Jalandhar News: ਖੜ੍ਹੇ ਟਰੱਕ ਨਾਲ ਟਕਰਾਈ ਗੱਡੀ, ਪੁਲਿਸ ਮੁਲਾਜ਼ਮ ਸਮੇਤ ਦੋ ਨੌਜਵਾਨਾਂ ਦੀ ਮੌਤ, ਤਿੰਨ ਜ਼ਖ਼ਮੀ
Published : Mar 3, 2024, 12:32 pm IST
Updated : Mar 3, 2024, 12:37 pm IST
SHARE ARTICLE
The death of two youths including a policeman Jalandhar accident News in punjabi
The death of two youths including a policeman Jalandhar accident News in punjabi

Jalandhar News: ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸਨ ਕਾਰ ਸਵਾਰ ਪੰਜ ਨੌਜਵਾਨ

The death of two youths including a policeman Jalandhar accident News in punjabi : ਜਲੰਧਰ 'ਚ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਥੇ ਪੰਜਾਬ ਟੈਕਨੀਕਲ ਯੂਨੀਵਰਸਿਟੀ ਨੇੜੇ ਸੜਕ ’ਤੇ ਖੜ੍ਹੇ ਟਰੱਕ ਨਾਲ ਸਕਰਾਪੀਓ ਗੱਡੀ ਟਕਰਾ ਗਈ।

ਇਹ ਵੀ ਪੜ੍ਹੋ: Fazilka News: ਫਾਜ਼ਿਲਕਾ 'ਚ ਕਿਸਾਨ 'ਤੇ ਡਿੱਗੀ ਬਿਜਲੀ ਅਸਮਾਨੀ ਮੌਕੇ 'ਤੇ ਹੀ ਮੌਤ  

ਇਸ ਹਾਦਸੇ ਵਿਚ ਪੁਲਿਸ ਮੁਲਾਜ਼ਮ ਸਮੇਤ ਦੋ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦੋਂਕਿ ਤਿੰਨ ਹੋਰ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। 

ਇਹ ਵੀ ਪੜ੍ਹੋ: Gurdaspur News: ਗੁਰਦਾਸਪੁਰ 'ਚ ਮੇਲਾ ਦੇਖਣ ਆਏ ਨੌਜਵਾਨ ਦੀ ਟਰਾਲੀ ’ਚੋਂ ਡਿੱਗਣ ਕਾਰਨ ਮੌਤ 

ਮਿਲੀ ਜਾਣਕਾਰੀ ਅਨੁਸਾਰ ਕਾਰ ਸਵਾਰ ਪੰਜ ਨੌਜਵਾਨ ਹਰਿਆਣਾ ਦੇ ਕਰਨਾਲ ਵਿਚ ਇਕ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸਨ। ਰਸਤੇ 'ਚ ਜਲੰਧਰ ਇਹ ਹਾਦਸਾ ਵਾਪਰ ਗਿਆ। ਹਾਦਸੇ ਵਿਚ ਇਕ ਭਰਾ ਦੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜਗਦੀਪ ਸਿੰਘ ਤੇ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮਨਜਿੰਦਰ ਸਿੰਘ , ਦਿਲਪ੍ਰੀਤ ਸਿੰਘ, ਤਰਨਵੀਰ ਸਿੰਘ, ਸੁਭਾਸ਼ ਤੇ ਬਲਜਿੰਦਰ ਸਿੰਘ ਕਰਨਾਲ ਤੋਂ ਇਕ ਵਿਆਹ ਸਮਾਗਮ ਤੋਂ ਬਾਅਦ ਕਪੂਰਥਲਾ ਵੱਲ ਨੂੰ ਆ ਰਹੇ ਸਨ, ਜਦੋਂ ਜਲੰਧਰ ਰੋਡ ਉਤੇ ਸਾਇੰਸ ਸਿਟੀ ਨੇੜੇ ਪਹੁੰਚੇ ਤਾਂ ਸੜਕ ਉਤੇ ਖੜ੍ਹੇ ਇਕ ਟਰੱਕ ਨਾਲ ਸਕਾਰਪੀਓ ਗੱਡੀ ਟਕਰਾਅ ਗਈ, ਜਿਸ ਕਾਰਨ ਮਨਜਿੰਦਰ ਸਿੰਘ ਪੁੱਤਰ ਹਰਨੇਕ ਸਿੰਘ ਜੋ ਕਿ ਪੰਜਾਬ ਪੁਲਿਸ ਵਿਚ ਮੁਲਾਜ਼ਮ ਹੈ ਤੇ ਦਿਲਪ੍ਰੀਤ ਸਿੰਘ ਪੁੱਤਰ ਬਲਦੇਵ ਸਿੰਘ ਜੋ ਕਿ ਆਰ.ਸੀ.ਐਫ. ਕਪੂਰਥਲਾ ਦਾ ਮੁਲਾਜ਼ਮ ਹੈ।

ਦੋਵੇਂ ਦੀ ਮੌਕੇ 'ਤੇ ਮੌਤ ਹੋ ਗਈ ਜਦਕਿ ਤਰਨਵੀਰ ਸਿੰਘ, ਸੁਭਾਸ਼ ਤੇ ਬਲਜਿੰਦਰ ਸਿੰਘ ਵਾਸੀਆਨ ਆਰ.ਸੀ.ਐਫ. ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ

(For more news apart from The death of two youths including a policeman Jalandhar accident News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM

ਕਾਂਗਰਸ ਦੇ ਰੋਸ ਪ੍ਰਦਰਸ਼ਨ ਦੌਰਾਨ ਸੁਣੋ ਹੋਰ ਕੀ ਕੁਝ ਬੋਲੇ ਰਾਜਾ ਵੜਿੰਗ ?

06 Mar 2026 2:45 PM

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM

ਨੈਨਸੀ ਗਰੇਵਾਲ ਦਾ ਕੈਨੇਡਾ 'ਚ ਕਤਲ

05 Mar 2026 10:53 AM

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM
Advertisement