ਹੁਣ ਹੋਰ ਕਿਤੋਂ ਨਹੀਂ ਲੜਾਂਗੀ ਚੋਣ, ਜੇ ਪਵਨ ਬਾਂਸਲ ਕਹਿਣ ਤਾਂ ਪ੍ਰਚਾਰ ਜ਼ਰੂਰ ਕਰਾਂਗੀ: ਮੈਡਮ ਸਿੱਧੂ
Published : Apr 3, 2019, 3:40 pm IST
Updated : Apr 6, 2019, 3:10 pm IST
SHARE ARTICLE
Navjot Kaur Sidhu
Navjot Kaur Sidhu

ਅੰਮ੍ਰਿਤਸਰ ਸੀਟ ਦੀ ਪੇਸ਼ਕਸ਼ ਹੋਈ ਸੀ ਪਰ ਹੋਰ ਕਿਤੋਂ ਵੀ ਚੋਣ ਲੜਨ ਲਈ ਤਿਆਰ ਨਹੀਂ ਨਵਜੋਤ ਕੌਰ ਸਿੱਧੂ

ਚੰਡੀਗੜ੍ਹ: ਚੰਡੀਗੜ੍ਹ ਸੀਟ ਤੋਂ ਕਾਂਗਰਸ ਵਲੋਂ ਟਿਕਟ ਨਾ ਮਿਲਣ ਤੋਂ ਬਾਅਦ ਨਵਜੋਤ ਕੌਰ ਸਿੱਧੂ ਨੇ ਐਲਾਨ ਕੀਤਾ ਹੈ ਕਿ ਹੁਣ ਉਹ ਹੋਰ ਕਿਸੇ ਵੀ ਸੀਟ ਤੋਂ ਚੋਣ ਨਹੀਂ ਲੜਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਅੰਮ੍ਰਿਤਸਰ ਸੀਟ ਦੀ ਪੇਸ਼ਕਸ਼ ਹੋਈ ਸੀ ਪਰ ਉਹ ਹੋਰ ਕਿਤੋਂ ਵੀ ਚੋਣ ਲੜਨ ਲਈ ਤਿਆਰ ਨਹੀਂ ਹਨ। ਦਸ ਦਈਏ ਕਿ ਕਾਂਗਰਸ ਨੇ ਚੰਡੀਗੜ੍ਹ ਸੀਟ ਤੋਂ ਨਵਜੋਤ ਕੌਰ ਸਿੱਧੂ ਨੂੰ ਟਿਕਟ ਦੇਣ ਦੀ ਬਜਾਏ ਪੁਰਾਣੇ ਕਾਂਗਰਸ ਲੀਡਰ ਤੇ ਸਾਬਕਾ ਰੇਲ ਮੰਤਰੀ ਪਵਨ ਬਾਂਸਲ ਨੂੰ ਉਮੀਦਵਾਰ ਐਲਾਨ ਦਿਤਾ ਹੈ।

ਚੰਡੀਗੜ੍ਹ ਸੀਟ ਨਾ ਮਿਲਣ ’ਤੇ ਮੈਡਮ ਸਿੱਧੂ ਨੇ ਕਿਹਾ ਕਿ ਪਾਰਟੀ ਦੇ ਅਪਣੇ ਫ਼ੈਸਲੇ ਹੁੰਦੇ ਹਨ। ਮੈਂ ਨਹੀਂ ਚਾਹੁੰਦੀ ਕਿ ਸਿੱਧੂ ਸਾਬ੍ਹ ਦੇ ਪ੍ਰਚਾਰ ’ਤੇ ਕੋਈ ਉਂਗਲੀ ਕਰੇ। ਇਸ ਲਈ ਮੈਂ ਕੋਈ ਵੀ ਤਿਆਗ ਕਰਨ ਲਈ ਤਿਆਰ ਹਾਂ। ਉਨ੍ਹਾਂ ਇਹ ਵੀ ਸਪੱਸ਼ਟ ਕਰ ਦਿਤਾ ਹੈ ਕਿ ਹੁਣ ਉਹ ਹੋਰ ਕਿਸੇ ਵੀ ਸੀਟ ਤੋਂ ਚੋਣ ਨਹੀਂ ਲੜਨਗੇ ਪਰ ਜੇਕਰ ਚੰਡੀਗੜ੍ਹ ਸੀਟ ਤੋਂ ਉਮੀਦਵਾਰ ਪਵਨ ਬਾਂਸਲ ਉਨ੍ਹਾਂ ਨੂੰ ਕਹਿਣ ਤਾਂ ਉਹ ਪ੍ਰਚਾਰ ਜ਼ਰੂਰ ਕਰਨਗੇ।

ਉਨ੍ਹਾਂ ਕਿਹਾ ਕਿ ਪਵਨ ਬਾਂਸਲ ਸਾਲਾਂ ਤੋਂ ਚੰਡੀਗੜ੍ਹ ਤੋਂ ਚੋਣ ਲੜ ਰਹੇ ਹਨ। ਸਥਾਨਕ ਸੰਗਠਨਾਂ ਨੇ ਵੀ ਬਾਂਸਲ ਦਾ ਸਾਥ ਦਿਤਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਜਾਣੀ ਚਾਹੀਦੀ ਹੈ ਤੇ ਕਾਂਗਰਸ ਸਰਕਾਰ ਆਉਣੀ ਚਾਹੀਦੀ ਹੈ। ਨਵਜੋਤ ਕੌਰ ਸਿੱਧੂ ਪਿਛਲੇ 2 ਮਹੀਨਿਆਂ, ਯਾਨੀ 26 ਜਨਵਰੀ ਤੋਂ ਹੀ ਚੰਡੀਗੜ੍ਹ ਸੀਟ ਉਤੇ ਰੋਜ਼ ਪ੍ਰਚਾਰ ਰੈਲੀਆਂ ਕਰ ਰਹੇ ਸਨ। ਪਿਛਲੇ ਦਿਨੀਂ ਉਨ੍ਹਾਂ ਨੇ ਬੜੇ ਆਤਮ ਵਿਸ਼ਵਾਸ ਨਾਲ ਕਿਹਾ ਸੀ ਕਿ ਚੰਡੀਗੜ੍ਹ ਤੋਂ ਉਨ੍ਹਾਂ ਨੂੰ ਹੀ ਟਿਕਟ ਮਿਲੇਗੀ। ਜੇ ਨਾ ਮਿਲੀ ਤਾਂ ਉਹ ਚੋਣਾਂ ਹੀ ਨਹੀਂ ਲੜਨਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement