Punjab News: ਖੁਰਾਲਗੜ੍ਹ ਸਾਹਿਬ ਜਾ ਰਹੀ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 15 ਸ਼ਰਧਾਲੂ ਹੋਏ ਜ਼ਖ਼ਮੀ
Published : Mar 3, 2024, 7:25 pm IST
Updated : Mar 3, 2024, 7:25 pm IST
SHARE ARTICLE
A bus full of pilgrims going to Khuralgarh Sahib overturned News in punjabi
A bus full of pilgrims going to Khuralgarh Sahib overturned News in punjabi

Punjab News:Punjab News: ਜ਼ਖ਼ਮੀਆਂ ਨੂੰ ਹਸਪਤਾਲ ਕਰਵਾਇਆ ਗਿਆ ਭਰਤੀ

A bus full of pilgrims going to Khuralgarh Sahib overturned News in punjabi : ਇਤਿਹਾਸਕ ਧਰਮ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਮਿੰਨੀ ਬੱਸ ਗੜੀਮਾਨਸੋਵਾਲ ਦੀ ਖੱਡ ਵਿਚ ਬੇਕਾਬੂ ਹੋ ਕੇ ਪਲਟ ਗਈ, ਜਿਸ ਨਾਲ 15 ਸ਼ਰਧਾਲੂ ਜ਼ਖ਼ਮੀ ਹੋ ਗਏ। ਸ਼ਰਧਾਲੂ ਥਾਣਾ ਜਗਰਾਓਂ ਅਧੀਨ ਪੈਂਦੇ ਪਿੰਡ ਰਸੂਲਪੁਰ ਦੇ ਦੱਸੇ ਜਾ ਰਹੇ ਹਨ।

ਇਹ ਵੀ ਪੜ੍ਹੋ: Punjab News: ਪੰਜਾਬ ਦੀ ਕਾਨੂੰਨ ਵਿਵਸਥਾ ਦੇਸ਼ ਭਰ ਵਿੱਚੋਂ ਸਭ ਤੋਂ ਬਿਹਤਰ; ਨਿਵੇਸ਼ ਲਈ ਵੱਡੇ ਪੱਧਰ ‘ਤੇ ਆ ਰਹੇ ਹਨ ਉਦਯੋਗ

ਜਾਣਕਾਰੀ ਅਨੁਸਾਰ ਸ਼ਰਧਾਲੂਆਂ ਨਾਲ ਭਰੀ ਇੱਕ ਮਿੰਨੀ ਬੱਸ ਪਿੰਡ ਰਸੂਲਪੁਰ ਜਿੰਦੀ, ਜ਼ਿਲ੍ਹਾ ਲੁਧਿਆਣਾ ਤੋਂ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਲਈ ਜਾ ਰਹੀ ਸੀ, ਜਦੋਂ ਬੱਸ ਗੜੀਮਾਨਸੋਵਾਲ ਵਿਖੇ ਉਤਰਨ ਲੱਗੀ ਤਾਂ ਡਰਾਈਵਰ ਕੰਟਰੋਲ ਗੁਆ ਬੈਠਾ ਤੇ ਬੱਸ ਪਲਟ ਗਈ। ਬੱਸ ਪਲਟ ਜਾਣ ਕਾਰਨ ਦਰਜਨ ਦੇ ਕਰੀਬ ਸ਼ਰਧਾਲੂ ਜ਼ਖ਼ਮੀ ਹੋ ਗਏ।

ਇਹ ਵੀ ਪੜ੍ਹੋ: Harsh Vardhan Left politics News: ਭਾਜਪਾ ਨੂੰ ਝਟਕਾ ਪਾਰਟੀ ਦੇ ਦਿੱਗਜ ਨੇਤਾ ਹਰਸ਼ਵਰਧਨ ਨੇ ਟਿਕਟ ਨਾ ਮਿਲਣ ਤੋਂ ਬਾਅਦ ਛੱਡੀ ਰਾਜਨੀਤੀ

ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਗੜ੍ਹਸ਼ੰਕਰ ਦੇ ਮੁਖੀ ਗੁਰਿੰਦਰਜੀਤ ਸਿੰਘ ਆਪਣੀ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਅਤੇ ਸਿਹਤ ਵਿਭਾਗ ਦੀ ਟੀਮ ਸਮੇਤ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਲਿਆਂਦਾ |  ਥਾਣਾ ਗੜ੍ਹਸ਼ੰਕਰ ਦੇ ਥਾਣਾ ਇੰਚਾਰਜ ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਗੜ੍ਹਸ਼ੰਕਰ ਭੇਜਿਆ ਗਿਆ ਹੈ ਅਤੇ ਉੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from A bus full of pilgrims going to Khuralgarh Sahib overturned News in punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM
Advertisement