ਪਰਵਾਰ ਦੇ ਤਿੰਨ ਜੀਆਂ ਨੇ ਖਾਧੀ ਜ਼ਹਿਰੀਲੀ ਚੀਜ਼
Published : Jul 26, 2017, 5:35 pm IST
Updated : Apr 3, 2018, 1:46 pm IST
SHARE ARTICLE
Family
Family

ਸਥਾਨਕ ਸ਼ਹਿਰ ਦੀ ਨਾਭਾ ਕਾਲੋਨੀ ਵਿਖੇ ਪਰਵਾਰ ਦੇ ਤਿੰਨ ਜੀਆਂ ਵਲੋਂ ਕੋਈ ਜ਼ਹਿਰੀਲੀ ਚੀਜ਼ ਖਾਣ ਨਾਲ ਹਾਲਤ ਖ਼ਰਾਬ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

 

ਸਮਾਣਾ, 26 ਜੁਲਾਈ (ਦਲਜਿੰਦਰ ਸਿੰਘ ਪੱਪੀ): ਸਥਾਨਕ ਸ਼ਹਿਰ ਦੀ ਨਾਭਾ ਕਾਲੋਨੀ ਵਿਖੇ ਪਰਵਾਰ ਦੇ ਤਿੰਨ ਜੀਆਂ ਵਲੋਂ ਕੋਈ ਜ਼ਹਿਰੀਲੀ ਚੀਜ਼ ਖਾਣ ਨਾਲ ਹਾਲਤ ਖ਼ਰਾਬ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਪਰਵਾਰ ਦੀ ਨਾਬਾਲਗ਼ ਲੜਕੀ ਮੋਨਾ ਉਰਫ਼ ਸਮਾਇਤ ਕੌਰ ਉਮਰ ਕਰੀਬ 16 ਸਾਲ ਦੀ ਮੌਤ ਹੋ ਗਈ ਹੈ। ਉਸ ਦੇ ਪਿਤਾ ਗੁਰਮੀਤ ਸਿੰਘ ਅਤੇ ਉਸ ਦੀ ਮਾਤਾ ਜਸਵਿੰਦਰ ਕੋਰ ਨੂੰ ਇਕ ਨਿਜੀ ਹਸਪਤਾਲ ਵਿਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ।
ਇਸ ਮੌਕੇ ਉਥੇ ਹਾਜ਼ਰ ਚਾਨਣ ਕਾਲੋਨੀ ਵਾਸੀ ਲਖਬੀਰ ਸਿੰਘ ਨੇ ਦਸਿਆ ਕਿ ਨਾਭਾ ਕਾਲੋਨੀ ਵਿਚ ਉਸ ਦੀ ਜਾਣ ਪਹਿਚਾਣ ਵਾਲਾ ਗੁਰਮੀਤ ਸਿੰਘ (40) ਪੁੱਤਰ ਸੁਰਜਨ ਸਿੰਘ ਦਾ ਘਰ ਹੈ ਜਿਸ ਕੋਲ ਦੋ ਲੜਕੀਆਂ ਹਨ ਜਿਨ੍ਹਾਂ ਵਿਚੋਂ ਵੱਡੀ ਲੜਕੀ ਦੀ ਉਮਰ ਕਰੀਬ 16 ਸਾਲ ਅਤੇ ਛੋਟੀ ਲੜਕੀ ਦੀ ਉਮਰ 3-4 ਸਾਲ ਹੈ। ਬੁਧਵਾਰ ਨੂੰ ਜਦੋਂ ਗੁਰਮੀਤ ਸਿੰਘ ਦੀ ਛੋਟੀ ਲੜਕੀ ਜਸਮੀਤ ਕੌਰ ਘਰ ਆਈ ਤਾਂ ਉਸ ਨੇ ਵੇਖਿਆ ਤੇ ਉਸ ਨੇ ਗੁਆਂਢ ਦੇ ਲੋਕਾਂ ਨੂੰ ਇਸ ਘਟਨਾ ਬਾਰੇ ਦਸਿਆ। ਗੁਆਂਢੀਆਂ ਨੇ ਗੁਰਮੀਤ ਸਿੰਘ ਦੇ ਘਰ ਆ ਕੇ ਵੇਖਿਆ ਕਿ ਗੁਰਮੀਤ ਸਿੰਘ ਤੇ ਉਸ ਦੀ ਪਤਨੀ ਜਸਵਿੰਦਰ ਕੌਰ ਦੀ ਹਾਲਤ ਖ਼ਰਾਬ ਸੀ। ਉਨ੍ਹਾਂ ਦੀ ਹਾਲਤ ਨੂੰ ਵੇਖਦਿਆ ਗੁਰਮੀਤ ਸਿੰਘ ਦੇ ਗੁਆਂਢੀਆਂ ਨੇ ਇਸ ਦੀ ਜਾਣਕਾਰੀ ਉਸ ਨੂੰ ਦਿਤੀ
ਲਖਬੀਰ ਸਿੰਘ ਨੇ ਦਸਿਆ ਕਿ ਜਦੋਂ ਉਹ ਗੁਰਮੀਤ ਸਿੰਘ ਦੇ ਘਰ ਪਹੁੰਚਿਆ ਤਾਂ ਉਸ ਨੇ ਵੇਖਿਆ ਕਿ ਗੁਰਮੀਤ ਸਿੰਘ ਦੀ ਵੱਡੀ ਲੜਕੀ ਸੁਮਾਇਤ ਉਰਫ਼ ਮੋਨਾ ਬੇਹੋਸ਼ ਪਈ ਸੀ ਅਤੇ ਗੁਰਮੀਤ ਸਿੰਘ ਅਤੇ ਉਸ ਦੀ ਘਰ ਵਾਲੀ ਜਸਵਿੰਦਰ ਕੌਰ ਦੇ ਮੂੰਹ ਵਿਚੋਂ ਝੱਗ ਨਿਕਲ ਰਹੀ, ਉਨ੍ਹਾਂ ਨੂੰ ਤੁਰਤ ਨਿਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਇਸੇ ਦੌਰਾਨ ਸੁਮਾਇਤ ਕੌਰ ਉਰਫ਼ ਮੋਨਾ ਦੀ ਮੌਤ ਹੋ ਗਈ। ਉਸ ਨੇ ਦਸਿਆ ਕਿ ਗੁਰਮੀਤ ਸਿੰਘ ਤੇ ਜਸਵਿੰਦਰ ਕੌਰ ਦੀ ਹਾਲਤ ਗੰਭੀਰ ਬਣੀ ਹੋਈ ਹੈ। ਲਖਬੀਰ ਸਿੰਘ ਨੇ ਦਸਿਆ ਕਿ ਇਸ ਘਟਨਾ ਸਬੰਧੀ ਕੋਈ ਜਾਣਕਾਰੀ ਅਜੇ ਨਹੀਂ ਮਿਲ ਸਕੀ।
ਘਟਨਾ ਦੀ ਸੂਚਨਾ ਮਿਲਣ 'ਤੇ ਥਾਣਾ ਸਿਟੀ ਸਮਾਣਾ ਦੀ ਪੁਲਿਸ ਨੇ ਜਾਂਚ ਪੜਤਾਲ ਸ਼ੁਰੂ ਕਰ ਦਿਤੀ ਹੈ ਅਤੇ ਮ੍ਰਿਤਕ ਲੜਕੀ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਲਈ ਲਾਸ਼ ਨੂੰ ਸਿਵਲ ਹਸਪਤਾਲ ਸਮਾਣਾ ਦੇ ਮੁਰਦਾਘਰ ਵਿਚ ਰਖਵਾ ਦਿਤਾ ਹੈ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement