
ਪੁਲਿਸ ਲਾਈਨ ਹੁਸ਼ਿਆਰਪੁਰ 'ਚ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਨਵਜੋਤ ਸਿੰਘ ਮਾਹਲ ਨੇ ਦਿੱਤੀ ਜਾਣਕਾਰੀ
ਹੁਸ਼ਿਆਰਪੁਰ - ਜ਼ਿਲ੍ਹਾ ਪੁਲਿਸ ਵਲੋਂ ਪਾਕਿਸਤਾਨ ਤੋਂ ਹੈਰੋਇਨ ਮੰਗਵਾ ਕੇ ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ 8 ਕਿੱਲੋ ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮਾਮਲੇ ਦਾ ਮੁੱਖ ਮੁਲਜ਼ਮ ਤਿਹਾੜ ਜੇਲ੍ਹ 'ਚ ਬੰਦ ਖਾੜਕੂ ਦਿਆ ਸਿੰਘ ਲਾਹੌਰੀਆ ਦਾ ਭਾਣਜਾ ਦੱਸਿਆ ਜਾ ਰਿਹਾ ਹੈ।
ਇਸ ਦੇ ਨਾਲ ਹੀ ਸੀ.ਆਈ.ਏ. ਹੁਸ਼ਿਆਰਪੁਰ ਦੀ ਟੀਮ ਨੇ ਜੰਮੂ-ਕਸ਼ਮੀਰ ਤੋਂ ਡੋਡੇ ਚੂਰਾ ਪੋਸਤ ਲਿਆ ਕੇ ਸੂਬੇ 'ਚ ਸਪਲਾਈ ਕਰਨ ਵਾਲੇ ਇੱਕ ਗਿਰੋਹ ਦੇ 3 ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ 5 ਕਿੱਲੋ ਗ੍ਰਾਮ ਡੋਡੇ ਚੂਰਾ ਪੋਸਤ, 20 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਪੁਲਿਸ ਲਾਈਨ ਹੁਸ਼ਿਆਰਪੁਰ 'ਚ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਨਵਜੋਤ ਸਿੰਘ ਮਾਹਲ ਨੇ ਦਿੱਤੀ।