣ ਦਾ ਫ਼ੈਸਲਾ ਕੀਤਾ ਹੈ। ਬਾਈਡੇਨ ਨੇ ਸਟੇਟ ਆਫ਼ ਦਿ ਯੂਨੀਅਨ ਦੇ ਭਾਸ਼ਣ ਦੇ ਮੱਧ ਵਿਚ ਕਿਹਾ ਕਿ ਉਨ੍ਹਾਂ ਦਾ ਪ੍ਰਸ਼ਾਸਨ ਇਹ ਯਕੀਨੀ ਬਣਾਉਣ ਲਈ ਮਜ਼ਬੂਤ ਕਦਮ ਚੁਕ ਰਿਹਾ ਹੈ ਕਿ ਰੂਸ ਦੀ ਆਰਥਿਕਤਾ ਨੂੰ ਨਿਸ਼ਾਨਾ ਬਣਾ ਕੇ ਲਗਾਈਆਂ ਗਈਆਂ ਅਮਰੀਕੀ ਪਾਬੰਦੀਆਂ ਦਾ ਵੱਡਾ ਅਸਰ ਹੋਵੇ।
 ਉਨ੍ਹਾਂ ਵਾਅਦਾ ਕੀਤਾ ਕਿ ਉਨ੍ਹਾਂ ਦਾ ਪ੍ਰਸ਼ਾਸਨ ਅਮਰੀਕੀ ਕਾਰੋਬਾਰਾਂ ਅਤੇ ਖਪਤਕਾਰਾਂ ਦੀ ਸੁਰੱਖਿਆ ਲਈ ਸਾਰੇ ਕਦਮ ਚੁਕੇਗਾ। ਬਾਈਡੇਨ ਨੇ ਕਿਹਾ, ‘ਮੈਂ ਸਾਰੇ ਅਮਰੀਕੀਆਂ ਪ੍ਰਤੀ ਇਮਾਨਦਾਰ ਰਹਾਂਗਾ, ਜਿਵੇਂ ਮੈਂ ਹਮੇਸ਼ਾ ਵਾਅਦਾ ਕੀਤਾ ਹੈ। ਰੂਸੀ ਤਾਨਾਸ਼ਾਹ ਨੇ ਕਿਸੇ ਦੂਜੇ ਦੇਸ਼ ’ਤੇ ਹਮਲਾ ਕੀਤਾ ਹੈ ਅਤੇ ਇਸ ਦਾ ਬੋਝ ਪੂਰੀ ਦੁਨੀਆਂ ’ਤੇ ਪੈ ਰਿਹਾ ਹੈ।’ ਉਨ੍ਹਾਂ ਕਿਹਾ, ’ਅੱਜ ਰਾਤ, ਮੈਂ ਐਲਾਨ ਕਰ ਸਕਦਾ ਹਾਂ ਕਿ ਅਮਰੀਕਾ ਨੇ 30 ਹੋਰ ਦੇਸ਼ਾਂ ਨਾਲ ਦੁਨੀਆਂ ਭਰ ਦੇ ਤੇਲ ਭੰਡਾਰਾਂ ਤੋਂ 6 ਕਰੋੜ ਬੈਰਲ ਤੇਲ ਦੇਣ ਲਈ ਕੰਮ ਕੀਤਾ ਹੈ।’ ਅਮਰੀਕਾ ਇਸ ਪਹਿਲਕਦਮੀ ਦੀ ਅਗਵਾਈ ਕਰੇਗਾ ਅਤੇ ਅਸੀਂ ਅਪਣੇ ਰਣਨੀਤਕ ਪੈਟਰੋਲੀਅਮ ਭੰਡਾਰਾਂ ਤੋਂ 3 ਕਰੋੜ ਬੈਰਲ ਤੇਲ ਜਾਰੀ ਕਰ ਰਹੇ ਹਾਂ। ਲੋੜ ਪਈ ਤਾਂ ਹੋਰ ਕਰਾਂਗੇ। ਅਸੀਂ ਅਪਣੇ ਭਾਈਵਾਲਾਂ ਨਾਲ ਇਕਜੁਟ ਹਾਂ।’ (ਏਜੰਸੀ)

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement