ਮੁੱਖ ਮੰਤਰੀ ਦੀ ਅਗਵਾਈ ਵਿੱਚ ਵਿਧਾਨ ਸਭਾ ਵੱਲੋਂ ਸੱਤ ਉੱਘੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ
Published : Mar 3, 2023, 6:44 pm IST
Updated : Mar 3, 2023, 6:44 pm IST
SHARE ARTICLE
photo
photo

ਸ਼ਰਧਾਂਜਲੀ ਸਮਾਗਮ ਦੌਰਾਨ ਵਿਛੜੀਆਂ ਰੂਹਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਰੱਖਿਆ ਗਿਆ।

 

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਵਿਧਾਨ ਸਭਾ ਨੇ ਰਾਜਨੀਤਿਕ ਹਸਤੀਆਂ, ਅਜ਼ਾਦੀ ਘੁਲਾਟੀਏ ਅਤੇ ਪੱਤਰਕਾਰ ਸਮੇਤ ਸੱਤ ਉੱਘੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਿਨ੍ਹਾਂ ਦਾ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਤੋਂ ਬਾਅਦ ਦੇਹਾਂਤ ਹੋ ਗਿਆ ਸੀ।

16ਵੀਂ ਵਿਧਾਨ ਸਭਾ ਦੇ ਚੌਥੇ (ਬਜਟ) ਸੈਸ਼ਨ ਦੇ ਪਹਿਲੇ ਦਿਨ ਸਦਨ ਵੱਲੋਂ ਪੰਜਾਬ ਵਿਧਾਨ ਸਭਾ ਦੇ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ, ਸਾਬਕਾ ਮੰਤਰੀ ਰਣਜੀਤ ਸਿੰਘ ਬ੍ਰਹਮਪੁਰਾ, ਨਰੇਸ਼ ਠਾਕੁਰ ਅਤੇ ਬਾਬੂ ਰਾਮ ਚਾਵਲਾ, ਸਾਬਕਾ ਵਿਧਾਇਕ ਮਲਕੀਅਤ ਸਿੰਘ ਤੋਂ ਇਲਾਵਾ ਆਜ਼ਾਦੀ ਘੁਲਾਟੀਏ ਪ੍ਰੀਤਮ ਸਿੰਘ ਅਤੇ ਪੱਤਰਕਾਰ ਨਿਰੰਜਨ ਸਿੰਘ ਪਰਵਾਨਾ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕੀਤਾ ਗਿਆ।

ਸ਼ਰਧਾਂਜਲੀ ਦੇਣ ਤੋਂ ਬਾਅਦ ਵਿਛੜੀਆਂ ਸ਼ਖ਼ਸੀਅਤਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਨ ਲਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਦਨ ਵਿੱਚ ਮਤਾ ਪੇਸ਼ ਕੀਤਾ, ਜਿਸ ਨੂੰ ਸਰਬਸੰਮਤੀ ਨਾਲ ਪ੍ਰਵਾਨ ਕਰ ਲਿਆ ਗਿਆ।

ਸ਼ਰਧਾਂਜਲੀ ਸਮਾਗਮ ਦੌਰਾਨ ਵਿਛੜੀਆਂ ਰੂਹਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਰੱਖਿਆ ਗਿਆ।

SHARE ARTICLE

ਏਜੰਸੀ

Advertisement

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM
Advertisement