ਪੰਜਾਬ ਦਾ ਦਿਹਾਤੀ ਵਿਕਾਸ ਫੰਡ ਰੋਕ ਕੇ ਕੇਂਦਰ ਨੇ ਫਿਰ ਦਿੱਤਾ ਪੰਜਾਬ ਵਿਰੋਧੀ ਹੋਣ ਦਾ ਸਬੂਤ: ਹਰਪਾਲ ਸਿੰਘ ਚੀਮਾ 
Published : Mar 3, 2022, 5:08 pm IST
Updated : Mar 3, 2022, 5:08 pm IST
SHARE ARTICLE
Harpal Singh Cheema
Harpal Singh Cheema

-ਕਿਹਾ, ਕਾਂਗਰਸ-ਕੈਪਟਨ ਅਤੇ ਬਾਦਲਾਂ ਦੀਆਂ ਵਿੱਤੀ ਮਨਮਾਨੀਆਂ ਦਾ ਖਮਿਆਜ਼ਾ ਕਿਉਂ ਭੁਗਤੇ ਪੰਜਾਬ 

-ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਇਹਨਾਂ ਫੰਡਾਂ ਦੀ ਦੁਰਵਰਤੋਂ ਕਰਦੇ ਰਹੇ ਹਨ ਪ੍ਰਕਾਸ਼ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ 

-ਦਿਹਾਤੀ ਵਿਕਾਸ ਫੰਡ ਪੰਜਾਬ ਦੇ ਲੋਕਾਂ ਦਾ ਹੱਕ ਹੈ, ਤੁਰੰਤ ਫੰਡ ਜਾਰੀ ਕਰੇ ਮੋਦੀ ਸਰਕਾਰ: ਹਰਪਾਲ ਸਿੰਘ ਚੀਮਾ  

ਚੰਡੀਗੜ੍ਹ -  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕੇਂਦਰ ਵੱਲੋਂ ਪੰਜਾਬ ਦੇ ਦਿਹਾਤੀ ਵਿਕਾਸ ਫੰਡ ਰੋਕਣ ਦੇ ਮੁੱਦੇ 'ਤੇ ਕਿਹਾ ਕਿ ਮੋਦੀ ਸਰਕਾਰ ਦਾ ਇਹ ਕਦਮ ਭਾਜਪਾ ਦੇ ਪੰਜਾਬ ਵਿਰੋਧੀ ਹੋਣ ਦਾ ਇੱਕ ਹੋਰ ਸਬੂਤ ਹੈ। ਚੀਮਾ ਨੇ ਕਿਹਾ ਕਿ 1100 ਕਰੋੜ ਰੁਪਏ ਦਾ ਫੰਡ ਜੋ ਕੇਂਦਰ ਸਰਕਾਰ ਅੱਜ ਪੰਜਾਬ ਨੂੰ ਜਾਰੀ ਕਰਨ ਤੋਂ ਮਨ੍ਹਾ ਕਰ ਰਹੀ ਹੈ, ਉਹ ਪੰਜਾਬ ਦਾ ਆਪਣਾ ਪੈਸਾ ਹੈ ਅਤੇ ਉਸਨੂੰ ਜਾਰੀ ਕਰਨ ਨੂੰ ਰੋਕਣਾ ਪੰਜਾਬ ਦੇ ਹੱਕ ਮਾਰਨਾ ਹੈ।

BJP Releases List Of Candidates For Punjab PollsBJP 

ਹਰਪਾਲ ਸਿੰਘ ਚੀਮਾ ਮੁਤਾਬਿਕ ਪਿਛਲੇ ਕੁੱਝ ਦਿਨਾਂ ਤੋਂ ਭਾਜਪਾ ਸਰਕਾਰ ਲਗਾਤਾਰ ਪੰਜਾਬ ਦੇ ਹੱਕਾਂ 'ਤੇ ਹਮਲੇ ਕਰ ਰਹੀ ਹੈ ਜਿਸਨੂੰ ਪੰਜਾਬ ਦੇ ਲੋਕ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ। ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਇੱਕ ਬਿਆਨ ਰਾਹੀਂ ਹਰਪਾਲ ਚੀਮਾ ਨੇ ਕਿਹਾ, "ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਸੌੜੇ ਰਾਜਨੀਤਿਕ ਹਿੱਤਾਂ ਦੀ ਪੂਰਤੀ ਲਈ ਪੰਜਾਬ ਦੇ ਲੋਕਾਂ ਨੂੰ ਦਿੱਤੇ ਧੋਖਿਆਂ ਦੀ ਲੰਬੀ ਲਿਸਟ ਵਿੱਚ ਇੱਕ ਹੋਰ ਵਿਸ਼ਵਾਸਘਾਤ ਜੁੜ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਜੋ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਉਹਦੇ ਲਈ ਦਿਹਾਤੀ ਵਿਕਾਸ ਫੰਡ ਦੀ ਵਰਤੋਂ ਕੀਤੀ।

