
ਮੁੱਖ ਮੰਤਰੀ ਨੇ ਉਨ੍ਹਾਂ ਸਾਰਿਆਂ ਨੂੰ 21 ਦਿਨਾਂ ਦੇ ਏਕਾਂਤਵਾਸ ਉਤੇ ਭੇਜਣ ਦੇ ਆਦੇਸ਼ ਦਿੱਤੇ ਹਨ ਜਿਹੜੇ ਇਸ ਸਾਲ ਜਨਵਰੀ ਮਹੀਨੇ ਤੋਂ ਨਿਜ਼ਾਮੂਦੀਨ (ਦਿੱਲੀ) ਤੋਂ ਪਰਤੇ ਹਨ
ਚੰਡੀਗੜ੍ਹ - ਨਿਜ਼ਾਮੂਦੀਨ ਘਟਨਾ ਦੀ ਰੌਸ਼ਨੀ ਦੇ ਇਸ ਮਾਮਲੇ ਨੂੰ ਬੇਹੱਦ ਗੰਭੀਰਤਾ ਨਾਲ ਲੈਂਦਿਆ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸਖ਼ਤ ਕਦਮ ਚੁੱਕਦਿਆਂ ਧਾਰਮਿਕ ਸਮਾਗਮਾਂ ਸਣੇ ਸੂਬੇ ਵਿੱਚ ਹਰ ਤਰ੍ਹਾਂ ਦੇ ਇਕੱਠ ਉੱਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਾਰੇ ਇਕੱਠਾਂ 'ਤੇ ਪਾਬੰਦੀ ਲਗਾਏਗੀ ਚਾਹੇ ਉਹ ਕਿਸੇ ਵੀ ਧਰਮ ਨਾਲ ਸਬੰਧਤ ਹੋਵੇ।
Giani Harpreet Singh
ਅੱਗੇ ਆਉਣ ਵਾਲੇ ਵਿਸਾਖੀ ਦੇ ਤਿਉਹਾਰ ਨੂੰ ਦੇਖਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਨਿੱਜੀ ਤੌਰ 'ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਨਾਲ ਗੱਲ ਕਰਨਗੇ ਜਦੋਂ ਕਿ ਮੁੱਖ ਸਕੱਤਰ ਨੂੰ ਇਹ ਮਾਮਲਾ ਸ਼੍ਰੋਮਣੀ ਕਮੇਟੀ ਨਾਲ ਵਿਚਾਰਨ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਉਨ੍ਹਾਂ ਸਾਰਿਆਂ ਨੂੰ 21 ਦਿਨਾਂ ਦੇ ਏਕਾਂਤਵਾਸ ਉਤੇ ਭੇਜਣ ਦੇ ਆਦੇਸ਼ ਦਿੱਤੇ ਹਨ ਜਿਹੜੇ ਇਸ ਸਾਲ ਜਨਵਰੀ ਮਹੀਨੇ ਤੋਂ ਨਿਜ਼ਾਮੂਦੀਨ (ਦਿੱਲੀ) ਤੋਂ ਪਰਤੇ ਹਨ ਅਤੇ ਪੁਲਿਸ ਤੇ ਸਿਵਸ ਪ੍ਰਸ਼ਾਸਨ ਦੇ ਸਾਰੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਨਿਜ਼ਾਮੂਦੀਨ ਤੋਂ ਪਰਤਣ ਵਾਲਿਆਂ ਨੂੰ ਲੱਭਣ ਲਈ ਮੁਸਤੈਦੀ ਨਾਲ ਮੁਹਿੰਮ ਵਿੱਢੀ ਜਾਵੇ।
DGP Dinkar Gupta
ਉਨ੍ਹਾਂ ਪੁਲਿਸ ਤੇ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਵਿਸ਼ੇਸ਼ ਟੀਮਾਂ ਬਣਾ ਕੇ ਨਿਜ਼ਾਮੂਦੀਨ ਤੋਂ ਪੰਜਾਬ ਆਉਣ ਵਾਲਿਆਂ ਨੂੰ ਲੱਭ ਕੇ ਉਨ੍ਹਾਂ ਦਾ ਡਾਟਾ ਰੱਖਣ। ਕੈਪਟਨ ਅਮਰਿੰਦਰ ਸਿੰਘ ਸਿਵਲ ਪ੍ਰਸ਼ਾਸਨ ਤੇ ਪੁਲਿਸ ਵਿਭਾਗ ਦੇ ਉਚ ਅਧਿਕਾਰੀਆਂ ਨੂੰ ਨਾਲ ਲੈ ਕੇ ਵੀਡਿਓ ਕਾਨਫਰਸਿੰਗ ਰਾਹੀਂ ਡੀਸੀਜ਼ ਨਾਲ ਮੌਜੂਦਾ ਸਥਿਤੀ ਦੀ ਸਮੀਖਿਆ ਕਰ ਰਹੇ ਸਨ। ਡੀ.ਜੀ.ਪੀ. ਦਿਨਕਰ ਗੁਪਤਾ ਅਨੁਸਾਰ ਵੱਖ-ਵੱਖ ਸਮਿਆਂ 'ਤੇ ਪੰਜਾਬ 'ਚੋਂ 200 ਵਿਅਕਤੀ ਨਿਜ਼ਾਮੂਦੀਨ ਗਏ ਸਨ ਅਤੇ ਵਾਪਸ ਪਰਤੇ ਸਨ। ਇਸ ਤਰ੍ਹਾਂ 12 ਜ਼ਿਲ੍ਹਿਆਂ ਦੇ ਪ੍ਰਭਾਵਿਤ ਹੋਣ ਦਾ ਆਸ਼ੰਕਾ ਹੈ।
Corona Virus
ਉਨ੍ਹਾਂ ਨੂੰ ਲੱਭਣ ਤੋਂ ਇਲਾਵਾ ਹੋਰਨਾਂ ਸੂਬਿਆਂ ਦੇ ਵਿਅਕਤੀਆਂ ਨੂੰ ਵੀ ਲੱਭਿਆ ਜਾ ਰਿਹਾ ਹੈ ਜਿਹੜੇ ਤਬਲੀਗੀ ਜਮਾਤ ਦੇ ਕੰਮ ਲਈ ਪੰਜਾਬ ਆਏ ਹਨ। ਸਿਹਤ ਵਿਭਾਗ ਨੂੰ ਵੀ ਇਸ ਬਾਰੇ ਦੱਸ ਦਿੱਤਾ ਹੈ ਅਤੇ ਉਨ੍ਹਾਂ ਨੂੰ ਲੱਭਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਹਾਲੇ ਤੱਕ ਕੋਰੋਨਾ ਪ੍ਰਭਾਵਿਤ ਅਜਿਹਾ ਕੋਈ ਕੇਸ ਸਾਹਮਣੇ ਨਹੀਂ ਆਇਆ। ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਅਨੁਰਾਗ ਅਗਰਵਾਲ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਵਿਭਾਗ ਨੂੰ ਹੁਣ ਤੱਕ ਅਜਿਹੇ ਵਿਅਕਤੀਆਂ ਵਿੱਚੋਂ 125 ਦੀ ਸੂਚੀ ਮਿਲੀ ਹੈ ਜਿਨ੍ਹਾਂ ਵਿੱਚੋਂ 73 ਦਾ ਪਤਾ ਲਗਾਇਆ ਹੈ ਅਤੇ 25 ਕੇਸਾਂ ਦੇ ਨਮੂਨੇ ਇਕੱਤਰ ਕਰ ਲਏ ਹਨ ਜਿਨ੍ਹਾਂ ਵਿੱਚੋਂ ਕੁਝ 19 ਮਾਰਚ ਨੂੰ ਮਾਨਸਾ ਆਏ ਸਨ। ਉਨ੍ਹਾਂ ਕਿਹਾ ਕਿ ਇਹਤਿਆਤ ਵਜੋਂ ਕਦਮ ਚੁੱਕਦਿਆਂ ਸਾਰਿਆਂ ਨੂੰ ਏਕਾਂਤਵਾਸ ਉਤੇ ਭੇਜ ਦਿੱਤਾ ਹੈ।
Captain Amrinder Singh orders
ਕਪੂਰਥਲਾ ਦੇ ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਨਿਜ਼ਾਮੂਦੀਨ ਤੋਂ ਪਰਤੇ 31 ਵਿਅਕਤੀਆਂ ਨੂੰ ਏਕਾਂਤਵਾਸ ਵਿੱਚ ਰੱਖਿਆ ਗਿਆ ਹੈ, ਭਾਵੇਂ ਕਿ ਉਨ੍ਹਾਂ ਵਿੱਚ ਅਜੇ ਤੱਕ ਲੱਛਣ ਨਹੀਂ ਪਾਏ ਗਏ। ਪਟਿਆਲਾ ਵਿੱਚ ਵੀ 29 ਵਿਅਕਤੀਆਂ ਨੂੰ ਏਕਾਂਤਵਾਸ ਵਿੱਚ ਰੱਖਿਆ ਗਿਆ ਹੈ ਪਰ ਉਨ੍ਹਾਂ ਵਿੱਚ ਵੀ ਲੱਛਣ ਨਹੀਂ ਪਾਏ ਗਏ। ਸੰਗਰੂਰ ਦੇ ਜ਼ਿਨ੍ਹਾਂ ਪੁਲੀਸ ਮੁਖੀ ਨੇ ਦੱਸਿਆ ਕਿ ਨਿਜ਼ਾਮੂਦੀਨ ਤੋਂ ਪਰਤੇ ਜਿਨ੍ਹਾਂ ਵਿਅਕਤੀਆਂ ਦੇ ਨਾਂ ਉਨ੍ਹਾਂ ਨੂੰ ਹਾਸਲ ਹੋਏ ਹਨ, ਉਨ੍ਹਾਂ ਸਾਰਿਆਂ ਨੂੰ ਲੱਭਿਆ ਜਾ ਚੁੱਕਿਆ ਹੈ ਅਤੇ ਉਨ੍ਹਾਂ ਦੇ ਨਮੂਨੇ ਲਏ ਗਏ ਹਨ ਅਤੇ ਬਹੁਤੇ ਮਾਮਲਿਆਂ ਵਿੱਚ ਵੱਖ ਰਹਿਣ ਦਾ ਸਮਾਂ ਮੁੱਕ ਗਿਆ ਹੈ।
BSF
ਡੀ.ਜੀ.ਪੀ. ਦਿਨਕਰ ਗੁਪਤਾ ਦੇ ਸੁਝਾਅ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਵਿੱਚ ਮੌਜੂਦ ਪਾਕਿਸਤਾਨੀ ਨਾਗਰਿਕਾਂ ਦੇ ਵੀ ਇਕਾਂਤਵਾਸ ਦੇ ਵੀ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਨਾਜ਼ੁਕ ਸਮੇਂ 'ਤੇ ਕਿਸੇ ਤਨ੍ਹਾਂ ਦੇ ਰਿਸਕ ਨੂੰ ਸੂਬਾ ਨਹੀਂ ਝੱਲ ਸਕਦਾ। ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਾਕਿਸਤਾਨ ਨੇ ਦਿੱਲੀ ਤੋਂ ਪਰਤੇ ਆਪਣੇ ਨਾਗਰਿਕਾਂ ਵਿੱਚੋਂ ਚਾਰ ਨੂੰ ਮੁਲਕ ਆਉਣ ਦੀ ਇਜਾਜ਼ਤ ਦਿੱਤੀ ਹੈ ਜਿਨ੍ਹਾਂ ਵਿੱਚੋਂ ਤਿੰਨ ਪਾਜ਼ੇਟਿਵ ਹਨ। ਉਨ੍ਹਾਂ ਦੱਸਿਆ ਕਿ ਬੀ.ਐਸ.ਐਫ. ਅਤੇ ਇਮੀਗ੍ਰੇਸ਼ਨ ਸਟਾਫ ਜਿਨ੍ਹਾਂ ਨਾਲ ਉਨ੍ਹਾਂ ਦਾ ਵਾਹ ਪਿਆ ਸੀ, ਨੂੰ ਵੀ ਏਕਾਂਤਵਾਸ ਵਿੱਚ ਰੱਖਿਆ ਗਿਆ ਹੈ।
lockdown
ਉਨ੍ਹਾਂ ਦੱਸਿਆ ਕਿ ਕੁਝ ਪਾਕਿਸਤਾਨੀ ਅਜੇ ਵੀ ਅੰਮ੍ਰਿਤਸਰ ਵਿਚ ਫਸੇ ਹੋਏ ਹਨ। ਡਿਪਟੀ ਕਮਿਸ਼ਨਰ ਮੁਤਾਬਕ ਜੰਮੂ ਕਸ਼ਮੀਰ ਤੋਂ ਕੁਝ ਮੈਡੀਕਲ ਦੇ ਵਿਦਿਆਰਥੀ ਵੀ ਲੌਕਡਾਊਨ ਕਾਰਨ ਫਸੇ ਹੋਏ ਹਨ, ਭਾਵੇਂ ਕਿ ਉਨ੍ਹਾਂ ਨੇ ਏਕਾਂਤਵਾਸ ਦਾ ਸਮਾਂ ਵੀ ਮੁਕੰਮਲ ਕਰ ਲਿਆ ਹੈ। ਮੀਟਿੰਗ ਦੌਰਾਨ ਦੱਸਿਆ ਗਿਆ ਕਿ ਹਜ਼ੂਰੀ ਰਾਗੀ ਪਦਮ ਸ੍ਰੀ ਭਾਈ ਨਿਰਮਲ ਸਿੰਘ ਜੀ ਜੋ ਅੱਜ ਚੱਲ ਵਸੇ, ਦੇ ਪਰਿਵਾਰ ਨੂੰ ਵੀ ਏਕਾਂਤਵਾਸ ਵਿੱਚ ਰੱਖਿਆ ਗਿਆ ਹੈ।
File photo
ਭਾਈ ਨਿਰਮਲ ਸਿੰਘ ਜੀ ਨੇ ਮੋਗਾ ਵਿੱਚ ਇਕ ਵਿਆਹ ਸਮਾਗਮ 'ਚ ਸ਼ਿਰਕਤ ਕੀਤੀ ਸੀ ਅਤੇ ਜਿਹੜੇ ਵਿਅਕਤੀ ਇਸ ਸਮਾਗਮ ਵਿੱਚ ਉਨ੍ਹਾਂ ਦੇ ਸੰਪਰਕ ਵਿੱਚ ਆਏ ਸਨ, ਨੂੰ ਵੀ ਏਕਾਂਤਵਾਸ ਵਿੱਚ ਰੱਖਿਆ ਗਿਆ, ਭਾਵੇਂ ਕਿ ਉਨ੍ਹਾਂ ਵਿੱਚ ਲੱਛਣ ਨਹੀਂ ਪਾਏ ਗਏ। ਮੁੱਖ ਮੰਤਰੀ ਜੋ ਤੇਜ਼ੀ ਨਾਲ ਬਦਲ ਰਹੀ ਸਥਿਤੀ ਦੀ ਖੁਦ ਨਿਗਰਾਨੀ ਕਰ ਰਹੇ ਹਨ, ਨੇ ਇਸ ਅਣਕਿਆਸੇ ਸੰਕਟ ਦੇ ਘੱਟ ਤੋਂ ਘੱਟ ਅਸਰ ਦੀ ਲੋੜ 'ਤੇ ਜ਼ੋਰ ਦਿੰਦਿਆਂ ਸੀਨੀਅਰ ਅਧਿਕਾਰੀਆਂ ਨੂੰ ਆਪਣੇ ਯਤਨ ਹੋਰ ਤੇਜ਼ ਲਈ ਆਖਿਆ।
Corona Virus
ਇਸ ਨਾਜ਼ੁਕ ਸਮੇਂ ਵਿੱਚ ਹਰੇਕ ਅਧਿਕਾਰੀ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,''ਸਾਨੂੰ ਲੰਮੀ ਚੱਲਣ ਵਾਲੀ ਜੰਗ ਵਾਂਗ ਤਿਆਰੀ ਕਰਨ ਦੀ ਲੋੜ ਹੈ।'' ਉਨ੍ਹਾਂ ਨੇ ਅਧਿਕਾਰੀਆਂ ਨੂੰ ਮਰੀਜ਼ਾਂ ਦੇ ਇਲਾਜ ਲਈ ਢੁੱਕਵੀਂਆਂ ਥਾਵਾਂ ਦੀ ਸ਼ਨਾਖ਼ਤ ਕਰਨ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ ਉਹ ਨਿਰਾਸ਼ਾਵਾਦੀ ਨਹੀਂ ਹੋਣਾ ਚਾਹੁੰਦੇ ਪਰ ਮੌਜੂਦਾ ਹਾਲਤਾਂ ਵਿੱਚ ਯਥਾਰਥਵਾਦੀ ਹੋਣਾ ਮਹੱਤਵਪੂਰਨ ਹੈ।
DGP Dinkar Gupta
ਕੈਪਟਨ ਅਮਰਿੰਦਰ ਸਿੰਘ ਨੇ ਕਰਫਿਊ ਨੂੰ ਲਾਗੂ ਕਰਨ ਅਤੇ ਅਮਨ-ਕਾਨੂੰਨ ਦੀ ਵਿਵਸਥਾ ਦੀ ਪਾਲਣਾ ਦੇ ਨਾਲ-ਨਾਲ ਜ਼ਰੂਰੀ ਵਸਤਾਂ ਦੀ ਸਪਲਾਈ ਅਤੇ ਰਾਹਤ ਕਦਮਾਂ ਵਿੱਚ ਕਿਸੇ ਤਰ੍ਹਾਂ ਦੀ ਢਿੱਲ ਵਰਤਣ ਵਿਰੁੱਧ ਉਨ੍ਹਾਂ ਨੂੰ ਚਿਤਾਵਨੀ ਵੀ ਦਿੱਤੀ। ਡੀ.ਜੀ.ਪੀ. ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਸੂਬੇ ਭਰ ਵਿੱਚ ਕਾਨੂੰਨ ਤੇ ਵਿਵਸਥਾ ਦੀ ਸਥਿਤੀ ਕੰਟਰੋਲ ਵਿੱਚ ਹੈ ਪਰ ਕੁਝ ਹੋਰ ਸਮੇਂ ਲਈ ਕਰਫਿਊ ਪਾਬੰਦੀਆਂ ਜਾਰੀ ਰੱਖਣ ਦਾ ਸੁਝਾਅ ਦਿੱਤਾ।
ATM
ਉਨ੍ਹਾਂ ਦੱਸਿਆ ਕਿ ਠੀਕਰੀ ਪਹਿਰਾ (ਪਿੰਡਾਂ ਵਿਚਲੇ ਵਲੰਟੀਅਰ) ਕਰਫਿਊ ਦੇ ਅਮਲ ਅਤੇ ਰਾਹਤ ਕਾਰਜਾਂ ਵਿੱਚ ਮਹੱਤਵਪੂਰਣ ਯੋਗਦਾਨ ਦੇ ਰਹੇ ਹਨ। ਮੌਜੂਦਾ ਸਮੇਂ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀ ਸਹਾਇਤਾ ਲਈ ਲਗਭਗ 2000 ਅਜਿਹੇ ਵਲੰਟੀਅਰ ਨਿਯੁਕਤ ਕੀਤੇ ਗਏ ਸਨ। ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਮੀਟਿੰਗ ਵਿੱਚ ਦੱਸਿਆ ਕਿਹਾ ਬੈਂਕਾਂ ਵਿਖੇ ਭੀੜ ਹੋਣ ਨੂੰ ਰੋਕਣ ਲਈ ਬੈਂਕਾਂ ਨੂੰ ਫੋਨ 'ਤੇ ਅਪਾਇੰਟਮੈਂਟ ਦੇਣ ਅਤੇ ਏ.ਟੀ.ਐਮਜ਼ ਵਿੱਚ ਇੱਕ-ਦੂਜੇ ਤੋਂ ਦੂਰੀ ਵਾਲੇ ਨਿਸ਼ਾਨ ਲੱਗੇ ਹੋਣ ਨੂੰ ਯਕੀਨੀ ਬਣਾਉਣ ਲਈ ਕਿਹਾ।
Captain Amrinder Singh
ਉਨ੍ਹਾਂ ਇਹਤਿਆਤ ਵਜੋਂ ਜ਼ਿਲਿਆਂ ਦਰਮਿਆਨ ਯਾਤਰਾ ਕਰਨ ਵਾਲੇ ਵਿਅਕਤੀਆਂ ਲਈ ਏਕਾਂਤਵਾਸ ਦਾ ਸੁਝਾਅ ਦਿੱਤਾ ਅਤੇ ਨਾਲ ਹੀ ਇਹ ਸਪੱਸ਼ਟ ਕੀਤਾ ਕਿ ਵਾਢੀ ਵਾਲੀਆਂ ਕੰਬਾਇਨਾਂ ਅਤੇ ਜ਼ਰੂਰੀ ਵਸਤਾਂ ਲਿਜਾਣ ਵਾਲੇ ਟਰੱਕਾਂ ਦੀ ਆਵਾਜਾਈ ਦੀ ਆਗਿਆ ਹੈ। ਮੁੱਖ ਮੰਤਰੀ ਨੇ ਸਰਹੱਦਾਂ ਸੀਲ ਕਰਨ ਅਤੇ ਹੋਰ ਪਾਬੰਦੀਆਂ ਕਰਕੇ ਪੰਜਾਬ ਵਿੱਚ ਫਸੇ ਪਰਵਾਸੀਆਂ ਦੀ ਸੁਰੱਖਿਆ ਅਤੇ ਉਨ੍ਹਾਂ ਨੂੰ ਜ਼ਰੂਰੀ ਵਸਤਾਂ ਮੁਹੱਈਆ ਕਰਵਾਉਣ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਜਾਣਕਾਰੀ ਲਈ।
Corona Virus
ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਦੱਸਿਆ ਕਿ ਜ਼ਿਲੇ ਵਿਚ ਪਰਵਾਸੀ ਮਜ਼ਦੂਰਾਂ ਦਾ ਮਸਲਾ ਇੰਨਾ ਵੱਡਾ ਨਹੀਂ ਹੈ ਕਿਉਂਕਿ ਇਨ੍ਹਾਂ ਵਿਚੋਂ ਬਹੁਤੇ ਟਰਾਂਸਪੋਰਟ, ਰੇਲਵੇ ਅਤੇ ਹੋਰ ਵਿਭਾਗਾਂ ਵਿੱਚ ਕੰਮ ਵਿੱਚ ਲੱਗੇ ਹੋਏ ਸਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕੋਲ ਨੌਕਰੀ ਨਹੀਂ ਸੀ, ਉਨ੍ਹਾਂ ਲਈ ਰਹਿਣ ਅਤੇ ਖਾਣ ਦੇ ਪ੍ਰਬੰਧ ਕੀਤੇ ਜਾ ਰਹੇ ਹਨ।
covid 19
ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕਿਹਾ ਕਿ ਜੰਮੂ ਤੇ ਕਸ਼ਮੀਰ ਦੇ 111 ਪਰਵਾਸੀ ਮਜ਼ਦੂਰ ਫਸੇ ਹੋਏ ਸਨ ਅਤੇ ਉਨ੍ਹਾਂ ਨੂੰ ਮੈਰਿਜ ਪੈਲੇਸਾਂ ਅਤੇ ਹੋਰ ਥਾਵਾਂ 'ਤੇ ਸ਼ਰਨ ਦਿੱਤੀ ਗਈ ਹੈ ਅਤੇ ਸਰੀਰਕ ਵਿੱਥ ਰੱਖਣ ਸਬੰਧੀ ਹਦਾਇਤਾਂ ਦੀ ਪਾਲਣਾ ਕੀਤੀ ਜਾ ਰਹੀ ਹੈ। ਤਿੰਨ ਨੂੰ ਬੁਖਾਰ ਅਤੇ ਖੰਘ ਹੋਣ ਕਾਰਨ ਏਕਾਂਤਵਾਸ ਕੀਤਾ ਗਿਆ ਸੀ। ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੁਧਿਆਣਾ ਵਿੱਚ 5.25 ਲੱਖ ਪਰਵਾਸੀ ਮਜਦੂਰਾਂ ਲਈ 60 ਕੈਂਪ ਬਣਾਏ ਹਨ ਹਾਲਾਂਕਿ ਸਿਰਫ ਦੋ ਵਰਤੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਨੂੰ ਨਿਰੰਤਰ ਭੋਜਨ ਦਿੱਤਾ ਜਾ ਰਿਹਾ ਹੈ।
File photo
ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰਾਧਾ ਸੁਆਮੀ ਭਵਨ ਵੀ ਉਪਲੱਬਧ ਹਨ ਪਰ ਇਸ ਵੇਲੇ ਪਰਵਾਸੀ ਮਜ਼ਦੂਰ ਇੱਟਾਂ ਭੱਠਿਆਂ ਦੇ ਮਾਲਕਾਂ ਕੋਲ ਰਹਿ ਰਹੇ ਹਨ ਜਿੱਥੇ ਉਹ ਕੰਮ ਕਰ ਰਹੇ ਹਨ। ਤਰਨਤਾਰਨ ਵਿਚ ਪਰਵਾਸੀਆਂ ਦੇ ਰਹਿਣ ਲਈ ਚਾਰ ਕੇਂਦਰ ਖੋਲੇ ਗਏ ਹਨ। ਐਸ.ਐਸ.ਪੀ. ਗੁਰਦਾਸਪੁਰ ਨੇ ਕਿਹਾ ਕਿ ਲੋਕਾਂ ਦਾ ਮਨੋਬਲ ਉੱਚਾ ਚੁੱਕਣ ਲਈ ਸ਼ਹਿਰੀ ਇਲਾਕਿਆਂ ਵਿੱਚ ਫਲੈਗ ਮਾਰਚ ਕੀਤੇ ਜਾ ਰਹੇ ਹਨ ਜੋ ਪੁਲਿਸ ਨਾਲ ਪੂਰਾ ਸਹਿਯੋਗ ਦੇ ਰਹੇ ਹਨ।
Corona Virus
ਸਿਵਲ ਸਰਜਨ ਦੇ ਅਨੁਸਾਰ ਸਭ ਤੋਂ ਪ੍ਰਭਾਵਿਤ ਮੁਹਾਲੀ (ਐਸ.ਏ.ਐਸ. ਨਗਰ) ਜ਼ਿਲੇ ਵਿੱਚ ਕੋਵਿਡ-19 ਦੇ ਪ੍ਰਕੋਪ ਦੀ ਪੁਸ਼ਟੀ ਹੋਣ ਤੋਂ ਬਾਅਦ ਜਗਤਪੁਰਾ ਇਲਾਕੇ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਸੀ ਅਤੇ ਨਯਾਗਾਓਂ ਅਤੇ ਇਸ ਖੇਤਰ ਵਿੱਚ ਨਮੂਨੇ ਲਏ ਗਏ ਹਨ। ਮੁੱਖ ਮੰਤਰੀ ਨੂੰ ਦੱਸਿਆ ਗਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਕੁਝ ਬੈਡ ਅਤੇ ਪ੍ਰਾਈਵੇਟ ਹਸਪਤਾਲਾਂ ਵਿਚ ਉਪਲੱਬਧ ਲਗਭਗ 140 ਵੈਂਟੀਲੇਟਰਾਂ ਦੀ ਵਰਤੋਂ ਲਈ ਵਿਸ਼ੇਸ਼ ਅਧਿਕਾਰ ਪ੍ਰਾਪਤ ਕਰਨ ਦੀ ਪ੍ਰਕਿਰਿਆ ਵਿਚ ਹੈ।
Hospital
ਕਪੂਰਥਲਾ ਦੇ ਡਿਪਟੀ ਕਮਿਸ਼ਨਰ ਅਨੁਸਾਰ ਉਨ੍ਹਾਂ ਦੇ ਜ਼ਿਲੇ ਵਿੱਚ ਦੋ ਵੱਖ-ਵੱਖ ਸੈਂਟਰਾਂ ਦੀ ਸਥਾਪਨਾ ਕੀਤੀ ਗਈ ਹੈ ਜਿਸ ਵਿੱਚ ਕੁੱਲ 150 ਬੈਡ ਹਨ ਅਤੇ ਜ਼ਿਲਾ ਪ੍ਰਸ਼ਾਸਨ ਨੇ ਯੂਨੀਵਰਸਿਟੀ ਹੋਸਟਲਾਂ ਨੂੰ ਏਕਾਂਤਵਾਸ ਵਾਰਡਾਂ ਵਜੋਂ ਸਥਾਪਤ ਕਰਨ ਲਈ ਆਪਣੇ ਅਧਿਕਾਰ ਵਿੱਚ ਲੈ ਲਿਆ ਹੈ। ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਕੋਵਿਡ-19 ਦੇ ਮਰੀਜ਼ਾਂ ਲਈ ਕੁਝ ਨਿੱਜੀ ਹਸਪਤਾਲਾਂ ਦੇ ਵਿੰਗ ਹਾਸਲ ਕਰਨ ਦੀ ਪ੍ਰਕਿਰਿਆ ਵਿਚ ਹੈ।
File photo
ਸ਼ਹਿਰੀ ਖੇਤਰਾਂ ਵਿੱਚ ਤਿੰਨ ਪਾਜ਼ੇਟਿਵ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਲੁਧਿਆਣਾ ਵਿੱਚ ਸੈਂਪਲਿੰਗ ਵਧਾ ਦਿੱਤੀ ਗਈ ਸੀ। ਸਿਵਲ ਸਰਜਨ ਪਠਾਨਕੋਟ ਵੱਲੋਂ ਪੀ.ਪੀ.ਈ. ਕਿੱਟਾਂ ਦੀ ਉਪਲੱਬਧਤਾ ਬਾਰੇ ਜ਼ਾਹਰ ਕੀਤੀ ਗਈ ਚਿੰਤਾ ਦੇ ਜਵਾਬ ਵਿੱਚ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੱਲ ਤੱਕ 100 ਕਿੱਟਾਂ ਦੀ ਸਪਲਾਈ ਦੇਣ ਦਾ ਭਰੋਸਾ ਦਿੱਤਾ।