
SKM ਤੇ ਸਰਕਾਰ ਵਿਚਾਲੇ ਨਹੀਂ ਬਣੀ ਸਹਿਮਤੀ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਐਸਕੇਐਮ ਨਾਲ ਮੀਟਿੰਗ ਕੀਤੀ। ਮੀਟਿੰਗ ਖ਼ਤਮ ਹੋਣ ਤੋਂ ਬਾਅਦ ਐਸਕੇਐਮ ਦੇ ਆਗੂਆਂ ਨੇ ਪ੍ਰੈਸ ਵਾਰਤਾ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਕਿਹਾ ਹੈ ਕਿ SKM ਤੇ ਸਰਕਾਰ ਵਿਚਾਲੇ ਸਹਿਮਤੀ ਨਹੀਂ ਬਣੀ। ਇਸ ਮੌਕੇ ਉਨ੍ਹਾਂਨੇ ਕਿਹਾ ਹੈ ਕਿ ਅਸੀਂ 5 ਮਾਰਚ ਨੂੰ ਚੰਡੀਗੜ੍ਹ ਵਿਖੇ ਧਰਨਾ ਲਵਾਂਗੇ। ਉਨ੍ਹਾਂ ਨੇ ਕਿਹਾ ਹੈ ਕਿ ਇਕ ਮੰਗ ਝੋਨੇ ਦੀ ਲਵਾਈ 1ਮਾਰਚ ਤੋਂ ਲਵਾਈ ਉੱਤੇ ਸਹਿਮਤੀ ਬਣੀ ਸੀ ਪਰ ਅੰਤ ਵਿੱਚ ਮੀਟਿੰਗ ਵਿਚ ਕੋਈ ਖਾਸ ਹੱਲ ਨਹੀਂ ਨਿਕਲ ਸਕਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਇਹ ਮੀਟਿੰਗ ਬੇਸਿੱਟਾ ਰਹੀ ਹੈ।
ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਹੈ ਕਿ ਅਸੀਂ 5 ਮਾਰਚ ਨੂੰ ਚੰਡੀਗੜ੍ਹ ਵਿਖੇ ਧਰਨਾ ਲਵਾਂਗੇ। ਉਨ੍ਹਾਂ ਨੇ ਕਿਹਾ ਹੈ ਕਿ 1 ਮੰਗ ਉੱਤੇ ਸਹਿਮਤੀ ਬਣੀ ਸੀ ਬਆਦ ਵਿੱਚ ਉਹ ਵੀ ਰੱਦ ਹੋ ਗਈ।ਮੀਟਿੰਗ ਦੌਰਾਨ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਧਾਲੀਵਾਲ, ਗ੍ਰਹਿ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਵੀ ਮੌਜੂਦ ਰਹੇ। ਮੀਟਿੰਗ ਦੌਰਾਨ ਕਈ ਮੰਗਾਂ 'ਤੇ ਚਰਚਾ ਕੀਤੀ ਗਈ ਹੈ।
ਬਲਬੀਰ ਸਿੰਘ ਰਾਜੇਵਾਲ ਦਾ ਵੱਡਾ ਬਿਆਨ
ਸਿਰਫ਼ ਇਕ ਝੋਨੇ ਦੀ ਲਵਾਈ 'ਤੇ ਵੀ ਸਹਿਮਤੀ ਬਣੀ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਝੋਨੇ ਦੀ ਲਵਾਈ 1 ਜੂਨ ਤੋਂ ਸ਼ੁਰੂ ਕੀਤੀ ਜਾਵੇਗੀ। ਇਸ ਤੋਂ ਬਾਅਦ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਮੀਡੀਆ ਸਾਹਮਣੇ ਦੱਸਿਆ ਕਿ ਮੁੱਖ ਮੰਤਰੀ ਨੂੰ ਕਿਸੇ ਗੱਲ ਉੱਤੇ ਗ਼ੁੱਸਾ ਆ ਗਿਆ ਅਤੇ ਧਰਨੇ ਦੀ ਗੱਲ 'ਤੇ ਕਿਹਾ ਕਿ ਜੋ ਕਰਨਾ ਕਰ ਲਵੋ।
ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਟਵੀਟ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਕੇ ਲਿਖਿਆ ਹੈ ਕਿ ਅੱਜ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਵਿੱਚ ਮੈਂ ਕਿਸਾਨ ਜਥੇਬੰਦੀਆਂ ਦੇ ਸਾਰੇ ਸਤਿਕਾਰਯੋਗ ਆਗੂਆਂ ਨੂੰ ਅਪੀਲ ਕੀਤੀ ਕਿ ਚੱਕਾ ਜਾਮ ਕਰਨਾ, ਸੜਕਾਂ ਤੇ ਰੇਲਾਂ ਰੋਕਣੀਆਂ ਜਾਂ ਪੰਜਾਬ ਬੰਦ ਕਰਨਾ, ਕਿਸੇ ਮਸਲੇ ਦਾ ਹੱਲ ਨਹੀਂ ਹੈ। ਇਹਨਾਂ ਸਭ ਨਾਲ ਆਮ ਲੋਕਾਂ ਨੂੰ ਖੱਜਲ ਖੁਆਰ ਹੋਣਾ ਪੈਂਦਾ ਹੈ। ਸਮਾਜ ਦੇ ਬਾਕੀ ਵਰਗਾਂ ਦੇ ਕੰਮਾਂ ਅਤੇ ਕਾਰੋਬਾਰਾਂ 'ਤੇ ਵੀ ਬਹੁਤ ਅਸਰ ਪੈਂਦਾ ਹੈ, ਇਸਦਾ ਵੀ ਆਪਾਂ ਖਿਆਲ ਕਰੀਏ।
ਕਿਸਾਨਾਂ ਦੀਆਂ ਮੁੱਖ ਮੰਗਾਂ
'ਜਲ ਸੋਧ ਐਕਟ ਨੂੰ ਰੱਦ ਕਰੇ ਕੈਬਨਿਟ
ਮੂੰਗੀ ਤੇ ਮੱਕੀ ਸਮੇਤ 6 ਫ਼ਸਲਾਂ ਉੱਤੇ MSP ਦੇਵੇ
NEP 2022 ਸੂਬੇ ਦੇ ਅਧਿਕਾਰਾਂ 'ਤੇ ਡਾਕਾ
NEP 2022 ਨੂੰ ਸਰਕਾਰ ਨੂੰ ਚਾਹੀਦਾ ਰੱਦ ਕਰਨਾ
ਆਪਣੀ ਸਿੱਖਿਆ ਨੀਤੀ ਬਣਾਏ ਸਰਕਾਰ
5 ਮਾਰਚ ਤੋਂ ਚੰਡੀਗੜ੍ਹ 'ਚ SKM ਲਾਵੇਗਾ ਮੋਰਚਾ