
Punjab School Holidays: ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਵਿਦਿਆਰਥੀ ਹਰ ਸਮੇਂ ਛੁੱਟੀਆਂ ਬਾਰੇ ਹੀ ਸੋਚਦੇ ਰਹਿੰਦੇ ਹਨ। ਅਜਿਹੇ ਵਿਚ ਉਨ੍ਹਾਂ ਲਈ ਚੰਗੀ ਖ਼ਬਰ ਹੈ। ਵਿਦਿਆਰਥੀਆਂ ਨੂੰ ਇਸ ਮਹੀਨੇ ਵਿਚ ਇਕੱਠੀਆਂ ਛੁੱਟੀਆਂ ਮਿਲਣ ਵਾਲੀਆਂ ਹਨ। ਦਰਅਸਲ ਪੰਜਾਬ ਸਮੇਤ ਪੂਰੇ ਭਾਰਤ ਵਿਚ ਹੋਲੀ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਜਾਂਦਾ ਹੈ। ਪੰਜਾਬ ਵਿਚ ਬੱਚਿਆਂ ਨੂੰ ਹੁਣ ਤਿੰਨ ਇਕੱਠੀਆਂ ਛੁੱਟੀਆਂ ਹੋਣਗੀਆਂ।
ਪੰਜਾਬ ਵਿਚ 14 ਮਾਰਚ ਨੂੰ ਹੋਲੀ ਦੀ ਸਰਕਾਰੀ ਹੋਵੇਗੀ, ਜਦੋਂਕਿ 15 ਮਾਰਚ ਨੂੰ ਦੂਜਾ ਸ਼ਨੀਵਾਰ ਹੋਣ ਕਾਰਨ ਸਾਰੇ ਬੈਂਕ ਬੰਦ ਰਹਿਣਗੇ ਅਤੇ 16 ਮਾਰਚ ਨੂੰ ਹਫ਼ਤਾਵਾਰੀ ਛੁੱਟੀ ਹੋਵੇਗੀ। ਜੇਕਰ ਤੁਸੀਂ ਛੁੱਟੀਆਂ ਦੌਰਾਨ ਕਿਤੇ ਬਾਹਰ ਜਾਣ ਬਾਰੇ ਸੋਚ ਰਹੇ ਹੋ, ਤਾਂ ਇਹ ਮਹੀਨਾ ਤੁਹਾਡੇ ਲਈ ਸਹੀ ਹੈ।
ਉੱਤਰ ਪ੍ਰਦੇਸ਼ ਸਣੇ ਕਈ ਸੂਬਿਆਂ ਵਿੱਚ ਹੋਲੀ ਅਤੇ ਹੋਲਿਕਾ ਦਹਨ ਕਾਰਨ ਲਗਾਤਾਰ ਚਾਰ ਦਿਨਾਂ ਦੀ ਛੁੱਟੀ ਐਲਾਨੀ ਗਈ ਹੈ। ਇਸ ਦੌਰਾਨ ਉੱਤਰ ਪ੍ਰਦੇਸ਼ ਦੇ ਸਾਰੇ ਸਕੂਲ, ਕਾਲਜ, ਬੈਂਕ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਯਾਨੀ ਉੱਤਰ ਪ੍ਰਦੇਸ਼ ਵਿਚ ਜੇਕਰ ਤੁਹਾਨੂੰ ਬੈਂਕ ਜਾਂ ਸਰਕਾਰੀ ਦਫ਼ਤਰ ਨਾਲ ਸਬੰਧਤ ਕੋਈ ਜ਼ਰੂਰੀ ਕੰਮ ਹੈ ਤਾਂ ਉੱਤਰ ਪ੍ਰਦੇਸ਼ ਸਰਕਾਰ ਦੇ ਅਧਿਕਾਰਤ ਕੈਲੰਡਰ ਅਨੁਸਾਰ ਉਥੇ ਸਰਕਾਰੀ ਛੁੱਟੀਆਂ ਹਨ। ਇਸ ਦੌਰਾਨ ਸਾਰੇ ਸਰਕਾਰੀ ਦਫ਼ਤਰ, ਸਕੂਲ ਅਤੇ ਮਾਨਤਾ ਪ੍ਰਾਪਤ ਬੇਸਿਕ ਸਕੂਲ ਬੰਦ ਰਹਿਣਗੇ।