
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਨੇ ਪੰਜਾਬ ਦੇ ਕਿਸਾਨਾਂ ਦਾ ਸਮੁੱਚਾ ਕਰਜ਼ਾ ਮਾਫ਼ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਖ਼ੁਦਕੁਸ਼ੀਆਂ
ਅੰਮ੍ਰਿਤਸਰ, 26 ਜੁਲਾਈ (ਸੁਖਵਿੰਦਰਜੀਤ ਸਿੰਘ ਬਹੋੜੂ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਨੇ ਪੰਜਾਬ ਦੇ ਕਿਸਾਨਾਂ ਦਾ ਸਮੁੱਚਾ ਕਰਜ਼ਾ ਮਾਫ਼ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਖ਼ੁਦਕੁਸ਼ੀਆਂ ਨੂੰ ਠੱਲ੍ਹ ਪਾਉਣ ਲਈ ਅੰਨਦਾਤੇ ਦੀ ਸਾਰ ਲਈ ਜਾਵੇ। ਉਨ੍ਹਾਂ ਕਾਂਗਰਸ ਸਰਕਾਰ ਨੂੰ ਖ਼ੁਦਕੁਸ਼ੀ ਕਰ ਗਏ ਕਿਸਾਨ ਮੇਜਰ ਸਿੰਘ ਦੇ ਪਰਵਾਰ ਨੂੰ 10 ਲੱਖ ਦਾ ਮੁਆਵਜ਼ਾ ਅਤੇ ਲੜਕੇ ਨੂੰ ਪੁਲਿਸ ਇੰਸਪੈਕਟਰ ਦੀ ਨੌਕਰੀ ਦੇਣ ਦੀ ਮੰਗ ਕੀਤੀ। ਉਨ੍ਹਾਂ ਅਕਾਲੀ ਦਲ ਦੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਨੂੰ ਖ਼ੁਦਕੁਸ਼ੀ ਪੀੜਤ ਪਰਵਾਰਾਂ ਨੂੰ ਮਿਲਣ ਦਾ ਨਿਰਦੇਸ਼ ਦਿਤਾ ਤੇ ਕਿਹਾ ਕਿ ਜ਼ਿਲ੍ਹਾ ਪ੍ਰਧਾਨ ਇੰਨ੍ਹਾਂ ਪਰਵਾਰਾਂ ਤੋਂ ਹਲਫ਼ੀਆ ਬਿਆਨ ਲੈਣਗੇ ਕਿ ਕੀ ਉਨ੍ਹਾਂ ਨੂੰ ਵਾਅਦੇ ਮੁਤਾਬਕ 10 ਲੱਖ ਰੁਪਏ ਦਾ ਮੁਆਵਜ਼ਾ ਅਤੇ ਇਕ ਸਰਕਾਰੀ ਨੌਕਰੀ ਦਿਤੀ ਹੈ ਜਾਂ ਨਹੀਂ?
ਪੀੜਤ ਪਰਵਾਰ ਨੇ ਸੁਖਬੀਰ ਸਿੰਘ ਬਾਦਲ ਨੂੰ ਦਸਿਆ ਕਿ ਉਨ੍ਹਾਂ ਕਾਂਗਰਸ ਨੂੰ ਵੋਟਾਂ ਕਰਜ਼ਾ ਮਾਫ਼ ਕਰਨ ਲਈ ਪਾਈਆਂ ਸਨ ਪਰ ਸੱਤਾ ਮਿਲਣ ਬਾਅਦ ਹੁਕਮਰਾਨਾਂ ਦੇ ਰੋਜ਼ਾਨਾ ਮੁੱਕਰਨ ਦੇ ਬਿਆਨ ਆਉਣ ਤੋਂ ਕਿਸਾਨ ਮੇਜਰ ਸਿੰਘ ਨਿਰਾਸ਼ ਹੋ ਗਿਆ ਅਤੇ ਉਸ ਨੇ ਖ਼ੁਦਕੁਸ਼ੀ ਕਰ ਲਈ ਕਰ ਲਈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹੀ ਮੁੱਖ ਵਜ੍ਹਾ ਸੀ, ਜਿਸ ਕਰਕੇ ਅਕਾਲੀ ਦਲ ਨੇ ਇਹ ਮੰਗ ਕੀਤੀ ਸੀ ਕਿ ਵਿੱਤ ਮੰਤਰੀ ਵਿਰੁਧ ਮੇਜਰ ਸਿੰਘ ਨੰ ਖ਼ੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕੀਤਾ ਜਾਵੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵਿਧਾਨ ਸਭਾ ਵਿਚ ਮੁਕੰਮਲ ਕਰਜ਼ਾ ਮਾਫ਼ੀ ਲਈ ਕੀਤੀ ਵਚਨਬੱਧਤਾ ਨੂੰ ਅਮਲੀ ਜਾਮਾ (ਬਾਕੀ ਸਫ਼ਾ 11 'ਤੇ)
ਪਹਿਣਾਉਣ ਵਿਚ ਵਿੱਤ ਮੰਤਰੀ ਬੁਰੀ ਤਰ੍ਹਾਂ ਨਾਕਾਮ ਰਿਹਾ ਹੈ। ਇਸ ਤੋਂ ਵੀ ਦੁੱਖ ਦੀ ਗੱਲ ਇਹ ਹੈ ਕਿ ਕਿਸਾਨਾਂ ਦੇ 1500 ਕਰੋੜ ਰੁਪਏ ਮੁਆਫ਼ ਕਰਨ ਦੇ ਵਾਅਦੇ ਨੂੰ ਵੀ ਪੂਰਾ ਨਹੀ ਕੀਤਾ ਗਿਆ। ਇਸ ਸਬੰਧੀ ਸਰਕਾਰ ਵੱਲੋਂ ਅਜੇ ਤੱਕ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ।
ਜਦ ਤਕ ਕਾਂਗਰਸ ਸਰਕਾਰ ਮੁੱਖ ਮੰਤਰੀ ਵੱਲੋਂ ਕੀਤੇ ਮੁਕੰਮਲ ਕਰਜ਼ਾ ਮੁਆਫੀ ਦੇ ਵਾਅਦੇ ਨੂੰ ਪੂਰਾ ਨਹੀ ਕਰਦੀ, ਅਕਾਲੀ ਦਲ ਚੈਨ ਨਾਲ ਨਹੀਂ ਬੈਠੇਗਾ। ਇਸ ਸੰਬੰਧੀ ਪਾਰਟੀ ਜਲਦੀ ਹੀ ਇੱਕ ਅੰਦੋਲਨ ਦੀ ਰੂਪ ਰੇਖਾ ਉਲੀਕੇਗੀ। ਸ੍ਰ ਬਾਦਲ ਨੇ ਕਿਹਾ ਕਿ ਕਿੰਨੀ ਸ਼ਰਮਨਾਕ ਗੱਲ ਹੈ ਕਿ ਸਥਾਨਕ ਕਾਂਗਰਸੀ ਵਿਧਾਇਕ ਪੀੜਤ ਪਰਵਾਰ ਨਾਲ ਦੁੱਖ ਸਾਂਝਾ ਕਰਨ ਲਈ ਵੀ ਨਹੀਂ ਆਇਆ।
ਇਸ ਮੌਕੇ ਬਿਕਰਮ ਸਿੰਘ ਮਜੀਠੀਆ, ਗੁਲਜ਼ਾਰ ਸਿੰਘ ਰਣੀਕੇ, ਵੀਰ ਸਿੰਘ ਲੋਪੋਕੇ, ਬੋਨੀ ਅਮਰਪਾਲ ਸਿੰਘ ਅਜਨਾਲਾ, ਹਰਮੀਤ ਸਿੰਘ ਸੰਧੂ, ਮਲਕੀਤ ਸਿੰਘ ਏ ਆਰ, ਰਵਿੰਦਰ ਸਿੰਘ ਬ੍ਰਹਮਪੁਰਾ, ਵਿਰਸਾ ਸਿੰਘ ਵਲਟੋਹਾ, ਡਾ: ਦਲਬੀਰ ਸਿੰਘ ਵੇਰਕਾ, ਤਲਬੀਰ ਸਿੰਘ ਗਿੱਲ, ਬਲਦੇਵ ਸਿੰਘ ਤੇੜਾ, ਪ੍ਰੋ: ਸਰਚਾਂਦ ਸਿੰਘ ਵੀ ਮੌਜੂਦ ਸਨ।