ਸਾਬਕਾ ਐਸਐਸਪੀ ਚਰਨਜੀਤ ਸ਼ਰਮਾ 12 ਅਪ੍ਰੈਲ ਤੱਕ ਨਿਆਂਇਕ ਹਿਰਾਸਤ ‘ਚ
Published : Apr 3, 2019, 5:48 pm IST
Updated : Apr 3, 2019, 5:48 pm IST
SHARE ARTICLE
SSP Charanjit Singh
SSP Charanjit Singh

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਗ੍ਰਿਫਤਾਰ ਮੋਗਾ ਦੇ ਸਾਬਕਾ ਐਸਐਸਪੀ

ਚੰਡੀਗੜ੍ਹ- ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਗ੍ਰਿਫ਼ਤਾਰ ਮੋਗਾ ਦੇ ਸਾਬਕਾ ਐੱਸ.ਐੱਸ.ਪੀ. ਚਰਨਜੀਤ ਸ਼ਰਮਾ ਦਾ ਜੁਡੀਸ਼ੀਅਲ ਰਿਮਾਂਡ ਅੱਜ ਖਤਮ ਹੋਣ ‘ਤੇ ਉਨ੍ਹਾਂ ਨੂੰ ਫਰੀਦਕੋਟ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੇ ਮਾਣਯੋਗ ਅਦਾਲਤ ਨੇ ਚਰਨਜੀਤ ਸ਼ਰਮਾ ਨੂੰ 12 ਅਪ੍ਰੈਲ ਤੱਕ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ।

Bhebal kalan Goli KandBhebal kalan Goli Kand

ਦੱਸ ਦੇਈਏ ਕਿ ਸਾਬਕਾ ਐਸ .ਐਸ.ਪੀ ਚਰਨਜੀਤ ਸ਼ਰਮਾ ਨੂੰ ਫਰੀਦਕੋਟ ਅਦਾਲਤ ਵਿਚ ਵੀਡੀਓ ਕਾਨਫਰੰਸ ਰਾਹੀਂ ਪੇਸ਼ ਕੀਤਾ ਗਿਆ ਸੀ, ਜਿਥੇ ਅਦਾਲਤ ਨੇ ਉਨ੍ਹਾਂ ਦੇ ਜੁਡੀਸ਼ੀਅਲ ਰਿਮਾਂਡ ‘ਚ 10 ਦਿਨ ਦਾ ਵਾਧਾ ਕਰ ਦਿੱਤਾ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 12 ਅਪ੍ਰੈਲ ਨੂੰ ਹੋਵੇਗੀ, ਜ਼ਿਕਰਯੋਗ ਹੈ ਕਿ ਅਕਤੂਬਰ 2015 ‘ਚ ਬਹਿਬਲ ਕਲਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਹੋਈਆਂ ਬੇਅਦਬੀਆਂ ਨੂੰ ਲੈ ਕੇ ਸਿੱਖ ਜਥੇਬੰਦੀਆਂ ਵਿਰੋਧ ਪ੍ਰਦਰਸ਼ਨ ਕਰ ਰਹੀਆਂ ਸਨ।

Judicial Court Complex FaridkotJudicial Court Complex Faridkot

ਉਸ ਸਮੇਂ ਪ੍ਰਦਰਸ਼ਨਕਾਰੀਆਂ ਉਪਰ ਗੋਲੀਬਾਰੀ ਕੀਤੀ ਗਈ ਸੀ। ਜਿਸ ਵਿਚ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ। ਉਸ ਸਮੇਂ ਮੋਗਾ ਦੇ ਐਸਐਸਪੀ ਚਰਨਜੀਤ ਸ਼ਰਮਾ ਪੁਲਿਸ ਦੀ ਅਗਵਾਈ ਕਰ ਰਹੇ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement