Punjab Budget Session: ਪ੍ਰਿੰਸੀਪਲਾਂ ਨੂੰ ਸਿੰਗਾਪੁਰ ਭੇਜਣ ਦੇ ਮੁੱਦੇ ’ਤੇ ਹੰਗਾਮਾ, ਰਾਜਪਾਲ ਦੇ ਭਾਸ਼ਣ ਦੌਰਾਨ ਕਾਂਗਰਸ ਦਾ ਵਾਕਆਊਟ
Published : Mar 3, 2023, 12:31 pm IST
Updated : Mar 3, 2023, 12:34 pm IST
SHARE ARTICLE
Punjab Budget Session 2023
Punjab Budget Session 2023

'ਮੇਰੀ ਸਰਕਾਰ' ਸ਼ਬਦ ਦੀ ਵਰਤੋਂ ’ਤੇ ਕਾਂਗਰਸ ਨੇ ਜਤਾਇਆ ਇਤਰਾਜ਼

 

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਅੱਜ ਤੋਂ ਸ਼ੁਰੂ ਹੋ ਗਿਆ ਹੈ। ਸੈਸ਼ਨ ਦੀ ਸ਼ੁਰੂਆਤ ਰਾਜਪਾਲ ਬਨਵਾਰੀਲਾਲ ਪੁਰੋਹਿਤ ਦੇ ਭਾਸ਼ਣ ਨਾਲ ਹੋਈ। ਰਾਜਪਾਲ ਦਾ ਭਾਸ਼ਣ ਸ਼ੁਰੂ ਹੁੰਦਿਆਂ ਹੀ ਸਦਨ ਵਿਚ ਹੰਗਾਮਾ ਸ਼ੁਰੂ ਹੋ ਗਿਆ। ਇਹ ਹੰਗਾਮਾ 'ਮੇਰੀ ਸਰਕਾਰ' ਜਾਂ 'ਸਰਕਾਰ' ਨੂੰ ਲੈ ਕੇ ਹੋਇਆ। ਦਰਅਸਲ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਰਾਜਪਾਲ ਨੂੰ ਕਿਹਾ ਕਿ ਤੁਸੀਂ 'ਮੇਰੀ ਸਰਕਾਰ' ਸ਼ਬਦ ਦੀ ਵਰਤੋਂ ਕਰ ਰਹੇ ਹੋ ਪਰ ਸਰਕਾਰ ਤੁਹਾਨੂੰ ਜਾਣਕਾਰੀ ਨਹੀਂ ਦਿੰਦੀ।

ਇਸ ਤੋਂ ਬਾਅਦ ਰਾਜਪਾਲ ਨੇ ਭਾਸ਼ਣ ਵਿਚ 'ਮੇਰੀ ਸਰਕਾਰ' ਦੀ ਥਾਂ ਕੇਵਲ 'ਸਰਕਾਰ' ਸ਼ਬਦ ਦੀ ਵਰਤੋਂ ਕਰਨੀ ਸ਼ੁਰੂ ਕੀਤੀ। ਜਦੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਨਿਯਮਾਂ ਦਾ ਹਵਾਲਾ ਦਿੰਦੇ ਹੋਏ ਰਾਜਪਾਲ ਨੂੰ 'ਮੇਰੀ ਸਰਕਾਰ' ਸ਼ਬਦ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਤਾਂ ਰਾਜਪਾਲ ਨੇ ਫਿਰ ਤੋਂ ਆਪਣੇ ਭਾਸ਼ਣ ਵਿਚ 'ਮੇਰੀ ਸਰਕਾਰ' ਸ਼ਬਦ ਦੀ ਵਰਤੋਂ ਕਰਨੀ ਸ਼ੁਰੂ ਕਰ ਦਿੱਤੀ। ਰਾਜਪਾਲ ਨੇ ਭਾਸ਼ਣ ਦੌਰਾਨ ਪੰਜਾਬ ਸਰਕਾਰ ਦੇ ਪ੍ਰਸਤਾਵਿਤ ਕੰਮਾਂ ਬਾਰੇ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ: ਕੈਂਬਰਿਜ ਯੂਨੀਵਰਸਿਟੀ ਵਿਚ ਰਾਹੁਲ ਗਾਂਧੀ ਦਾ ਬਿਆਨ, “ਭਾਰਤ ਨੂੰ ਤਬਾਹ ਕਰ ਰਹੇ ਮੋਦੀ” 

ਇਸ ਮਗਰੋਂ ਜਦੋਂ ਪੰਜਾਬ ਤੋਂ ਸਿਖਲਾਈ ਲਈ ਸਿੰਗਾਪੁਰ ਗਏ ਪ੍ਰਿੰਸੀਪਲਾਂ ਦਾ ਜ਼ਿਕਰ ਹੋਇਆ ਤਾਂ ਪ੍ਰਤਾਪ ਸਿੰਘ ਬਾਜਵਾ ਨੇ ਰਾਜਪਾਲ ਨੂੰ ਸਵਾਲ ਕੀਤਾ ਕਿ ਕੀ ਤੁਹਾਨੂੰ ਜਾਣਕਾਰੀ ਦੇ ਦਿੱਤੀ? ਇਸ ਮਗਰੋਂ ਰਾਜਪਾਲ ਨੇ ਕਿਹਾ ਕਿ ਮੈਂ ਭਾਸ਼ਣ ਵਿਚ ‘ਮੇਰੀ ਸਰਕਾਰ’ ਬੋਲ ਰਿਹਾ ਹਾਂ, ਉਮੀਦ ਹੈ ਸਰਕਾਰ ਮੇਰੇ ਸਵਾਲਾਂ ਦੇ ਜਵਾਬ ਦੇਵੇਗੀ। ਜੋ ਹੋਇਆ ਸਦਨ ਦੇ ਬਾਹਰ ਹੋਇਆ ਹੈ। ਇਹ ਰਾਜਪਾਲ ਦਾ ਭਾਸ਼ਣ ਹੈ, ਮੈਨੂੰ ਪੂਰਾ ਕਰਨ ਦਿਓ। ਤੁਹਾਡੇ ਕੋਲ ਸਵਾਲ ਅਤੇ ਗੱਲਬਾਤ ਲਈ ਬਹੁਤ ਸਮਾਂ ਹੈ। ਇਸ ਤੋਂ ਬਾਅਦ ਰਾਜਪਾਲ ਦੇ ਭਾਸ਼ਣ ਦੇ ਵਿਚਕਾਰ ਹੀ ਕਾਂਗਰਸੀ ਵਿਧਾਇਕ ਵਾਕਆਊਟ ਕਰ ਕੇ ਸਦਨ ਤੋਂ ਬਾਹਰ ਚਲੇ ਗਏ। ਮੁੱਖ ਮੰਤਰੀ ਭਗਵੰਤ ਮਾਨ ਸਮੇਤ 'ਆਪ' ਦੇ ਸਾਰੇ ਵਿਧਾਇਕ ਵਿਧਾਨ ਸਭਾ 'ਚ ਮੌਜੂਦ ਸਨ।

ਇਹ ਵੀ ਪੜ੍ਹੋ: ਭਾਜਪਾ ਵਿਧਾਇਕ ਦਾ ਪੁੱਤਰ 40 ਲੱਖ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ, ਟੈਂਡਰ ਕਲੀਅਰ ਕਰਨ ਲਈ ਮੰਗੀ ਸੀ ਰਿਸ਼ਵਤ

ਰਾਜਪਾਲ ਨੇ ਪੰਜਾਬ ਸਰਕਾਰ ਅਤੇ ਵਿਰੋਧੀ ਧਿਰ ਨੂੰ ਦਿੱਤੀ ਨਸੀਹਤ

ਰਾਜਪਾਲ ਨੇ ਅੰਗਰੇਜ਼ੀ ਭਾਸ਼ਾ ਵਿਚ ਆਪਣਾ ਭਾਸ਼ਣ ਦਿੱਤਾ। ਉਹਨਾਂ ਕਿਹਾ ਕਿ ਮੈਂ ਆਪਣੀ ਸਰਕਾਰ ਬੋਲ ਰਿਹਾ ਹਾਂ। ਰਾਜਪਾਲ ਨੇ ਕਿਹਾ ਕਿ ਸਰਕਾਰ ਦੇ ਸਾਰੇ ਵਿਧਾਇਕ ਲੋਕਾਂ ਲਈ ਰੋਲ ਮਾਡਲ ਹਨ। ਇਸ ਕਾਰਨ ਉਹਨਾਂ ਦੀ ਸਮਾਜ ਪ੍ਰਤੀ ਜ਼ਿੰਮੇਵਾਰੀ ਜ਼ਿਆਦਾ ਹੈ। ਉਹਨਾਂ ਨੂੰ ਆਪਣਾ ਰੋਜ਼ਾਨਾ ਦਾ ਕੰਮ ਪੂਰੀ ਪਾਰਦਰਸ਼ਤਾ ਨਾਲ ਕਰਨਾ ਚਾਹੀਦਾ ਹੈ। ਰਾਜਪਾਲ ਨੇ ਕਿਹਾ ਕਿ ਉਹਨਾਂ ਦੀ ਸਲਾਹ ਹੈ ਕਿ ਜੇਕਰ ਕਿਸੇ ਨੇਤਾ ਦੀ ਕੋਈ ਵੀ ਮਾੜੀ ਆਦਤ ਹੈ ਤਾਂ ਉਸ ਨੂੰ ਪਾਰਦਰਸ਼ਤਾ ਨਾਲ ਦੋਸਤਾਂ ਨਾਲ ਸਾਂਝਾ ਕਰੋ, ਤਾਂ ਜੋ ਉਸ ਨੂੰ ਠੀਕ ਕੀਤਾ ਜਾ ਸਕੇ।

ਰਾਜਪਾਲ ਨੇ ਕਿਹਾ ਕਿ ਉਹਨਾਂ ਨੇ ਸੀਨੀਅਰ ਅਤੇ ਅਥਾਰਟੀ ਹੋਣ ਦੇ ਨਾਤੇ ਇਹ ਸਲਾਹ ਦਿੱਤੀ ਹੈ ਅਤੇ ਉਹ ਉਮੀਦ ਕਰਦੇ ਹਨ ਕਿ ਸਾਰੇ ਨੇਤਾ ਉਹਨਾਂ ਦੀ ਸਲਾਹ 'ਤੇ ਅਮਲ ਕਰਨਗੇ। ਉਹਨਾਂ ਕਿਹਾ ਕਿ ਮੇਰੀ ਸਰਕਾਰ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਕਰੇਗੀ ਅਤੇ ਗੰਭੀਰਤਾ ਅਤੇ ਇਮਾਨਦਾਰੀ ਨਾਲ ਕੰਮ ਕਰਕੇ ਸੂਬੇ ਦਾ ਵਿਕਾਸ ਕਰਕੇ ਰੰਗਲਾ ਪੰਜਾਬ ਬਣਾਏਗੀ। ਰਾਜਪਾਲ ਨੇ ਆਪਣੇ ਭਾਸ਼ਣ ਦੇ ਅਖੀਰ ਵਿਚ ਪੰਜਾਬ ਸਰਕਾਰ ਅਤੇ ਵਿਰੋਧੀ ਧਿਰ ਦੋਵਾਂ ਨੂੰ ਸਦਨ ਦਾ ਮਾਹੌਲ ਵਧੀਆ ਬਣਾ ਕੇ ਸਦਨ ਦੀ ਕਾਰਵਾਈ ਅੱਗੇ ਵਧਾਉਣ ਦੀ ਨਸੀਹਤ ਦਿੱਤੀ।

ਇਹ ਵੀ ਪੜ੍ਹੋ: ਸ਼ਾਹਰੁਖ ਖ਼ਾਨ ਦੀ ਸੁਰੱਖਿਆ ’ਚ ਕੁਤਾਹੀ! 'ਮੰਨਤ' ਵਿਚ ਦਾਖਲ ਹੋਏ ਦੋ ਨੌਜਵਾਨਾਂ ਨੂੰ ਪੁਲਿਸ ਨੇ ਕੀਤਾ ਕਾਬੂ 

ਹਵਾਈ ਅੱਡੇ 31 ਜੁਲਾਈ ਤੱਕ ਚਾਲੂ ਹੋ ਜਾਣਗੇ

ਰਾਜਪਾਲ ਨੇ ਕਿਹਾ ਕਿ ਮੇਰੀ ਸਰਕਾਰ ਹਲਵਾਰਾ ਅਤੇ ਆਦਮਪੁਰ ਹਵਾਈ ਅੱਡੇ ਦੇ ਸਿਵਲ ਟਰਮੀਨਲ ਦਾ ਕੰਮ 31 ਜੁਲਾਈ ਤੱਕ ਮੁਕੰਮਲ ਕਰਕੇ ਇਸ ਨੂੰ ਚਾਲੂ ਕਰ ਦੇਵੇਗੀ। ਸਮੇਂ ਸਿਰ ਸੇਵਾਵਾਂ ਪ੍ਰਦਾਨ ਕਰਨ ਲਈ ਸਰਕਾਰ ਵੱਲੋਂ ਡਿਜੀਟਲੀ ਅਪਲਾਈ ਕਰਨ ਦੀ ਸਹੂਲਤ ਦਿੱਤੀ ਗਈ ਹੈ। ਉਹਨਾਂ ਪੰਜਾਬ ਸਰਕਾਰ ਦੀਆਂ ਸਾਰੀਆਂ ਸਹੂਲਤਾਂ, ਸਕੀਮਾਂ ਅਤੇ ਐਲਾਨਾਂ ਅਤੇ ਹਰ ਖੇਤਰ ਵਿਚ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਟੂਰਿਸਟ ਬੱਸ ਹੋਈ ਹਾਦਸੇ ਦਾ ਸ਼ਿਕਾਰ, ਇਕ ਦੀ ਮੌਤ ਤੇ 40 ਜ਼ਖ਼ਮੀ  

ਕਾਂਗਰਸ ਕੋਲ ਕੋਈ ਮੁੱਦਾ ਨਹੀਂ ਹੈ: ਕੈਬਨਿਟ ਮੰਤਰੀ

ਕਾਂਗਰਸ ਵਲੋਂ ਵਾਕਆਊਟ ਨੂੰ ਲੈ ਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਕਾਂਗਰਸ ਕੋਲ ਕੋਈ ਮੁੱਦਾ ਨਹੀਂ ਹੈ। ਇਸ ਕਾਰਨ ਉਹ ਹੰਗਾਮਾ ਮਚਾ ਕੇ ਬਾਹਰ ਨਿਕਲ ਜਾਂਦੇ ਹਨ। ਜਿੰਪਾ ਨੇ ਕਿਹਾ ਕਿ ਰਾਜਪਾਲ ਦੇ ਭਾਸ਼ਣ ਦੌਰਾਨ ਕਾਂਗਰਸੀ ਵਿਧਾਇਕਾਂ ਵੱਲੋਂ ਮਚਾਏ ਗਏ ਹੰਗਾਮੇ ਨੇ ਲੋਕਾਂ ਵਿਚ ਉਹਨਾਂ ਦਾ ਅਸਲੀ ਅਕਸ ਉਜਾਗਰ ਕਰ ਦਿੱਤਾ ਹੈ। ਪ੍ਰਿੰਸੀਪਲਾਂ ਨੂੰ ਸਿੰਗਾਪੁਰ ਭੇਜੇ ਜਾਣ ਦੇ ਮਾਮਲੇ 'ਤੇ ਹੋਏ ਹੰਗਾਮੇ ਨੂੰ ਲੈ ਕੇ ਜਿੰਪਾ ਨੇ ਕਿਹਾ ਕਿ ਕਾਂਗਰਸ ਸਦਨ ਤੋਂ ਬਾਹਰ ਰਾਜਪਾਲ ਨੂੰ ਕੁਝ ਵੀ ਪੁੱਛ ਸਕਦੀ ਸੀ। ਉਹਨਾਂ ਕਿਹਾ ਕਿ ਪੰਜਾਬ ਕਾਂਗਰਸ ‘ਆਪ’ ਸਰਕਾਰ ਦੀ ਇਕ ਸਾਲ ਦੀ ਕਾਰਵਾਈ ਤੋਂ ਡਰੀ ਹੋਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement