'ਆਪ' ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ 'ਤੇ ਕੀਤੀ ਗੱਲਬਾਤ
Published : Mar 3, 2026, 9:17 pm IST
Updated : Mar 3, 2026, 9:17 pm IST
SHARE ARTICLE
AAP leader Baltej Pannu spoke to Punjabi artist Ammy Virk over phone
AAP leader Baltej Pannu spoke to Punjabi artist Ammy Virk over phone

ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ

 ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਬਲਤੇਜ ਪੰਨੂ ਨੇ ਪੰਜਾਬੀ ਫ਼ਿਲਮ ਜਗਤ ਦੇ ਮਸ਼ਹੂਰ ਅਦਾਕਾਰ ਅਤੇ ਗਾਇਕ ਐਮੀ ਵਿਰਕ ਨਾਲ ਫ਼ੋਨ 'ਤੇ ਸੰਪਰਕ ਕਰਕੇ ਸੰਯੁਕਤ ਅਰਬ ਅਮੀਰਾਤ (UAE) ਵਿੱਚ ਰਹਿ ਰਹੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ। ਪੰਨੂ ਨੇ ਵਿਰਕ ਨੂੰ ਹੌਸਲਾ ਦਿੰਦਿਆਂ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ।

ਬਲਤੇਜ ਪੰਨੂ ਨੇ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਨਿੱਜੀ ਤੌਰ 'ਤੇ ਇਸ ਮਾਮਲੇ ਦੀ ਨਿਗਰਾਨੀ ਕਰ ਰਹੇ ਹਨ। ਮੁੱਖ ਮੰਤਰੀ ਜਲਦ ਹੀ ਕੇਂਦਰ ਸਰਕਾਰ ਨਾਲ ਰਾਬਤਾ ਕਾਇਮ ਕਰਕੇ ਐਮੀ ਵਿਰਕ ਦੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਹਰ ਸੰਭਵ ਰਾਜਨੀਤਿਕ ਤੇ ਡਿਪਲੋਮੈਟਿਕ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਦੀ ਪਹਿਲ ਵਿਦੇਸ਼ਾਂ ਵਿੱਚ ਫਸੇ ਆਪਣੇ ਨਾਗਰਿਕਾਂ ਦੀ ਸਲਾਮਤੀ ਹੈ।

ਖਾੜੀ ਦੇਸ਼ਾਂ ਵਿੱਚ ਜਾਰੀ ਜੰਗ ਦੀ ਸਥਿਤੀ 'ਤੇ ਦੁੱਖ ਪ੍ਰਗਟ ਕਰਦਿਆਂ ਪੰਨੂ ਨੇ ਕਿਹਾ ਕਿ ਅਸੀਂ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਇਹ ਜੰਗ ਜਲਦ ਖ਼ਤਮ ਹੋਵੇ ਅਤੇ ਸ਼ਾਂਤੀ ਬਹਾਲ ਹੋਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਨਾਗਰਿਕਾਂ ਦੀ ਸੁਰੱਖਿਆ ਲਈ ਵਚਨਬੱਧ ਹੈ ਅਤੇ ਕੇਂਦਰ ਨਾਲ ਮਿਲ ਕੇ ਇਸ ਮਾਮਲੇ ਦਾ ਤੁਰੰਤ ਹੱਲ ਕੱਢੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement