Punjab News: ਪੰਜਾਬ ’ਚ ਨਵੇਂ ਪਾਸਪੋਰਟਾਂ ਦੀ ਗਿਣਤੀ ’ਚ ਹੋਣ ਲੱਗੀ ਕਟੌਤੀ
Published : Mar 3, 2025, 8:02 am IST
Updated : Mar 3, 2025, 8:02 am IST
SHARE ARTICLE
Number of new passports in Punjab starts decreasing
Number of new passports in Punjab starts decreasing

ਵਿਦੇਸ਼ ਮੰਤਰਾਲੇ ਨੇ ਜਨਵਰੀ 2025 ਤਕ ਦਾ ਵੇਰਵਾ ਕੀਤਾ ਨਸ਼ਰ

 

Punjab News: ਪਿਛਲੇ ਕਈ ਸਾਲਾਂ ਤੋਂ ਪੰਜਾਬ ਦੇ ਨੌਜਵਾਨ ਵੱਡੀ ਗਿਣਤੀ ਵਿਚ ਵਿਦੇਸ਼ਾਂ ਦਾ ਰੁਖ਼ ਕਰ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ‘ਵਤਨ ਵਾਪਸੀ’ ਦਾ ਨਾਅਰਾ ਦਿੱਤਾ ਸੀ, ਇਹ ਨਾਅਰ ਸੱਚ ਸਾਬਤ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ। ਹੁਣ ਪੰਜਾਬ ਸਰਕਾਰ ਵੱਲੋਂ ਪੰਜਾਬੀਆਂ ਨੂੰ ਇੱਥੇ ਹੀ ਰੁਜ਼ਗਾਰ ਦੇ ਮੌਕੇ ਮੁਹੱਈਆਂ ਕਰਵਾਉਣ ਦੇ ਨਤੀਜੇ ਵੱਜੋਂ ਪੰਜਾਬ ’ਚ ਨਵੇਂ ਪਾਸਪੋਰਟ ਬਣਾਉਣ ਦੀ ਗਿਣਤੀ ਵਿਚ ਕਟੌਤੀ ਹੋਣ ਲੱਗੀ ਹੈ।

 ਬੀਤੇ ਸਾਲਾਂ ਵਿਚ ਪੰਜਾਬ ਵਿਚ ਪਾਸਪੋਰਟ ਬਣਾਉਣ ਦੀ ਹਨੇਰੀ ਚੱਲੀ ਸੀ, ਉਸ ਨੂੰ ਹੁਣ ਠੱਲ੍ਹ ਪੈਣ ਲੱਗੀ ਹੈ। ਕੇਂਦਰੀ ਵਿਦੇਸ਼ ਮੰਤਰਾਲੇ ਨੇ ਜੋ ਜਨਵਰੀ 2025 ਤੱਕ ਦਾ ਵੇਰਵਾ ਨਸ਼ਰ ਕੀਤਾ ਹੈ। 

ਪੰਜਾਬ ਵਿੱਚ ਸਾਲ 2023 ਵਿੱਚ ਪਾਸਪੋਰਟ ਬਣਾਏ ਜਾਣ ਦੇ ਸਭ ਰਿਕਾਰਡ ਟੁੱਟ ਗਏ ਸਨ ਅਤੇ ਉਸ ਸਾਲ ਇਕੱਲੇ ਪੰਜਾਬ ਵਿੱਚ 11.94 ਲੱਖ ਲੋਕਾਂ ਨੇ ਨਵੇਂ ਪਾਸਪੋਰਟ ਬਣਾਏ ਸਨ। ਨਵੇਂ ਵੇਰਵਿਆਂ ਅਨੁਸਾਰ ਸਾਲ 2024 ਵਿੱਚ 10.60 ਲੱਖ ਨਵੇਂ ਪਾਸਪੋਰਟ ਬਣੇ ਹਨ ਜੋ ਕਟੌਤੀ ਹੋਣ ਵੱਲ ਸੰਕੇਤ ਕਰਦੇ ਹਨ।
 ਅਮਰੀਕਾ ’ਚੋਂ ਡਿਪੋਰਟ ਹੋ ਕੇ ਆਏ ਨੌਜਵਾਨਾਂ ਦੀ ਹੱਡ-ਬੀਤੀ ਸੁਣ ਕੇ ਬਹੁਤ ਸਾਰੇ ਲੋਕਾਂ ਦੀਆਂ ਅੱਖਾਂ ਖੁੱਲ੍ਹ ਗਈਆਂ ਹਨ। ਜਨਵਰੀ 2025 ਦੇ ਮਹੀਨੇ ’ਚ ਪੰਜਾਬ ’ਚ 59,907 ਪਾਸਪੋਰਟ ਬਣੇ ਹਨ। 

ਮਤਲਬ ਕਿ ਰੋਜ਼ਾਨਾ ਔਸਤਨ 1932 ਪਾਸਪੋਰਟ ਬਣੇ ਹਨ। ਸਾਲ 2023 ਵਿੱਚ ਸੂਬੇ ਵਿੱਚ ਰੋਜ਼ਾਨਾ ਔਸਤਨ 3271 ਜਦਕਿ ਸਾਲ 2024 ਵਿੱਚ 2906 ਪਾਸਪੋਰਟ ਬਣੇ ਸਨ। ਪੰਜਾਬ ਵਿੱਚ ਸਾਲ 2014 ਤੋਂ ਇਹ ਰੁਝਾਨ ਸ਼ੁਰੂ ਹੋਇਆ ਸੀ ਜਦਕਿ ਇੱਕੋ ਸਾਲ ’ਚ 5.48 ਲੱਖ ਪਾਸਪੋਰਟ ਬਣੇ ਸਨ। ਸਾਲ 2016 ਇਹ ਅੰਕੜਾ 9.73 ਲੱਖ ’ਤੇ ਪਹੁੰਚ ਗਿਆ ਸੀ। ਸਿਰਫ਼ ਕਰੋਨਾ ਵਾਲੇ ਦੋ ਵਰ੍ਹਿਆਂ ’ਚ ਪਾਸਪੋਰਟਾਂ ’ਚ ਕਮੀ ਆਈ ਸੀ ਪਰ ਉਸ ਮਗਰੋਂ ਤੇਜ਼ ਰਫ਼ਤਾਰ ਨਾਲ ਪਾਸਪੋਰਟ ਵਧੇ ਸਨ। ਪੰਜਾਬ ’ਚ ਸਾਲ 2014 ਤੋਂ ਹੁਣ ਤੱਕ 92.40 ਲੱਖ ਪਾਸਪੋਰਟ ਬਣ ਚੁੱਕੇ ਹਨ। 

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement