ਅਮਰੀਕਾ 'ਚ ਗੋਲੀਬਾਰੀ ਵਿਚ ਇਕ ਭਾਰਤੀ ਮੂਲ ਦੀ ਵਿਦਿਆਰਥਣ ਸਮੇਤ 4 ਲੋਕਾਂ ਦੀ ਮੌਤ
Published : Mar 3, 2026, 12:04 pm IST
Updated : Mar 3, 2026, 12:15 pm IST
SHARE ARTICLE
Indian-origin student killed in US firing News
Indian-origin student killed in US firing News

ਗੋਲੀਬਾਰੀ ਵਿਚ 14 ਲੋਕ ਹੋਏ ਜ਼ਖ਼ਮੀ, ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਹਮਲਾਵਰ ਕੀਤਾ ਢੇਰ

ਅਮਰੀਕੀ ਰਾਜ ਟੈਕਸਸ ਦੀ ਰਾਜਧਾਨੀ ਆਸਟਿਨ ਵਿੱਚ ਐਤਵਾਰ ਤੜਕੇ ਹੋਈ ਗੋਲੀਬਾਰੀ ਵਿੱਚ 21 ਸਾਲਾ ਭਾਰਤੀ ਮੂਲ ਦੀ ਵਿਦਿਆਰਥਣ ਸਵਿਤਾ ਸ਼ਾਨ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ 14 ਹੋਰ ਜ਼ਖ਼ਮੀ ਹੋ ਗਏ।  ਪੁਲਿਸ ਦੇ ਅਨੁਸਾਰ 53 ਸਾਲਾ ਹਮਲਾਵਰ ਨਡਿਆਗਾ ਡਾਇਗਨ ਨੇ ਆਸਟਿਨ ਵਿੱਚ ਇੱਕ ਬੀਅਰ ਗਾਰਡਨ ਦੇ ਬਾਹਰ ਆਪਣੀ ਕਾਰ ਖੜ੍ਹੀ ਕੀਤੀ ਅਤੇ ਉੱਥੇ ਬੈਠੇ ਲੋਕਾਂ 'ਤੇ ਪਿਸਤੌਲ ਨਾਲ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਫਿਰ ਉਹ ਕਾਰ ਤੋਂ ਬਾਹਰ ਨਿਕਲਿਆ ਅਤੇ ਰਾਹਗੀਰਾਂ 'ਤੇ ਰਾਈਫਲ ਨਾਲ ਗੋਲੀਬਾਰੀ ਕੀਤੀ। ਪੁਲਿਸ ਮੌਕੇ 'ਤੇ ਪਹੁੰਚੀ ਅਤੇ ਹਮਲਾਵਰ ਨੂੰ ਢੇਰ ਕਰ ਦਿੱਤਾ।

ਐਫਬੀਆਈ ਡਾਇਰੈਕਟਰ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਐਲਾਨ ਕੀਤਾ ਕਿ ਅੱਤਵਾਦ ਵਿਰੋਧੀ ਅਤੇ ਖੁਫੀਆ ਟੀਮਾਂ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਹੈ। ਇਹ ਕਦਮ ਅਮਰੀਕਾ ਅਤੇ ਇਜ਼ਰਾਈਲ ਵੱਲੋਂ ਸ਼ਨੀਵਾਰ ਨੂੰ ਇਰਾਨ 'ਤੇ ਬੰਬਾਰੀ ਸ਼ੁਰੂ ਕਰਨ ਤੋਂ ਬਾਅਦ ਆਇਆ ਹੈ, ਜਿਸ ਨਾਲ ਦੇਸ਼ ਭਰ ਦੀਆਂ ਸੁਰੱਖਿਆ ਏਜੰਸੀਆਂ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਹੈ।

ਦੱਸ ਦੇਈਏ ਕਿ ਸਵਿਤਾ ਸ਼ਾਨ ਯੂਨੀਵਰਸਿਟੀ ਆਫ਼ ਟੈਕਸਾਸ ਐਟ ਔਸਟਿਨ ਵਿੱਚ ਡਿਊਲ-ਡਿਗਰੀ ਸੀਨੀਅਰ ਸੀ। ਯੂਨੀਵਰਸਿਟੀ ਦੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਮੈਨੇਜਮੈਂਟ ਇਨਫਰਮੇਸ਼ਨ ਸਿਸਟਮ ਅਤੇ ਇਕਨਾਮਿਕਸ ਦੀ ਪੜ੍ਹਾਈ ਕਰਨ ਵਾਲੀ ਇੱਕ ਬਿਹਤਰੀਨ ਸਟੂਡੈਂਟ ਦੱਸਿਆ। ਸਵਿਤਾ ਸ਼ਾਨ ਦੀ ਹੱਤਿਆ ਨਾਲ ਔਸਟਿਨ ਵਿੱਚ ਰਹਿਣ ਵਾਲੇ ਭਾਰਤੀ ਭਾਈਚਾਰੇ ਖਾਸ ਵਿਦਿਆਰਥੀਆਂ ਅਤੇ ਟੈਕਨਾਲੋਜੀ ਪ੍ਰੋਫੈਸ਼ਨਲਜ਼ ਨੂੰ ਗਹਿਰਾ ਸਦਮਾ ਲੱਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement