ਕੇਂਦਰੀ ਗ੍ਰਹਿ ਮੰਤਰਾਲੇ ਦੇ ਪੱਤਰ ਨੂੰ  ਲੈ ਕੇ ਪੰਜਾਬ ਵਿਚ ਭਖੀ ਸਿਆਸਤ
Published : Apr 3, 2021, 7:05 am IST
Updated : Apr 3, 2021, 7:05 am IST
SHARE ARTICLE
image
image

ਕੇਂਦਰੀ ਗ੍ਰਹਿ ਮੰਤਰਾਲੇ ਦੇ ਪੱਤਰ ਨੂੰ  ਲੈ ਕੇ ਪੰਜਾਬ ਵਿਚ ਭਖੀ ਸਿਆਸਤ


ਪ੍ਰਵਾਸੀ ਮਜ਼ਦੂਰਾਂ ਨੂੰ  ਬੰਧਕ ਬਣਾ ਕੇ ਸ਼ੋਸ਼ਣ ਕਰਨ ਤੇ ਨਸ਼ੇ ਕਰਾ ਕੇ ਕੰਮ ਕਰਵਾਉਣ ਦਾ ਪੱਤਰ ਵਿਚ ਲਾਏ ਹਨ ਦੋਸ਼ 

ਸਾਰੇ ਪ੍ਰਮੁੱਖ ਸਿਆਸੀ ਦਲਾਂ ਨੇ ਕੇੇਂਦਰ ਵਿਰੁਧ ਕੀਤੇ ਸਖ਼ਤ ਰੋਸ ਦੇ ਪ੍ਰਗਟਾਵੇ
ਚੰਡੀਗੜ੍ਹ, 2 ਅਪ੍ਰੈਲ (ਗੁਰਉਪਦੇਸ਼ ਭੁੱਲਰ): ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਪੰਜਾਬ ਦੀ ਮੁੱਖ ਸਕੱਤਰ ਅਤੇ ਡੀ.ਜੀ.ਪੀ. ਨੂੰ  ਭੇਜੇ ਗਏ ਪ੍ਰਵਾਸੀ ਮਜ਼ਦੂਰਾਂ ਦੇ ਪੰਜਾਬ ਵਿਚ ਸੋਸ਼ਣ ਬਾਰੇ ਪੱਤਰ ਨੂੰ  ਲੈ ਕੇ ਸੂਬੇ ਦਾ ਸਿਆਸੀ ਮਾਹੌਲ ਗਰਮਾ ਗਿਆ ਹੈ | ਸੂਬੇ ਦੀਆਂ ਸਾਰੀਆਂ ਹੀ ਪ੍ਰਮੁੱਖ ਪਾਰਟੀਆਂ ਨੇ ਜਿਥੇ ਇਸ ਪੱਤਰ ਉਤੇ ਸਖ਼ਤ ਇਤਰਾਜ਼ ਤੇ ਰੋਸ ਪ੍ਰਗਟ ਕਰਦਿਆਂ ਇਸ ਨੂੰ  ਕਿਸਾਨੀ ਅੰਦੋਲਨ ਦੇ ਚਲਦੇ ਕੇਂਦਰ ਦੀ ਇਕ ਹੋਰ ਚਾਲ ਕਰਾਰ ਦਿਤਾ ਹੈ, ਉਥੇ ਸੰਯੁਕਤ ਕਿਸਾਨ ਮੋਰਚੇ ਨੇ ਵੀ ਇਸ ਪੱਤਰ ਦਾ ਸਖ਼ਤ ਨੋਟਿਸ ਲਿਆ ਹੈ | ਪੰਜਾਬ ਸਰਕਾਰ ਵਲੋਂ ਸੂਬੇ ਦੇ ਕਿਰਤ ਵਿਭਾਗਾਂ ਦੇ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਵੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਪੱਤਰ ਉਤੇ ਸਖ਼ਤ ਗੁੱਸੇ ਦਾ ਪ੍ਰਗਟਾਵਾ ਕੀਤਾ ਹੈ | ਵਰਨਣਯੋਗ ਹੈ ਕਿ ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਪੰਜਾਬ ਸਰਕਾਰ ਨੂੰ  ਮੁੱਖ ਸਕੱਤਰ ਰਾਹੀਂ ਭੇਜੇ ਪੱਤਰ ਵਿਚ ਪੰਜਾਬ ਵਿਚ ਯੂ.ਪੀ. ਅਤੇ ਬਿਹਾਰ ਤੋਂ 


