
ਮਲੋਟ ਵਿਚ ਡਾ. ਬਲਜੀਤ ਕੌਰ ਨੇ ਖੁਦ ਵੰਡੇ ਸਨ ਬੈਗ
ਮਲੋਟ : ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵਲੋਂ ਵਿਧਾਨ ਸਭਾ ਹਲਕੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਇੰਡੀਅਨ ਬੈਂਕ ਦੇ ਸਹਿਯੋਗ ਨਾਲ 800 ਬੱਚਿਆਂ ਨੂੰ ਸਕੂਲ ਬੈਗ ਅਤੇ ਸਟੇਸ਼ਨਰੀ ਵੰਡੀ ਗਈ। ਇਸ 'ਤੇ ਮੰਤਰੀ ਦੀ ਫ਼ੋਟੋ ਵੀ ਲੱਗੀ ਹੋਈ ਹੈ ਅਤੇ ਇਹ ਕਾਫੀ ਵਾਇਰਲ ਹੋ ਰਹੀ ਹੈ।
ਇਹ ਵੀ ਪੜ੍ਹੋ : ਜਨਮਦਿਨ ਦੀ ਪਾਰਟੀ ਕਰਨ ਜਾ ਰਹੇ ਦੋਸਤਾਂ ਨਾਲ ਵਾਪਰਿਆ ਹਾਦਸਾ, ਮੌਕੇ 'ਤੇ ਹੋਈ ਛੇ ਦੀ ਮੌਤ
ਇਸ 'ਤੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਸ਼ਹਿਰੀ ਪ੍ਰਧਾਨ ਲਵਪ੍ਰੀਤ ਸਿੰਘ ਈਨਾ ਖੇੜਾ ਨੇ ਤੰਜ਼ ਕੱਸਿਆ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਵੰਡੇ ਗਏ ਸਾਈਕਲਾਂ 'ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਤਸਵੀਰ 'ਤੇ ਮੁੱਖ ਮੰਤਰੀ ਭਗਵੰਤ ਮਾਨ ਹਮੇਸ਼ਾ ਤੰਜ਼ ਕੱਸਦੇ ਹਨ। ਹੁਣ 'ਆਪ' ਖੁਦ ਤਸਵੀਰਾਂ ਲਗਾ ਰਹੀ ਹੈ।
ਇਹ ਵੀ ਪੜ੍ਹੋ : ਕਿਸਾਨਾ ਨੂੰ ਕਰਜ਼ ਨਹੀਂ ਫ਼ਸਲਾਂ ਦਾ ਮੁੱਲ ਚਾਹੀਦਾ : ਰਾਕੇਸ਼ ਟਿਕੈਤ
ਉਧਰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਮਲੋਟ ਸਥਿਤ ਦਫਤਰ ਇੰਚਾਰਜ ਰਮੇਸ਼ ਅਰਨੀਵਾਲਾ ਨੇ ਕਿਹਾ ਹੈ ਕਿ ਇਹ ਬੈਗ ਬੈਂਕ ਵਲੋਂ ਤਿਆਰ ਕਰਵਾਏ ਗਏ ਹਨ ਜਿਨ੍ਹਾਂ ਨਾਲ ਕੈਬਨਿਟ ਮੰਤਰੀ ਦਾ ਕੋਈ ਲੈਣ-ਦੇਣ ਨਹੀਂ ਹੈ।