Captain Amarinder Singh Captain Amarinder Singh

ਪਰ, ਜਦੋਂ ਕੈਪਟਨ 2017 ਦੀਆਂ ਚੋਣਾਂ ਦੌਰਾਨ ਵੱਡੇ-ਵੱਡੇ ਵਾਅਦੇ ਕਰ ਰਹੇ ਸਨ ਉਦੋਂ ਉਹਨਾਂ ਆਪਣੇ ਮੈਨੀਫੈਸਟੋ ਵਿੱਚ ਜ਼ਿਕਰ ਕਿਉਂ ਨਹੀਂ ਕੀਤਾ ਕਿ ਕਰਜ਼ਾ ਮੁਆਫ਼ੀ ਲਈ ਫੰਡ ਕਿੱਥੋਂ ਆਵੇਗਾ।" ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਨਾਲ ਰਲ਼ ਕੇ ਪੰਜਾਬ ਵਿਰੁੱਧ ਸਾਜਿਸ਼ ਕੀਤੀ ਹੈ। 'ਆਪ' ਆਗੂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੋਂ ਵੀ ਇਸ ਗੱਲ ਦਾ ਜਵਾਬ ਮੰਗਿਆ ਹੈ ਕਿ ਜਦੋਂ ਪਨਗਰੇਨ ਦੇ ਮੁਲਾਜ਼ਮਾਂ ਨੇ ਉਹਨਾਂ ਤੱਕ ਪਹੁੰਚ ਕੀਤੀ ਸੀ ਤੇ ਫੰਡ ਜਾਰੀ ਕਰਵਾਉਣ ਲਈ ਕਿਹਾ ਸੀ ਤਾਂ ਚੰਨੀ ਦੀ ਕਾਂਗਰਸ ਸਰਕਾਰ ਨੇ ਮੁੜ ਇਸ ਗੱਲ ਨੂੰ ਅਣਗੌਲਿਆ ਕਿਉਂ ਕਰ ਦਿੱਤਾ ਜਾਂ ਐਲਾਨਜੀਤ ਸਿੰਘ ਲੋਕਾਂ ਨੂੰ ਭਰਮਾਉਣ ਲਈ ਪ੍ਰੋਪੇਗੰਡਾ ਕਰਨ ਵਿੱਚ ਐਨੇ ਮਸ਼ਰੂਫ਼ ਸੀ

Parkash Badal And Sukhbir BadalParkash Badal And Sukhbir Badal

ਕਿ ਅਸਲ ਮਸਲੇ ਹੱਲ ਕਰਨ ਦਾ ਉਹਨਾਂ ਨੂੰ ਮੌਕਾ ਹੀ ਨਹੀਂ ਮਿਲਿਆ। ਹਰਪਾਲ ਚੀਮਾ ਨੇ ਕਿਹਾ ਕਿ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਅਤੇ ਫਿਰ ਕੈਪਟਨ ਅਮਰਿੰਦਰ ਸਿੰਘ ਆਪਣੇ ਰਾਜਨੀਤਿਕ ਹਿੱਤਾਂ ਲਈ ਪੰਜਾਬ ਦੇ ਖਜ਼ਾਨੇ, ਕੁਦਰਤੀ ਸੋਮਿਆਂ ਅਤੇ ਫੰਡਾਂ ਦੀ ਬਹੁਤ ਦੁਰਵਰਤੋਂ ਕਰਦੇ ਰਹੇ ਹਨ ਅਤੇ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਹਰ ਵਿਭਾਗ ਵਿੱਚ ਹੋਈਆਂ ਹੇਰਾ-ਫੇਰੀਆਂ ਅਤੇ ਘੁਟਾਲਿਆਂ ਦੀ ਨਿਰਪੱਖ ਜਾਂਚ ਹੋਵੇਗੀ ਅਤੇ ਪੰਜਾਬ ਦੇ ਹੱਕ ਮਾਰ ਆਪਣੀਆਂ ਜੇਬਾਂ ਭਰਨ ਵਾਲਿਆਂ ਵਿਰੁੱਧ ਕਾਰਵਾਈ ਹੋਵੇਗੀ। 

 Harpal CheemaHarpal Cheema

ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਦੇ ਫੰਡ ਰੋਕਣ ਦੇ ਫੈਸਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਪੈਸਾ ਪੰਜਾਬ ਦਾ ਹੈ ਅਤੇ ਬਾਦਲ ਤੇ ਕੈਪਟਨ ਦੀ ਗਲਤੀਆਂ ਦੀ ਸਜ਼ਾ ਪੰਜਾਬ ਦੇ ਲੋਕਾਂ ਨੂੰ ਦੇਣ ਦਾ ਕੋਈ ਮਤਲਬ ਨਹੀਂ ਬਣਦਾ। ਉਹਨਾਂ ਕਿਹਾ ਕਿ ਪੰਜਾਬ ਵਿਰੋਧੀ ਕੇਂਦਰ ਸਰਕਾਰ ਬਸ ਬਹਾਨੇ ਲੱਭਦੀ ਹੈ ਪੰਜਾਬ ਦੇ ਹੱਕ ਮਾਰਨ ਦੇ ਅਤੇ ਅਕਾਲੀ ਦਲ ਅਤੇ ਸੂਬਾ ਕਾਂਗਰਸ ਇਹ ਬਹਾਨੇ ਉਹਨਾਂ ਨੂੰ ਪਿਛਲੇ ਕਈ ਦਹਾਕਿਆਂ ਤੋਂ ਪਰੋਸ ਰਹੀ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੁਰੱਖਿਆ ਦਾ ਬਹਾਨਾ ਬਣਾ ਰੈਲੀ ਰੱਦ ਕਰਨ ਵਾਲੇ ਪ੍ਰਧਾਨ ਮੰਤਰੀ ਮੋਦੀ ਨੇ 36,000 ਕਰੋੜ ਦੇ ਵਿਕਾਸ ਕਾਰਜਾਂ ਨੂੰ ਫੰਡ ਕਿੱਥੋਂ ਦੇਣਾ ਸੀ ਸਗੋਂ ਉਹ ਝੋਨੇ ਦੀ ਖਰੀਦ ਤੋਂ ਬਾਅਦ ਪੰਜਾਬ ਨੂੰ ਮਿਲਣ ਵਾਲੇ 1100 ਕਰੋੜ ਦੇ ਫੰਡ ਤੋਂ ਵੀ ਪੱਲਾ ਝਾੜ ਰਹੀ ਹੈ। ਉਹਨਾਂ ਕਿਹਾ ਕਿ ਕੇਂਦਰ ਨੂੰ ਪੰਜਾਬ ਨਾਲ ਵਿਤਕਰਾ ਬੰਦ ਕਰਨਾ ਚਾਹੀਦਾ ਹੈ ਅਤੇ ਦਿਹਾਤੀ ਵਿਕਾਸ ਫੰਡ ਤੁਰੰਤ ਜਾਰੀ ਕਰਨਾ ਚਾਹੀਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੰਗ ਨੂੰ ਲੈ ਕੇ Fake news ਫ਼ੈਲਾਉਣ ਵਾਲਿਆਂ ਦੀ ਨਹੀਂ ਖ਼ੈਰ,Ludhiana Police Arrested 2 youth|Operation Sindoor

10 May 2025 5:20 PM

"Pakistan ਜਿੰਨੇ ਮਰਜ਼ੀ ਬੰਬ ਵਰਸਾ ਲਵੇ, ਅਸੀਂ ਭੱਜਣ ਵਾਲੇ ਨਹੀਂ"| Chandigarh Volunteers To Aid In Assistance

10 May 2025 5:18 PM

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM
Advertisement