ਨਕੋਦਰ ’ਚ ਗੁਟਕਾ ਸਾਹਿਬ ਅਤੇ ਗੁਰੂ ਗ੍ਰੰਥ ਸਾਹਿਬ ਦੀਆਂ ਸੈਂਚੀਆਂ ਦੀ ਬੇਅਦਬੀ
Published : Mar 3, 2025, 10:20 pm IST
Updated : Mar 3, 2025, 10:20 pm IST
SHARE ARTICLE
Nakodar
Nakodar

ਨਕੋਦਰ ਦੇ ਸਾਬਕਾ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਵੀ ਉੱਥੇ ਪਹੁੰਚੇ ਅਤੇ ਮੰਗ ਕੀਤੀ ਕਿ ਇਸ ਹਰਕਤ ਨੂੰ ਅੰਜਾਮ ਦੇਣ ਵਾਲਿਆਂ ਵਿਰੁਧ ਢੁਕਵੀਂ ਕਾਰਵਾਈ ਕੀਤੀ ਜਾਵੇ

ਨਕੋਦਰ : ਨਕੋਦਰ ’ਚ ਗੁਟਕਾ ਸਾਹਿਬ ਅਤੇ ਗੁਰੂ ਗ੍ਰੰਥ ਸਾਹਿਬ ਦੀਆਂ ਸੈਂਚੀਆਂ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੋ ਗੁਟਕਾ ਸਾਹਿਬ ਅਤੇ ਗੁਰੂ ਗ੍ਰੰਥ ਸਾਹਿਬ ਦੀਆਂ ਸੈਂਚੀਆਂ ਨਕੋਦਰ ਦੇ ਸ਼ੰਕਰ ਰੋਡ ’ਤੇ ਇਕ ਨਹਿਰ ਦੇ ਕੰਢੇ ਤੋਂ ਬਰਾਮਦ ਹੋਈਆਂ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਮੁਲਜ਼ਮ ਦੀ ਭਾਲ ਜਾਰੀ ਹੈ। 

ਜਦੋਂ ਇਕ ਨੌਜਵਾਨ ਇਸ ਥਾਂ ਨੇੜਿਉਂ ਲੰਘ ਰਿਹਾ ਸੀ ਤਾਂ ਉਸ ਦਾ ਧਿਆਨ ਉਸ ਜਗ੍ਹਾ 'ਤੇ ਗਿਆ ਜਿਥੇ ਇਕ ਲਾਲ ਕਪੜਾ ਪਿਆ ਸੀ। ਸ਼ੱਕ ਪੈਣ ’ਤੇ ਉਸ ਨੇ ਲਾਲ ਕਪੜਾ ਚੁਕਿਆ ਤਾਂ ਉਸ ਨੂੰ ਇਸ ’ਚ ਲਪੇਟੀਆਂ ਹੋਈਆਂ ਗੁਰੂ ਸਾਹਿਬ ਦੀਆਂ ਸੈਂਚੀਆਂ ਅਤੇ ਗੁਟਕਾ ਸਾਹਿਬ ਮਿਲੇ। ਉਸ ਵਲੋਂ ਰੌਲਾ ਪਾਉਣ ’ਤੇ ਮੌਕੇ ’ਤੇ ਇਕੱਠੀ ਹੋਈ ਸਿੱਖ ਸੰਗਤ ਨੇ ਪੁਲਿਸ ਨੂੰ ਘਟਨਾ ਬਾਰੇ ਸੂਚਿਤ ਕੀਤਾ।

ਘਟਨਾ ਦੀ ਸੂਚਨਾ ਮਿਲਦੇ ਹੀ ਡੀ.ਐਸ.ਪੀ. ਸੁਖਪਾਲ ਸਿੰਘ, ਸਿਟੀ ਪੁਲਿਸ ਸਟੇਸ਼ਨ ਦੇ ਮੁਖੀ ਅਮਨ ਸੈਣੀ ਮੌਕੇ 'ਤੇ ਪਹੁੰਚ ਗਏ। ਜਿੱਥੇ ਉਨ੍ਹਾਂ ਨੇ ਸਤਿਕਾਰ ਸਹਿਤ ਸੈਂਚੀਆਂ ਅਤੇ ਗੁਟਕਾ ਸਾਹਿਬ ਨਕੋਦਰ ਦੇ ਸਿੰਘ ਸਭਾ ਗੁਰਦੁਆਰਾ ਸਾਹਿਬ ਪਹੁੰਚਾਏ। ਨਕੋਦਰ ਦੇ ਸਾਬਕਾ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਵੀ ਉੱਥੇ ਪਹੁੰਚੇ ਅਤੇ ਮੰਗ ਕੀਤੀ ਕਿ ਇਸ ਹਰਕਤ ਨੂੰ ਅੰਜਾਮ ਦੇਣ ਵਾਲਿਆਂ ਵਿਰੁਧ ਢੁਕਵੀਂ ਕਾਰਵਾਈ ਕੀਤੀ ਜਾਵੇ। ਉਨ੍ਹਾਂ ਦਸਿਆ ਕਿ ਸਿਰਫ਼ ਗੁਟਕਾ ਸਾਹਿਬ ਅਤੇ ਸੈਂਚੀਆਂ ਹੀ ਨਹੀਂ ਬਲਕਿ ਕੁੱਝ ਹਿੰਦੂ ਦੇਵੀ-ਦੇਵਤਿਆਂ ਦੀਆਂ ਤਸਵੀਰਾਂ ਅਤੇ ਧਾਰਮਕ ਸ਼ਖ਼ਸੀਅਤਾਂ ਨੂੰ ਦਿਤੇ ਜਾਣ ਵਾਲੇ ਸਨਮਾਨ ਚਿੰਨ੍ਹ ਵੀ ਇਸ ਥਾਂ ’ਤੇ ਸੁੱਟੇ ਹੋਏ ਮਿਲੇ ਹਨ। 

SHARE ARTICLE

ਏਜੰਸੀ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement