
ਪਤੀ-ਪਤਨੀ ਦੇ ਝਗੜੇ ਦੌਰਾਨ ਵਾਪਰੀ ਘਟਨਾ
ਤਰਨਤਾਰਨ : ਸਥਾਨਕ ਮੁਹੱਲਾ ਮੁਰਾਦਪੁਰਾ ’ਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇਕ ਕਲਯੁਗੀ ਪਿਓ ਵਲੋਂ ਆਪਣੀ 5 ਮਹੀਨੇ ਦੀ ਬੱਚੀ ਨੂੰ ਜ਼ਮੀਨ ’ਤੇ ਪਟਕ ਕੇ ਉਸ ਦਾ ਕਤਲ ਕਰ ਦਿੱਤਾ ਗਿਆ।
photo
ਮ੍ਰਿਤਕ ਮਾਸੂਮ ਬੱਚੀ ਦੀ ਪਛਾਣ ਸੌਰਬੀ ਵਜੋਂ ਹੋਈ ਹੈ, ਜਿਸ ਦੀ ਲਾਸ਼ ਨੂੰ ਪੁਲਸ ਨੇ ਆਪਣੇ ਕਬਜ਼ੇ ’ਚ ਲੈ ਲਿਆ ਹੈ। ਇਸ ਮਾਮਲੇ ਦੇ ਸਬੰਧ ’ਚ ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਪਿਤਾ ਅਬਦੁਲ ਨਾਥ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਉਸ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
photo
ਇਸ ਘਟਨਾ ਦੇ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਤਰਨਤਾਰਨ ਦੇ ਇੰਸਪੈਕਟਰ ਉਪਕਾਰ ਸਿੰਘ ਨੇ ਦੱਸਿਆ ਕਿ ਮੁਰਾਦਪੁਰਾ ਨਿਵਾਸੀ ਮੁੱਖੋ ਆਪਣੀ 5 ਮਹੀਨੇ ਦੀ ਬੱਚੀ ਸੌਰਬੀ ਨਾਲ ਪੇਕੇ ਘਰ ਰਹਿ ਰਹੀ ਸੀ, ਜਿੱਥੇ ਉਸ ਦੇ ਪਤੀ ਨੇ ਸੁਰਭੀ ਨੂੰ ਜ਼ਮੀਨ ’ਤੇ ਜ਼ੋਰ ਨਾਲ ਪਟਕਦੇ ਹੋਏ ਉਸਦਾ ਕਤਲ ਕਰ ਦਿੱਤਾ। ਇਹ ਘਟਨਾ ਉਦੋਂ ਵਾਪਰੀ ਜਦੋਂ ਉਨ੍ਹਾਂ ਦੋਹਾਂ ਪਤੀ ਪਤਨੀ ਦਾ ਝਗੜਾ ਹੋ ਰਿਹਾ ਸੀ ਅਤੇ ਗੁੱਸੇ ਵਿਚ ਆਏ ਪਤੀ ਨੇ ਆਪਣੀ ਧੀ ਨੂੰ ਜ਼ਮੀਨ 'ਤੇ ਸੁੱਟ ਦਿਤਾ ਅਤੇ ਉਸ ਦੀ ਮੌਤ ਹੋ ਗਈ।
photo
ਇਸ ਮੌਕੇ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਨਾਨੇ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਅਤੇ ਜਵਾਈ ਵਿਚਕਾਰ ਅਕਸਰ ਹੀ ਝਗੜਾ ਚਲਦਾ ਰਹਿੰਦਾ ਸੀ ਅਤੇ ਅੱਜ ਵੀ ਅਜਿਹਾ ਹੀ ਹੋਇਆ। ਉਨ੍ਹਾਂ ਦੇ ਆਪਸੀ ਝਗੜੇ ਦੌਰਾਨ ਉਨ੍ਹਾਂ ਦੀ ਮਾਸੂਮ ਦੋਹਤੀ ਨੂੰ ਆਪਣੀ ਜਾਨ ਗਵਾਉਣੀ ਪਾਈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਕੇ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।