ਪੰਜਾਬ 'ਚ ਮਾਈਨਿੰਗ ਵਿਭਾਗ ਦੇ ਨਾਂ 'ਤੇ ਚੱਲਦੀ ਸੀ ਫ਼ਰਜ਼ੀ ਵੈੱਬਸਾਈਟ, ਪੁਲਿਸ ਨੇ ਮੁੱਖ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ
Published : Mar 3, 2025, 11:07 am IST
Updated : Mar 3, 2025, 5:26 pm IST
SHARE ARTICLE
photo
photo

ਪਰਮਿਟ ਜਾਰੀ ਕਰ ਕੇ ਸਰਕਾਰੀ ਖ਼ਜ਼ਾਨੇ ਨੂੰ ਨੁਕਸਾਨ ਪਹੁੰਚਾਉਂਦਾ ਸੀ ਮੁਲਜ਼ਮ

ਚੰਡੀਗੜ੍ਹ, 3 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸਾਈਬਰ ਕ੍ਰਾਈਮ ਵਿਰੁੱਧ ਚੱਲ ਰਹੀ ਕਾਰਵਾਈ ਤਹਿਤ ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਨੇ  ਪੰਜਾਬ ਸਰਕਾਰ ਦੇ ਮਾਈਨਿੰਗ ਵਿਭਾਗ ਦੀ ਅਧਿਕਾਰਤ ਵੈੱਬਸਾਈਟ ਦੀ ਤਰਜ਼ ’ਤੇ  ਫਰਜ਼ੀ ਵੈੱਬਸਾਈਟ ਬਣਾ ਕੇ ਜਾਅਲੀ ਰਸੀਦਾਂ, ਫਾਰਮ ਤਿਆਰ ਕਰਕੇ ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿੱਚ ਸ਼ਾਮਲ ਵਾਹਨਾਂ ਨੂੰ ਸੁਖਾਲੀ ਆਵਾਜਾਈ ਦੀ ਸਹੂਲਤ ਦੇਣ ਵਾਲੇ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ । ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਦਿੱਤੀ।

ਦੋਸ਼ੀ ਦੀ ਪਛਾਣ ਖਰੜ (ਐਸ.ਏ.ਐਸ. ਨਗਰ)  ਦੇ ਰਹਿਣ ਵਾਲੇ ਗੌਰਵ ਕੁਮਾਰ ਵਜੋਂ ਹੋਈ ਹੈ, ਜੋ ਮਾਈਨਿੰਗ ਵਿਭਾਗ ਦੀ ਅਸਲ ਅਧਿਕਾਰਤ ਵੈੱਬਸਾਈਟ ’minesgeologypunjab.gov.in’ ਦੀ ਤਰਜ਼ ’ਤੇ  ਇਸ ਨਾਲ ਮਿਲਦੀ-ਜੁਲਦੀ ਵੈੱਬਸਾਈਟ ’minesgeologypunjab.in’ ਬਣਾ ਕੇ ਗ਼ੈਰ-ਕਾਨੂੰਨੀ ਖਣਨ ਗਤਿਵਿਧੀਆਂ ਕਰਨ ਵਾਲਿਆਂ ਨੂੰ ਸਹੂਲਤ ਦਿੰਦਾ ਸੀ। ਜ਼ਿਕਰਯੋਗ ਹੈ ਕਿ ਦੋਸ਼ੀ ਨੇ ਨਵੰਬਰ, 2024 ਵਿੱਚ ਇੱਕ ਫਰਜ਼ੀ ਵੈੱਬਸਾਈਟ ਬਣਾਈ ਸੀ, ਜੋ ਜਨਵਰੀ, 2025 ਤੱਕ ਕਾਰਜਸ਼ੀਲ ਰਹੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਫਰਜ਼ੀ ਸਲਿੱਪਾਂ ਵਿੱਚ ਅਧਿਕਾਰਤ ਮਾਈਨਿੰਗ ਵੈੱਬਸਾਈਟ ਦੀ ਤਰਜ਼ ’ਤੇ ਇੱਕ ਬਾਰ/ਕਿਊਆਰ ਸਕੈਨਰ ਕੋਡ ਵੀ ਹੁੰਦਾ ਸੀ, ਜੋ ਵਾਹਨਾਂ ਨੂੰ ਗੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਲਗਾਈਆਂ ਸਾਰੀਆਂ ਸੁਰੱਖਿਆ ਜਾਂਚਾਂ ਨੂੰ ਪਾਸ ਕਰਨ ਵਿੱਚ ਮਦਦ ਕਰਦਾ ਸੀ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਨੇ ਫਿਰੋਜ਼ਪੁਰ ਦੇ ਇੱਕ ਵਿਅਕਤੀ ਨਾਲ ਮਿਲ ਕੇ 2000 ਤੋਂ ਵੱਧ ਫ਼ਰਜ਼ੀ ਮਾਈਨਿੰਗ ਰਸੀਦਾਂ ਤਿਆਰ ਕੀਤੀਆਂ ਜਿਸ ਨਾਲ ਪੰਜਾਬ ਸਰਕਾਰ ਦੇ ਖਜ਼ਾਨੇ ਨੂੰ ਲਗਭਗ 40-50 ਲੱਖ ਰੁਪਏ ਦਾ ਖੋਰਾ ਲੱਗਾ।

ਡੀਜੀਪੀ ਨੇ ਕਿਹਾ ਕਿ ਵੈੱਬਸਾਈਟ ਬੈਕਅੱਪ, ਜਿਸ ਵਿੱਚ ਫਰਜ਼ੀ ਰਸੀਦਾਂ, ਵਾਹਨਾਂ ਦੀਆਂ ਤਸਵੀਰਾਂ, ਮਾਈਨਿੰਗ ਸਮੱਗਰੀ ਦੇ ਸਰੋਤਾਂ ਅਤੇ ਪਹੁੰਚ ਸਬੰਧੀ ਵੇਰਵੇ ਅਤੇ ਅਪਰਾਧ ਵਿੱਚ ਵਰਤੇ ਗਏ ਕੰਪਿਊਟਰ ਸਿਸਟਮ ਬਰਾਮਦ ਕੀਤੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਬੇਨਿਯਮੀ ਵਿੱਚ ਸ਼ਾਮਲ ਪੂਰੇ ਗਠਜੋੜ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ।

ਹੋਰ ਵੇਰਵੇ ਸਾਂਝੇ ਕਰਦੇ ਹੋਏ, ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਸਾਈਬਰ ਕ੍ਰਾਈਮ ਡਿਵੀਜ਼ਨ ਵੀ. ਨੀਰਜਾ ਨੇ ਦੱਸਿਆ ਕਿ ਮਾਈਨਿੰਗ ਵਿਭਾਗ ਦੇ ਮੁੱਖ ਇੰਜੀਨੀਅਰ ਨੇ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਅਧਿਕਾਰਤ ਵੈੱਬਸਾਈਟ ਦੀ ਤਰਜ਼ ’ਤੇ ,ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਨੂੰ ਸੁਖਾਲੇ ਢੰਗ ਨਾਲ ਅੰਜਾਮ ਦੇਣ ਲਈ ਇੱਕ ਫ਼ਰਜ਼ੀ ਵੈੱਬਸਾਈਟ ਦੀ ਵਰਤੋਂ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਜਾਂਚ ਦੌਰਾਨ, ਇਹ ਪਤਾ ਲੱਗਾ ਹੈ ਕਿ ਇਹ ਜਾਅਲੀ ਵੈੱਬਸਾਈਟ ਅਮਰੀਕਾ-ਅਧਾਰਤ ਡੋਮੇਨ ਪ੍ਰੋਵਾਈਡਰ, ‘ਗੋ-ਡੈਡੀ’  ’ਤੇ ਰਜਿਸਟਰਡ ਅਤੇ ਹੋਸਟ ਕੀਤੀ ਗਈ ਸੀ।  ਜਦੋਂ  ਸਾਈਬਰ ਕ੍ਰਾਈਮ ਅਧਿਕਾਰੀਆਂ ਨੇ ‘ਗੋ-ਡੈਡੀ’ ਦੇ ਕਾਨੂੰਨੀ ਅਧਿਕਾਰੀਆਂ ਅਤੇ ਵੱਖ-ਵੱਖ ਇੰਟਰਨੈੱਟ ਸੇਵਾ ਪ੍ਰਦਾਤਾਵਾਂ ਨਾਲ ਤਾਲਮੇਲ ਕਰਕੇ ਪੜਤਾਲ ਕੀਤੀ ਤਾਂ ਪਤਾ ਲੱਗਾ ਕਿ ਉਕਤ ਫਰਜ਼ੀ ਵੈੱਬਸਾਈਟ ਮੁਲਜ਼ਮ ਗੌਰਵ ਕੁਮਾਰ  ਵੱਲੋਂ ਬਣਾਈ ਗਈ ਸੀ।

ਉਨ੍ਹਾਂ ਕਿਹਾ ਕਿ ਡੀਐਸਪੀ ਸਾਈਬਰ ਕ੍ਰਾਈਮ ਸਿਮਰਨਜੀਤ ਸਿੰਘ ਦੀ ਅਗਵਾਈ ਵਾਲੀਆਂ ਪੁਲਿਸ ਟੀਮਾਂ ਨੇ ਮੁਲਜ਼ਮ ਦੇ ਆਈਪੀ ਐਡਰੈੱਸ ਅਤੇ ਮੋਬਾਈਲ ਨੰਬਰਾਂ ਦੀ ਪੜਤਾਲ ਕਰਕੇ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ,ਜਿਸ ਨਾਲ ਮੁਲਜ਼ਮ ਗੌਰਵ ਕੁਮਾਰ ਦੀ ਗ੍ਰਿਫ਼ਤਾਰੀ ਸੰਭਵ ਹੋ ਸਕੀ । ਪੁਲਿਸ ਟੀਮਾਂ ਨੇ ਇਸ ਧਾਂਦਲੀ ਵਿੱਚ ਸ਼ਾਮਲ ਦੂਜੇ ਦੋਸ਼ੀ ਦੀ ਵੀ ਪਛਾਣ ਕਰ ਲਈ ਗਈ ਹੈ ਅਤੇ ਉਸਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਏਡੀਜੀਪੀ ਵੀ. ਨੀਰਜਾ ਨੇ ਅੱਗੇ ਦੱਸਿਆ ਕਿ ਬਰਾਮਦ ਕੀਤੇ ਗਏ ਰਿਕਾਰਡਾਂ ਤੋਂ ਮਿਲੀ ਜਾਣਕਾਰੀ ਤੋਂ ਪਤਾ ਲੱਗਿਆ ਹੈ ਕਿ ਤਿਆਰ ਕੀਤੇ ਗਏ ਜ਼ਿਆਦਾਤਰ ਫ਼ਰਜ਼ੀ ਮਾਈਨਿੰਗ ਫਾਰਮ ਲੁਧਿਆਣਾ ਸਥਿਤ ਨਵਯੁਗ ਨਾਂ ਦੀ  ਫਰਮ ਨਾਲ ਸਬੰਧਤ ਹਨ।

ਇਸ ਸਬੰਧ ਵਿੱਚ, ਐਫਆਈਆਰ ਨੰਬਰ 2 ਮਿਤੀ 11/2/2025 ਨੂੰ ਬੀਐਨਐਸ ਦੀ ਧਾਰਾ 318(4), 336(3), ਅਤੇ 61(2) ਅਤੇ ਆਈਟੀ ਐਕਟ ਦੀ ਧਾਰਾ 663, 664, ਅਤੇ 66 ਤਹਿਤ ਪੁਲਿਸ ਸਟੇਸ਼ਨ ਸਟੇਟ ਸਾਈਬਰ ਕ੍ਰਾਈਮ, ਪੰਜਾਬ ਵਿਖੇ ਕੇਸ ਦਰਜ ਕੀਤਾ ਗਿਆ  ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM
Advertisement