ਕੰਮ ਲਈ ਆਉਂਦੇ ਪ੍ਰਵਾਸੀ ਮਜ਼ਦੂਰਾਂ ਨੂੰ  ਬੰਧਕ ਬਣਾ ਕੇ ਉਨ੍ਹਾਂ ਤੋਂ ਘੱਟ ਪੈਸੇ ਦੇ ਕੰਮ ਕਰਵਾਉਣ | ਉਨ੍ਹਾਂ ਨੂੰ  ਨਸ਼ਿਆਂ ਉਤੇ ਲਾ ਕੇ ਸੋਸ਼ਣ ਕਰਨ ਦੀ ਗੱਲ ਆਖੀ ਹੈ | ਮਾਨਸਿਕ ਤੌਰ ਉਤੇ ਕਮਜ਼ੋਰ ਅਜਿਹੇ 56 ਮਜ਼ਦੂਰਾਂ ਨੂੰ  ਬੀ.ਐਸ.ਐਫ਼. ਵਲੋਂ ਕਈ ਸਰਹੱਦੀ ਜ਼ਿਲਿ੍ਹਆਂ ਵਿਚੋਂ ਸਰਹੱਦ ਨਾਲੋਂ 2019-20 ਦੌਰਾਨ ਗਿ੍ਫ਼ਤਾਰ ਕਰਨ ਦੀ ਗੱਲ ਕਹੀ ਹੈ | ਮੁੱਖ ਸਕੱਤਰ ਤੋਂ ਅਜਿਹੇ ਪ੍ਰਵਾਸੀ ਮਜ਼ਦੂਰਾਂ ਦੇ ਸੋਸ਼ਣ ਦੇ ਮਾਮਲਿਆਂ ਕਾਰਵਾਈ ਕਰਨ ਲਈ ਕਿਹਾ ਗਿਆ ਹੈ | 
ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨੇ ਵੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਪੱਤਰ ਬਾਰੇ ਸਖ਼ਤ ਰੋਸ ਪ੍ਰਗਟ ਕਰਦਿਆਂ ਇਸ ਨੂੰ  ਕੇਂਦਰ ਦੀ ਪੰਜਾਬ ਤੇ ਕਿਸਾਨ ਵਿਰੋਧੀ ਸਾਜਿਸ਼ ਕਰਾਰ ਦਿਤਾ ਹੈ | ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਇਹ ਰਾਜਾਂ ਵਿਚ ਟਕਰਾਅ ਪੈਦਾ ਕਰਨ ਵਾਲਾ ਤੇ ਕਿਸਾਨਾਂ ਨੂੰ  ਬਦਨਾਮ ਕਰਨ ਵਾਲਾ ਕਦਮ ਹੈ ਜਿਸ ਪਿਛੇ ਘਟੀਆ ਸਿਆਸਤ ਤੇ ਸਾਜਿਸ਼ ਹੀ ਹੈ | ਪੰਜਾਬ ਵਿਚ ਪ੍ਰਵਾਸੀ ਮਜ਼ਦੂਰਾਂ ਬਾਰੇ ਮਨੁੱਖੀ ਤਸਕਰਾਂ ਦੇ ਦੋਸ਼ ਹਾਸੋਹੀਣ ਹਨ, ਜਦ ਕਿ ਅੱਜ ਤਕ ਸੂਬੇ ਵਿਚ ਪੁਲਿਸ ਕੋਲ ਕਦੇ ਕੋਈ ਕੇਸ ਦਰਜ ਨਹੀਂ ਹੋਇਆ | ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਵੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਪੱਤਰ ਨੂੰ  ਕਿਸਾਨ ਵਿਰੋਧੀ ਕੇਂਦਰ ਦੀ ਭਾਜਪਾ ਸਰਕਾਰ ਦੀ ਘਟੀਆਂ ਸਾਜਿਸ਼ ਹੀ ਦਸਿਆ ਹੈ | ਉਨ੍ਹਾਂ ਕਿਹਾ ਕਿ ਜਿੰਨਾ ਮਾਨ ਸਤਿਕਾਰ ਪੰimageimageਜਬਾ ਵਿਚ ਪੰਜਾਬ ਆਉਣ ਉਤੇ ਪ੍ਰਵਾਸੀ ਮਜ਼ਦੂਰਾਂ ਨੂੰ  ਮਿਲਦਾ ਹੈ, ਹੋਰ ਕਿਸੇ ਰਾਜ ਦੇ ਨਹੀਂ ਭਾਜਪਾ ਸਾਸ਼ਤ ਰਾਜਾਂ ਵਿਚ ਦੇਖੋ ਮਜ਼ਦੂਰ ਦਾ ਕੀ ਹਾਲ ਹੁੰਦਾ ਹੈ?

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement