Moga News : ਮੋਗਾ 'ਚ ਪੋਲਟਰੀ ਫਾਰਮ 'ਚੋਂ ਮਿਲੀ ਬਜ਼ੁਰਗ ਦੀ ਲਾਸ਼, ਸਿਰ 'ਤੇ ਮਿਲੇ ਸੱਟ ਦੇ ਨਿਸ਼ਾਨ
Published : Mar 3, 2024, 4:17 pm IST
Updated : Mar 3, 2024, 4:17 pm IST
SHARE ARTICLE
The dead body of an old man was found in Moga
The dead body of an old man was found in Moga

Moga News : ਪਰਿਵਾਰਕ ਮੈਂਬਰਾਂ ਨੇ ਜਤਾਇਆ ਕਤਲ ਦਾ ਖਦਸ਼ਾ

The dead body of an old man was found in a poultry farm in Moga News in punjabi: ਮੋਗਾ ਦੇ ਪਿੰਡ ਨਿਹਾਲ ਸਿੰਘ ਵਾਲਾ ਦੇ ਰਣਸੀਂਹ ਕਲਾਂ ਨੇੜੇ ਇਕ ਪੋਲਟਰੀ ਫਾਰਮ ਵਿਚੋਂ ਸ਼ੱਕੀ ਹਾਲਾਤ ਵਿਚ ਲਾਸ਼ ਮਿਲੀ ਹੈ। ਇਸ ਤੋਂ ਬਾਅਦ ਪੋਲਟਰੀ ਫਾਰਮ ਦੇ ਮਾਲਕ ਨੇ ਪਰਿਵਾਰ ਅਤੇ ਪੁਲਿਸ ਨੂੰ ਸੂਚਿਤ ਕੀਤਾ। ਮ੍ਰਿਤਕ ਦੀ ਪਛਾਣ 55 ਸਾਲਾ ਬਲੌਰ ਸਿੰਘ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਨੇ ਕਤਲ ਦਾ ਸ਼ੱਕ ਜਤਾਇਆ ਹੈ। ਘਟਨਾ ਸਬੰਧੀ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੂੰ ਸੂਚਿਤ ਕਰ ਦਿਤਾ ਗਿਆ ਹੈ।

ਇਹ ਵੀ ਪੜ੍ਹੋ: IPL 2024 Promo: IPL 2024 ਦਾ ਪ੍ਰੋਮੋ ਹੋਇਆ ਰਿਲੀਜ਼, ਵੀਡੀਓ 'ਚ ਹਾਰਦਿਕ ਪੰਡਯਾ ਨਾਲ ਦਿਖਾਈ ਦਿਤੇ 3 ਕਪਤਾਨ

ਮ੍ਰਿਤਕ ਦੇ ਪੁੱਤਰ ਵਿੱਕੀ ਸਿੰਘ ਨੇ ਦਸਿਆ ਕਿ ਮੇਰੇ ਪਿਤਾ ਪਿਛਲੇ 18 ਸਾਲਾਂ ਤੋਂ ਪੋਲਟਰੀ ਫਾਰਮ ਵਿਚ ਕੰਮ ਕਰਦੇ ਸਨ। ਅੱਜ ਸਵੇਰੇ ਮੈਨੂੰ ਫ਼ੋਨ ਆਇਆ ਕਿ ਤੁਹਾਡੇ ਪਿਤਾ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਦੇ ਸਿਰ 'ਤੇ ਗੰਭੀਰ ਸੱਟ ਦੇ ਨਿਸ਼ਾਨ ਸਨ। ਜਦੋਂ ਤੱਕ ਅਸੀਂ ਮੌਕੇ 'ਤੇ ਪਹੁੰਚੇ, ਉਨ੍ਹਾਂ ਦੀ ਮੌਤ ਹੋ ਚੁੱਕੀ ਸੀ। ਜਿਸ ਦੀ ਸੂਚਨਾ ਨਿਹਾਲ ਸਿੰਘ ਵਾਲਾ ਪੁਲਿਸ ਨੂੰ ਦਿੱਤੀ ਗਈ।

ਇਹ ਵੀ ਪੜ੍ਹੋ: Sunil Jakhar News: ਕਿਸਾਨਾਂ ਦੇ ਮੁੱਦਿਆਂ ਬਾਰੇ ਦਿੱਲੀ ਜਾਣ ਲਈ ਤਿਆਰ ਹਨ- ਭਾਜਪਾ ਪ੍ਰਧਾਨ ਸੁਨੀਲ ਜਾਖੜ

ਮ੍ਰਿਤਕ ਦੇ ਪੁੱਤਰ ਨੇ ਇਸ ਘਟਨਾ ਸਬੰਧੀ ਕਾਰਵਾਈ ਦੀ ਮੰਗ ਕੀਤੀ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ। ਫਿਲਹਾਲ ਪੁਲਿਸ ਇਸ ਮਾਮਲੇ 'ਚ ਕੁਝ ਵੀ ਕਹਿਣ ਤੋਂ ਬਚ ਰਹੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from The dead body of an old man was found in a poultry farm in Moga News in punjabi , stay tuned to Rozana Spokesman)

Tags: moga news

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਵੱਡੀਆਂ ਤੋਂ ਵੱਡੀਆਂ ਬਿਮਾਰੀਆਂ ਨੂੰ ਠੀਕ ਕਰ ਦਿੰਦੇ ਹਨ ਇਹ ਬੂਟੇ ਪਹਿਲੀ ਵਾਰ ਦੇਖੋ 10 ਤਰ੍ਹਾਂ ਦਾ ਪੁਦੀਨਾ

26 Jul 2024 9:31 AM

Big Breaking:ਸਿੱਧੂ ਮੂਸੇਵਾਲਾ ਕ.ਤ.ਲ.ਕਾਂ.ਡ ਨਾਲ ਜੁੜੀ ਅਹਿਮ ਖ਼ਬਰ! ਅੱਜ ਕੋਰਟ ਸੁਣਾ ਸਕਦੀ ਹੈ ਵੱਡਾ ਫੈਸਲਾ

26 Jul 2024 9:25 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:21 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:19 AM

Beadbi ਮਗਰੋਂ ਹੋਏ Goli kand 'ਚ ਗੋ/ਲੀ/ਆਂ ਦੇ ਖੋਲ ਚੁੱਕ ਲੈ ਗੀਆ ਸੀ ਇਕ Leader, ਕਿਹੜੇ ਅਫ਼ਸਰਾਂ ਤੋ ਲੈਕੇ ਲੀਡਰ

26 Jul 2024 9:15 AM
Advertisement