ਵਿਆਹ ਸਮਾਗਮ ਦੌਰਾਨ ਨੌਜਵਾਨ ਦਾ ਗੋਲੀ ਮਾਰ ਕੇ ਕਤਲ
Published : Mar 3, 2026, 6:24 am IST
Updated : Mar 3, 2026, 7:42 am IST
SHARE ARTICLE
photo
photo

ਨੌਜਵਾਨ ਨੂੰ ਕੁਝ ਸਮਾਂ ਪਹਿਲਾਂ ਹੀ ਅਮਰੀਕਾ ਤੋਂ ਗਿਆ ਸੀ ਕੱਢਿਆ

ਬਲਾਚੌਰ (ਪ੍ਰਿੰਸ ਕੋਹਲੀ) : ਬਲਾਚੌਰ ਦੇ ਇਕ ਮੈਰਿਜ ਪੈਲੇਸ ਵਿਚ ਚੱਲ ਰਹੇ ਵਿਆਹ ਸਮਾਗਮ ਦੌਰਾਨ ਇਕ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿਤਾ ਗਿਆ। ਮ੍ਰਿਤਕ ਦੀ ਪਛਾਣ ਤਰਨਜੀਤ ਸਿੰਘ ਵਾਸੀ ਸੜੋਆ ਵਜੋਂ ਹੋਈ ਹੈ, ਜੋ ਹਾਲ ਹੀ ਵਿਚ ਅਮਰੀਕਾ ਤੋਂ ਵਾਪਸ ਆਇਆ ਸੀ। ਪੁਲਿਸ ਨੇ ਮ੍ਰਿਤਕ ਦੇ ਦਾਦਾ ਬਲਦੇਵ ਸਿੰਘ, ਜੋ ਭਾਰਤੀ ਹਵਾਈ ਫ਼ੌਜ ਦੇ ਸੇਵਾਮੁਕਤ ਅਧਿਕਾਰੀ ਹਨ, ਦੇ ਬਿਆਨਾਂ ’ਤੇ ਦੋ ਨੌਜਵਾਨਾਂ ਵਿਰੁਧ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ।

ਸ਼ਿਕਾਇਤਕਰਤਾ ਅਨੁਸਾਰ, ਉਹ ਅਪਣੇ ਪਰਵਾਰ ਸਮੇਤ ਰਿਸ਼ਤੇਦਾਰੀ ਦੇ ਵਿਆਹ ਵਿਚ ਸ਼ਾਮਲ ਹੋਣ ਲਈ ਪੈਲੇਸ ਵਿਚ ਆਏ ਹੋਏ ਸਨ। ਸ਼ਾਮ ਕਰੀਬ 5 ਵਜੇ ਉਨ੍ਹਾਂ ਦਾ ਪੋਤਰਾ ਤਰਨਜੀਤ ਸਿੰਘ ਪਾਰਕਿੰਗ ਵਿਚ ਖੜੀ ਕਾਰ ’ਚੋਂ ਸਾਮਾਨ ਲੈਣ ਗਿਆ।

ਇਸ ਦੌਰਾਨ ਉੱਥੇ ਪਹਿਲਾਂ ਤੋਂ ਮੌਜੂਦ ਹੈਵਨ ਚੌਧਰੀ ਵਾਸੀ ਧੱਕਧਾਣਾ ਅਤੇ ਜਗਦੀਸ਼ ਉਰਫ਼ ਜੋਨੀ ਵਾਸੀ ਉਤਰਾਖੰਡ ਨੇ ਉਸ ਨਾਲ ਗਾਲੀ-ਗਲੋਚ ਕਰਨੀ ਸ਼ੁਰੂ ਕਰ ਦਿਤੀ। ਇਸ ਦੌਰਾਨ ਹੈਵਨ ਨੇ ਪਿਸਤੌਲ ਕੱਢ ਕੇ ਤਰਨਜੀਤ ਸਿੰਘ ਦੇ ਪੇਟ ਵਿਚ ਗੋਲੀ ਮਾਰ ਦਿਤੀ। ਜਿਸ ਤੋਂ ਬਾਅਦ ਦੋਵੇਂ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਜ਼ਖ਼ਮੀ ਹਾਲਤ ਵਿਚ ਤਰਨਜੀਤ ਨੂੰ ਤੁਰਤ ਨਵਾਂਸ਼ਹਿਰ ਦੇ ਨਿਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ। ਪੁਲਿਸ ਵਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement