ਅੱਜ ਦੀ ਰਾਤ ਵੀ ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ 'ਚ ਹੀ ਰਹੇਗੀ ਰਣਜੀਤ ਸਿੰਘ ਦੀ ਡੈੱਡ ਬਾਡੀ
Published : Mar 3, 2026, 8:17 pm IST
Updated : Mar 3, 2026, 8:17 pm IST
SHARE ARTICLE
Ranjit Singh's dead body will remain in the morgue of the government hospital in Gurdaspur tonight as well.
Ranjit Singh's dead body will remain in the morgue of the government hospital in Gurdaspur tonight as well.

ਮ੍ਰਿਤਕ ਦਾ ਪਿਤਾ ਵਿਦੇਸ਼ ਵਿਚ ਹੈ, ਇਸ ਲਈ ਅੰਤਿਮ ਸੰਸਕਾਰ ਨਹੀਂ ਕੀਤਾ ਜਾ ਸਕਦਾ

ਗੁਰਦਾਸਪੁਰ: ਪੁਲਿਸ ਐਨਕਾਊਂਟਰ ’ਚ ਮਾਰੇ ਗਏ ਰਣਜੀਤ ਸਿੰਘ ਦੀ ਡੈੱਡ ਬਾਡੀ ਲੈ ਕੇ ਜਾਣ ਨੂੰ ਲੈ ਕੇ ਇਕ ਵਾਰ ਫਿਰ ਤੋਂ ਕਲੇਸ਼ ਪੈ ਗਿਆ ਹੈ। ਪਰਿਵਾਰ ਨੇ ਡੈੱਡ ਬਾਡੀ ਲੈਣ ਤੋਂ ਇਨਕਾਰ ਕਰਦਿਆਂ ਧਰਨਾ ਲਗਾ ਦਿੱਤਾ ਸੀ। ਪਰਿਵਾਰ ਦਾ ਕਹਿਣਾ ਸੀ ਕਿ ਉਨ੍ਹਾਂ ਕੋਲ ਇਸ ਵੇਲੇ ਡੈੱਡ ਬਾਡੀ ਲੈ ਕੇ ਜਾਣ ਲਈ ਕੋਈ ਇੰਤਜ਼ਾਮ ਨਹੀਂ ਹਨ। ਮ੍ਰਿਤਕ ਦੇ ਤਾਏ ਹਰਵਿੰਦਰ ਸਿੰਘ ਮੱਲੀ ਨੇ ਕਿਹਾ ਮ੍ਰਿਤਕ ਦਾ ਪਿਤਾ ਵਿਦੇਸ਼ ਵਿਚ ਹੈ, ਇਸ ਲਈ ਅੰਤਿਮ ਸੰਸਕਾਰ ਨਹੀਂ ਕੀਤਾ ਜਾ ਸਕਦਾ । ਪਰਿਵਾਰ ਦਾ ਕਹਿਣਾ ਸੀ ਕਿ ਪ੍ਰਸ਼ਾਸਨ ਅਤੇ ਸਰਕਾਰ ਮ੍ਰਿਤਕ ਦੇਹ ਲਈ ਕੋਈ ਇੰਤਜ਼ਾਮ ਕਰੇ। ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ ਸਨ ਤੇ ਪਰਿਵਾਰ ਨਾਲ ਗੱਲਬਾਤ ਚੱਲ ਰਹੀ ਹੈ।

ਮਿਲੀ ਜਾਣਕਾਰੀ ਅਨੁਸਾਰ ਅੱਜ ਦੀ ਰਾਤ ਵੀ ਰਣਜੀਤ ਸਿੰਘ ਦੀ ਡੈੱਡ ਬਾਡੀ ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਹੀ ਰਹੇਗੀ।  ਧਰਨੇ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਪਰਿਵਾਰ ਨਾਲ ਗੱਲਬਾਤ ਤੇ ਪਰਿਵਾਰ ਦੀ ਇਸ ਮਾਮਲੇ ਉਤੇ ਸਹਿਮਤੀ ਬਣ ਗਈ ਹੈ । ਹੈਲਥ ਸੈਕਟਰੀ ਤੋਂ ਇਜਾਜ਼ਤ ਲੈ ਕੇ ਰਣਜੀਤ ਸਿੰਘ ਦੀ ਡੈੱਡ ਬਾਡੀ ਅੱਜ ਦੀ ਰਾਤ ਮੋਰਚਰੀ ਵਿਚ ਹੀ ਰਹੇਗੀ।  ਸਵੇਰੇ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਅੰਤਿਮ ਸੰਸਕਾਰ ਬਾਰੇ ਫੈਸਲਾ ਲਿਆ ਜਾਵੇਗਾ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement