Punjab Weather News: ਪੰਜਾਬ-ਹਰਿਆਣਾ ਅਤੇ ਚੰਡੀਗੜ੍ਹ 'ਚ ਮੀਂਹ ਦਾ ਅਲਰਟ, 23 ਸ਼ਹਿਰਾਂ 'ਚ ਹੋਵੇਗਾ ਮੌਸਮ ਖ਼ਰਾਬ
Published : Mar 3, 2024, 9:36 am IST
Updated : Mar 3, 2024, 9:36 am IST
SHARE ARTICLE
File Photo
File Photo

 ਹਿਮਾਚਲ ਦੇ 3 ਜ਼ਿਲਿਆਂ 'ਚ ਬਰਫ਼ਬਾਰੀ ਦੀ ਚਿਤਾਵਨੀ

Punjab Weather News in Punjabi/ ਚੰਡੀਗੜ੍ਹ - ਵੈਸਟਰਨ ਡਿਸਟਰਬੈਂਸ (WD) ਦਾ ਅਸਰ ਅੱਜ (3 ਮਾਰਚ) ਨੂੰ ਵੀ ਉੱਤਰੀ ਭਾਰਤ ਵਿੱਚ ਦੇਖਣ ਨੂੰ ਮਿਲੇਗਾ। ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਲਈ ਮੀਂਹ ਦਾ ਅਲਰਟ ਹੈ। ਇਸ ਦੇ ਨਾਲ ਹੀ ਹਿਮਾਚਲ ਦੇ ਉਪਰਲੇ ਇਲਾਕਿਆਂ 'ਚ ਅੱਜ ਵੀ ਬਰਫਬਾਰੀ ਹੋ ਸਕਦੀ ਹੈ। ਨੀਵੇਂ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਹਰਿਆਣਾ ਦੇ ਕੈਥਲ, ਜੀਂਦ, ਕਰਨਾਲ, ਪਾਣੀਪਤ, ਸੋਨੀਪਤ, ਰੋਹਤਕ, ਪੰਚਕੂਲਾ, ਅੰਬਾਲਾ, ਯਮੁਨਾਨਗਰ ਅਤੇ ਕੁਰੂਕਸ਼ੇਤਰ 'ਚ ਮੀਂਹ ਪੈਣ ਦੀ ਜ਼ਿਆਦਾ ਸੰਭਾਵਨਾ ਹੈ। ਇੱਥੇ ਮੀਂਹ ਦੇ ਆਮ ਹੋਣ ਦੀ ਉਮੀਦ ਹੈ। ਸ਼ਨੀਵਾਰ ਸ਼ਾਮ 5.30 ਵਜੇ ਤੱਕ ਅੰਬਾਲਾ 'ਚ 24 ਮਿਲੀਮੀਟਰ, ਹਿਸਾਰ 'ਚ 26 ਅਤੇ ਰੋਹਤਕ 'ਚ 47 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ।

ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਪਟਿਆਲਾ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੁਹਾਲੀ, ਫਤਿਹਗੜ੍ਹ ਸਾਹਿਬ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਸ਼ਨੀਵਾਰ ਸ਼ਾਮ 5.30 ਵਜੇ ਤੱਕ ਅੰਮ੍ਰਿਤਸਰ 'ਚ 11, ਲੁਧਿਆਣਾ 'ਚ 6, ਪਟਿਆਲਾ 'ਚ 7 ਅਤੇ ਜਲੰਧਰ 'ਚ 17 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਚੰਡੀਗੜ੍ਹ ਵਿੱਚ ਵੀ ਅੱਜ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਜਾ ਰਹੀ ਹੈ। 

ਮੌਸਮ ਵਿਭਾਗ ਮੁਤਾਬਕ ਦੇਸ਼ 'ਚ WD ਦਾ ਪ੍ਰਭਾਵ 6 ਮਾਰਚ ਤੱਕ ਰਹਿਣ ਦੀ ਸੰਭਾਵਨਾ ਹੈ। ਪੰਜਾਬ-ਹਰਿਆਣਾ ਵਿੱਚ ਇਸ ਦਾ ਸਭ ਤੋਂ ਵੱਧ ਅਸਰ 3 ਮਾਰਚ ਤੱਕ ਹੀ ਰਹੇਗਾ। ਇਸ ਦੇ ਨਾਲ ਹੀ 4 ਮਾਰਚ ਨੂੰ ਵੀ ਹਿਮਾਚਲ ਦੇ ਕੁਝ ਉਪਰਲੇ ਇਲਾਕਿਆਂ 'ਚ ਹਲਕਾ ਪ੍ਰਭਾਵ ਪਵੇਗਾ। ਮੱਧ ਭਾਰਤ 'ਚ 4 ਤੋਂ 6 ਮਾਰਚ ਤੱਕ ਡਬਲਯੂ.ਡੀ. ਦਾ ਪ੍ਰਭਾਵ ਜ਼ਿਆਦਾ ਦੇਖਣ ਨੂੰ ਮਿਲਣ ਵਾਲਾ ਹੈ।

(For more news apart from Rain alert in Punjab-Haryana and Chandigarh  News In Punjabi:, stay tuned to Rozana Spokesman)

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement