40.85 ਲੱਖ ਰੁਪਏ ਦੀ ਸਰਕਾਰੀ ਗ੍ਰਾਂਟ ਦੀ ਦੁਰਵਰਤੋਂ ਕਰਨ ਵਾਲੇ ਨਿੱਜੀ ਫਰਮ ਦੇ ਮਾਲਕ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ
Published : Mar 3, 2025, 9:57 pm IST
Updated : Mar 3, 2025, 9:57 pm IST
SHARE ARTICLE
Vigilance arrests owner of private firm for misusing government grant worth Rs 40.85 lakh
Vigilance arrests owner of private firm for misusing government grant worth Rs 40.85 lakh

ਫਤਿਹਗੜ੍ਹ ਸਾਹਿਬ ਦੇ ਤਤਕਾਲੀ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ ਕੁਲਵਿੰਦਰ ਸਿੰਘ ਰੰਧਾਵਾ ਦੀ ਮਿਲੀਭੁਗਤ ਵੀ ਸ਼ਾਮਲ

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅਮਲੋਹ ਐਂਟਰਪ੍ਰਾਈਜ਼ਿਜ਼ ਦੇ ਮਾਲਕ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਅਮਲੋਹ ਦੇ ਰਹਿਣ ਵਾਲੇ ਇੱਕ ਭਗੌੜੇ ਦੋਸ਼ੀ ਸਤਵਿੰਦਰ ਨੂੰ ਸਰਕਾਰੀ ਗ੍ਰਾਂਟਾਂ ਵਿੱਚ 40,85,175 ਰੁਪਏ ਦੀ ਹੇਰਾ-ਫੇਰੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਸਤਵਿੰਦਰ ਅਮਲੋਹ ਬਲਾਕ ਅਤੇ ਵੱਖ-ਵੱਖ ਗ੍ਰਾਮ ਪੰਚਾਇਤਾਂ ਲਈ ਅਲਾਟ ਹੋਏ ਫੰਡਾਂ ਦੀ ਦੁਰਵਰਤੋਂ ਨਾਲ ਸਬੰਧਤ ਇੱਕ ਮਾਮਲੇ ਵਿੱਚ ਲੋੜੀਂਦਾ ਸੀ, ਜਿਸ ਵਿੱਚ ਫਤਿਹਗੜ੍ਹ ਸਾਹਿਬ ਦੇ ਤਤਕਾਲੀ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ  ਕੁਲਵਿੰਦਰ ਸਿੰਘ ਰੰਧਾਵਾ ਦੀ  ਮਿਲੀਭੁਗਤ ਵੀ ਸ਼ਾਮਲ ਸੀ।

ਇਹ ਖੁਲਾਸਾ ਕਰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਕੇਸ ਵਿੱਚ 9 ਅਗਸਤ, 2024 ਨੂੰ ਵਿਜੀਲੈਂਸ ਬਿਊਰੋ ਪੁਲਿਸ ਥਾਣਾ, ਪਟਿਆਲਾ ਰੇਂਜ ਵਿਖੇ ਆਈਪੀਸੀ ਦੀ ਧਾਰਾ 409 ਅਤੇ 120-ਬੀ ਦੇ ਨਾਲ-ਨਾਲ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 13(1) ਦੇ ਨਾਲ-ਨਾਲ ਧਾਰਾ 13(2) ਦੇ ਤਹਿਤ ਐਫਆਈਆਰ ਨੰਬਰ 37 ਦਰਜ ਕੀਤੀ ਗਈ ਸੀ। ਇਸ ਕੇਸ ਵਿੱਚ ਕੁਲਵਿੰਦਰ ਸਿੰਘ ਰੰਧਾਵਾ, ਜੋ ਹੁਣ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਧਿਕਾਰੀ (ਡੀਡੀਪੀਓ) ਹੈ, ਸਮੇਤ ਪੰਜ ਮੁਲਜ਼ਮ ਸ਼ਾਮਲ ਹਨ, ਜਿਨ੍ਹਾਂ ’ਤੇ ਸਰਕਾਰੀ ਫੰਡਾਂ ਦੀ ਦੁਰਵਰਤੋਂ ਕਰਕੇ ਗੈਰ-ਕਾਨੂੰਨੀ ਢੰਗ ਨਾਲ ਨਿੱਜੀ ਫਰਮਾਂ ਅਤੇ ਵਿਅਕਤੀਆਂ ਨੂੰ ਇਨ੍ਹਾਂ ਫੰਡਾਂ ਦੇ ਲਾਭ ਦੇਣ ਦਾ ਦੋਸ਼ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਦੋ ਮੁਲਜ਼ਮਾਂ, ਕੁਲਵਿੰਦਰ ਸਿੰਘ ਰੰਧਾਵਾ ਅਤੇ ਹੰਸਪਾਲ ਨਾਮ ਦੇ ਇੱਕ ਨਿੱਜੀ ਵਿਅਕਤੀ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਵਿਜੀਲੈਂਸ ਬਿਊਰੋ ਵੱਲੋਂ ਜਾਂਚ ਜਾਰੀ ਹੈ ਅਤੇ ਬਾਕੀ ਮੁਲਜ਼ਮਾਂ ਦੀ ਸਰਗਰਮੀ ਨਾਲ ਭਾਲ ਕੀਤੀ ਜਾ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement