ਨਕਲ ਨੂੰ ਖ਼ਤਮ ਕਰਨ ਲਈ ਸਿੱਖਿਆ ਬੋਰਡ ਵੱਲੋਂ ਚੁੱਕਿਆ ਸਖ਼ਤ ਕਦਮ
Published : Mar 3, 2025, 5:39 pm IST
Updated : Mar 3, 2025, 5:39 pm IST
SHARE ARTICLE
Education Board takes drastic steps to eliminate plagiarism
Education Board takes drastic steps to eliminate plagiarism

ਬੋਰਡ ਵੱਲੋਂ ਫਿਰੋਜ਼ਪੂਰ ਜ਼ਿਲ੍ਹੇ ਦੇ ਸ.ਸ.ਸ.ਸ (ਲੜਕੇ) ਤਲਵੰਡੀ ਭਾਈ-2ਸਕੂਲ ਦਾ ਅੰਗਰੇਜ਼ੀ ਵਿਸ਼ੇ ਦਾ ਪੇਪਰ ਰੱਦ

ਐੱਸ.ਏ.ਐੱਸ ਨਗਰ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 19-02-2025 ਤੋਂ ਸ਼ੁਰੂ ਹੋ ਚੁੱਕੀਆਂ ਹਨ। ਇਨ੍ਹਾਂ ਪ੍ਰੀਖਿਆਵਾਂ ਨੂੰ ਸੁਚਾਰੂ ਢੰਗ ਨਾਲ ਆਯੋਜਿਤ ਕਰਨ ਲਈ ਪੰਜਾਬ ਭਰ ਵਿੱਚ 2300 ਤੋਂ ਵੱਧ ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ। ਪ੍ਰੀਖਿਆਵਾਂ ਨੂੰ ਨਕਲ ਰਹਿਤ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਦੇ ਉਦੇਸ਼ ਨਾਲ, ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਾਬ ਭਰ ਵਿੱਚ 278 ਫਲਾਇੰਗ ਸਕੁਐਡ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਹ ਟੀਮਾਂ ਸਟੇਟ ਪੱਧਰ, ਜ਼ਿਲ੍ਹਾ ਪੱਧਰ ਅਤੇ ਤਹਿਸੀਲ ਪੱਧਰ 'ਤੇ ਕੰਮ ਕਰ ਰਹੀਆਂ ਹਨ ਅਤੇ ਹੁਣ ਤੱਕ ਸੈਂਕੜੇ ਪ੍ਰੀਖਿਆ ਕੇਂਦਰਾਂ ਦੀ ਚੈਕਿੰਗ ਕਰ ਚੁੱਕੀਆਂ ਹਨ।

  28 ਫਰਵਰੀ ਨੂੰ ਬਾਰ੍ਹਵੀਂ ਜਮਾਤ ਦੀ ਅੰਗਰੇਜ਼ੀ ਦੀ ਪ੍ਰੀਖਿਆ ਦੌਰਾਨ, ਮਾਣਯੋਗ ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਿਰਦੇਸ਼ਾਂ ਅਨੁਸਾਰ, ਮੁੱਖ ਦਫਤਰ ਪੱਧਰ 'ਤੇ 13 ਟੀਮਾਂ ਦਾ ਗਠਨ ਕੀਤਾ ਗਿਆ। ਇਹ ਟੀਮਾਂ ਪੰਜਾਬ ਪੁਲਿਸ ਦੀ ਸੁਰੱਖਿਆ ਸਹਿਤ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਵਿੱਚ ਭੇਜੀਆਂ ਗਈਆਂ। ਇਨ੍ਹਾਂ ਟੀਮਾਂ ਵੱਲੋਂ ਪ੍ਰਾਪਤ ਰਿਪੋਰਟ ਅਨੁਸਾਰ, ਕੇਂਦਰ ਨੰਬਰ 220681 ਤਲਵੰਡੀ ਭਾਈ-2, ਜੋ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਤਲਵੰਡੀ ਭਾਈ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਸਥਿਤ ਹੈ, ਵਿੱਚ ਸਮੂਹਿਕ ਨਕਲ ਅਤੇ ਹੋਰ ਬੇਨਿਯਮੀਆਂ ਦੀ ਘਟਨਾ ਦਰਜ ਕੀਤੀ ਗਈ। ਇਸ ਕੇਂਦਰ ਵਿੱਚ 115 ਵਿਦਿਆਰਥੀ ਪ੍ਰੀਖਿਆ ਦੇ ਰਹੇ ਸਨ।ਨਕਲ ਸਬੰਧੀ ਇਸ ਘਟਨਾ ਨੂੰ ਬੇਹੱਦ ਗੰਭੀਰਤਾ ਨਾਲ ਲੈਂਦੇ ਹੋਏ, ਪੰਜਾਬ ਸਕੂਲ ਸਿੱਖਿਆ ਬੋਰਡ ਨੇ ਨਕਲ ਪ੍ਰਤੀ ਜ਼ੀਰੋ ਟੌਲਰੈਂਸ ਦੀ ਨੀਤੀ ਅਪਨਾਉਂਦੇ ਹੋਏ, ਇਸ ਕੇਂਦਰ ਵਿੱਚ ਹੋਏ ਅੰਗਰੇਜ਼ੀ ਦੇ ਪੇਪਰ ਨੂੰ ਰੱਦ ਕਰਨ ਦਾ ਫੈਸਲਾ ਲਿਆ ਹੈ।

  ਬੋਰਡ ਦੇ ਕੰਟਰੋਲਰ (ਪ੍ਰੀਖਿਆਵਾਂ) ਨੇ ਪ੍ਰੈੱਸ ਨੂੰ ਵਧੇਰੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਘਟਨਾ ਤੋਂ ਇਲਾਵਾ, ਹੁਣ ਤੱਕ ਲਈਆਂ ਗਈਆਂ ਸਾਰੀਆਂ ਪ੍ਰੀਖਿਆਵਾਂ ਵਿੱਚ ਕਿਸੇ ਵੀ ਪ੍ਰਕਾਰ ਦੀ ਅਣਸੁਖਾਵੀ ਘਟਨਾ ਜਾਂ ਨਕਲ ਦਾ ਕੋਈ ਹੋਰ ਕੇਸ ਸਾਹਮਣੇ ਨਹੀਂ ਆਇਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੀ ਪੂਰੀ ਕੋਸ਼ਿਸ਼ ਹੈ ਕਿ ਬਾਕੀ ਰਹਿੰਦੇ ਪੇਪਰ ਵੀ ਨਕਲ ਰਹਿਤ, ਪਾਰਦਰਸ਼ੀ ਅਤੇ ਵਿਦਿਆਰਥੀਆਂ ਲਈ ਤਨਾਅ ਰਹਿਤ ਮਾਹੌਲ ਵਿੱਚ ਲਏ ਜਾਣ।

 ਬੋਰਡ ਦੀ ਟੀਮ ਲਗਾਤਾਰ ਪ੍ਰੀਖਿਆ ਕੇਂਦਰਾਂ ਦੀ ਨਿਗਰਾਨੀ ਕਰ ਰਹੀ ਹੈ ਅਤੇ ਕਿਸੇ ਵੀ ਪ੍ਰਕਾਰ ਦੀ ਗੜਬੜੀ ਨੂੰ ਰੋਕਣ ਲਈ ਸਖ਼ਤ ਕਦਮ ਚੁੱਕ ਰਹੀ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਾਰੇ ਵਿਦਿਆਰਥੀਆਂ, ਅਧਿਆਪਕਾਂ ਅਤੇ ਅਭਿਭਾਵਕਾਂ ਨੂੰ ਯਕੀਨ ਦਿਵਾਇਆ ਜਾਂਦਾ ਹੈ ਕਿ ਪ੍ਰੀਖਿਆਵਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਆਯੋਜਿਤ ਕਰਨ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement