
'ਕਾਨੂੰਨ ਅਵਸਥਾ ਪੂਰੀ ਤਰ੍ਹਾਂ ਢਹਿ ਢੇਰੀ ਹੋ ਗਈ ਹੈ। ਹਰ ਰੋਜ਼ ਕਤਲ ਹੋ ਰਹੇ ਹਨ'
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਅੱਜ ਤੋਂ ਸ਼ੁਰੂ ਹੋ ਗਿਆ ਹੈ। ਸੈਸ਼ਨ ਦੀ ਸ਼ੁਰੂਆਤ ਰਾਜਪਾਲ ਬਨਵਾਰੀਲਾਲ ਪੁਰੋਹਿਤ ਦੇ ਭਾਸ਼ਣ ਨਾਲ ਹੋਈ। ਇਸ ਦੇ ਨਾਲ ਹੀ ਵਿਰੋਧੀ ਧਿਰ ਵੱਲੋਂ ਹੰਗਾਮਾ ਵੀ ਕੀਤਾ ਗਿਆ।
ਇਹ ਵੀ ਪੜ੍ਹੋ: ਲੁਧਿਆਣਾ ਪੁਲਿਸ ਨੇ 10 ਕਰੋੜ ਦੀ ਹੈਰੋਇਨ ਸਮੇਤ ਇਕ ਤਸਕਰ ਨੂੰ ਕੀਤਾ ਕਾਬੂ
ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਸਰਕਾਰ ਇਕ ਸਾਲ ਵਿਚ ਬੁਰੀ ਤਰ੍ਹਾਂ ਫੇਲ੍ਹ ਹੋ ਗਈ। ਕਾਨੂੰਨ ਅਵਸਥਾ ਪੂਰੀ ਤਰ੍ਹਾਂ ਢਹਿ ਢੇਰੀ ਹੋ ਗਈ ਹੈ। ਹਰ ਰੋਜ਼ ਕਤਲ ਹੋ ਰਹੇ ਹਨ।
ਇਹ ਵੀ ਪੜ੍ਹੋ:ਨਾਨਕੇ ਆਏ ਮੁੰਡੇ ਨੇ ਚਾੜਿਆ ਚੰਨ, ਕੀਤਾ ਮਾਮੀ ਦਾ ਕਤਲ
ਸਰਕਾਰ ਉਹਨਾਂ ਨੂੰ ਕੰਟਰੋਲ ਨਹੀਂ ਕਰ ਸਕੀ। ਮੰਡੀ ਬੋਰਡ ਡਿਫ਼ਾਲਟਰ ਹੋ ਚੁੱਕਿਆ ਹੈ। ਪਾਵਰਕਾਮ ਦੀ ਹਾਲਤ ਬਹੁਤ ਮਾੜੀ ਹੈ। ਉਸ 'ਤੇ ਕਰੋੜਾਂ ਦਾ ਕਰਜ਼ਾ ਹੈ। 'ਆਪ' ਸਰਕਾਰ ਜੋ ਵਾਅਦੇ ਕਰਕੇ ਸੱਤਾ ਵਿਚ ਆਈ ਸੀ। ਉਹ ਵਾਅਦੇ ਵੀ ਪੂਰੇ ਨਹੀਂ ਕਰ ਸਕੀ। ਅੱਜ ਹਰ ਵਰਗ ਸਰਕਾਰ ਤੋਂ ਦੁਖੀ ਹੈ। ਸਰਕਾਰ ਨੂੰ ਆਪਣੀ ਕਾਰਗੁਜ਼ਾਰੀ ਵਿਖਾਉਣੀ ਪੈਣੀ ਹੈ।