ਸੰਯੁਕਤ ਕਿਸਾਨ ਮੋਰਚਾ ਦੇ ਪ੍ਰੋਗਰਾਮਾਂ ਨੂੰ ਮਜ਼ਬੂਤੀ ਨਾਲ ਲਾਗੂ ਕਰਨ ਸਬੰਧੀ ਵਿਉਂਤਬੰਦੀ ਸ਼ੁਰੂ
Published : Apr 3, 2021, 7:45 am IST
Updated : Apr 3, 2021, 7:53 am IST
SHARE ARTICLE
Samyukt Kisan Morcha
Samyukt Kisan Morcha

13 ਅਪ੍ਰੈਲ ਨੂੰ ਵਿਸਾਖੀ ਦਾ ਤਿਉਹਾਰ ਦਿੱਲੀ ਦੀਆਂ ਸਰਹੱਦਾਂ ਉਤੇ ਮਨਾਇਆ ਜਾਵੇਗਾ

ਚੰਡੀਗੜ੍ਹ (ਸੁਰਜੀਤ ਸਿੰਘ ਸੱਤੀ): ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਨੇ ਸੰਯੁਕਤ ਕਿਸਾਨ ਮੋਰਚਾ ਦੇ ਸਮੁੱਚੇ ਪ੍ਰੋਗਰਾਮਾਂ ਨੂੰ ਮਜ਼ਬੂਤੀ ਨਾਲ ਲਾਗੂ ਕਰਨ ਸਬੰਧੀ ਵਿਉਂਤਬੰਦੀ ਸ਼ੁਰੂ ਕਰ ਦਿਤੀ ਹੈ। 3 ਅਪ੍ਰੈਲ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਕਿਸਾਨ ਆਗੂ ਸਮਾਜਕ-ਜਥੇਬੰਦੀਆਂ ਨਾਲ ਕਿਸਾਨ-ਅੰਦੋਲਨ ਸਬੰਧੀ ਵਿਚਾਰ-ਚਰਚਾ ਕਰਦਿਆਂ ਸੁਝਾਅ ਇਕੱਤਰ ਕਰਨਗੇ।

Farmer protestFarmer protest

ਮਾਨਸਾ ਦੇ ਰਸਤੇ ਤੋਂ ਪੰਜਾਬ ਪਹੁੰਚ ਰਹੀ ਮਿੱਟੀ-ਸੱਤਿਆਗ੍ਰਹਿ ਯਾਤਰਾ ਦੇ ਸਵਾਗਤ ਲਈ ਵੀ ਤਿਆਰੀਆਂ ਹਨ। ਜਗਰਾਉਂ ਵਿਚ ਚਲਦੇ ਪੱਕੇ-ਧਰਨੇ ਸਮੇਤ ਕੁੱਝ ਹੋਰਨਾਂ ਥਾਵਾਂ ਉਤੇ ਪਟਿਆਲਾ ਵਿਚ ਸ਼ਹੀਦ ਹੋਏ ਕਿਸਾਨ-ਅੰਦੋਲਨ ਸਮਰਥਕਾਂ ਨੂੰ ਮੌਨ ਧਾਰ ਕੇ ਸ਼ਰਧਾਂਜਲੀ ਦਿਤੀ ਗਈ। ਪ੍ਰਵਾਸੀ ਮਜ਼ਦੂਰਾਂ ਦੇ ਮਾਮਲੇ ਉਤੇ ਪੰਜਾਬ ਦੇ ਕਿਸਾਨ ਆਗੂਆਂ ਨੇ ਕਿਹਾ ਕਿ ਜਲਦ ਹੀ ਇਸ ਸਬੰਧੀ ਫ਼ੈਸਲਾ ਲੈ ਕੇ ਪ੍ਰਵਾਸੀ ਮਜ਼ਦੂਰਾਂ ਦਾ ਸੱਚ ਲੋਕਾਂ ਅਤੇ ਮੀਡੀਆ ਸਾਹਮਣੇ ਪੇਸ਼ ਕਰਾਂਗੇ। ਕੇਂਦਰ ਸਰਕਾਰ ਨੇ ਕਿਸਾਨ ਅੰਦੋਲਨ ਨੂੰ ਢਾਹ ਲਾਉਣ ਲਈ ਇਹ ਨਵਾਂ ਪੈਂਤੜਾ ਲਿਆ ਹੈ ਤਾਂ ਜੋ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕੀਤਾ ਜਾ ਸਕੇ।

Samyukt Kisan Morcha

ਕਿਸਾਨਾਂ ਵਲੋਂ ਖੇਤਾਂ ’ਚ ਪਰਵਾਸੀ ਮਜਦੂਰਾਂ ਨੂੰ ਬੰਧੂਆਂ ਬਣਾਉਣ ਵਿਚ ਕੋਈ ਸੱਚਾਈ ਨਹੀਂ ਹੈ ਅਤੇ ਕਿਸਾਨਾਂ ਦਾ ਤਾਂ ਹਮੇਸ਼ਾ ਹੀ ਪਰਵਾਸੀ ਮਜ਼ਦੂਰਾਂ ਨਾਲ ਵਰਿ੍ਹਆ ਤੋਂ ਚੰਗਾ ਨਾਤਾ ਜੁੜਿਆ ਹੋਇਆ ਹੈ। ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਂਦਾ) ਦੇ ਜਨਰਲ-ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਕੇਂਦਰ-ਸਰਕਾਰ ਦੇ 3 ਖੇਤੀ ਕਾਨੂੰਨਾਂ, ਬਿਜਲੀ ਸੋਧ ਬਿਲ-2020 ਅਤੇ ਪਰਾਲੀ ਆਰਡੀਨੈਂਸ ਰੱਦ ਕਰਵਾਉਣ ਲਈ ਚੱਲ ਰਹੇ ਸੰਘਰਸ਼ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ, ਕਿਉਂਕਿ ਕੇਂਦਰ-ਸਰਕਾਰ ਨੇ ਜੋ ਬੇਰੁਖੀ ਧਾਰੀ ਹੈ, ਸਖ਼ਤੀ ਕੀਤੀ ਜਾ ਰਹੀ ਹੈ ਜਾਂ ਵੱਖ-ਵੱਖ ਤਰ੍ਹਾਂ ਦੀਆਂ ਪਾਬੰਦੀਆਂ ਲਾਈਆਂ ਜਾ ਰਹੀਆਂ ਹਨ, ਦਾ ਡਟਵਾਂ ਵਿਰੋਧ ਕਰਨ ਲਈ ਲੰਮੇ ਸੰਘਰਸ਼ ਦੀ ਜ਼ਰੂਰਤ ਹੈ।

labourslabours

ਉਨ੍ਹਾਂ ਕਿਹਾ ਕਿ ਐਫ਼ਸੀਆਈ ਬਚਾਉ ਦਿਵਸ 5 ਅਪ੍ਰੈਲ ਨੂੰ ਮਨਾਇਆ ਜਾਵੇਗਾ ਜਿਸ ਦਿਨ ਦੇਸ਼ ਭਰ ਵਿਚ ਐਫ਼ਸੀਆਈ ਦਫ਼ਤਰਾਂ ਦਾ ਘਿਰਾਉ ਕੀਤਾ ਜਾਵੇਗਾ। 10 ਅਪ੍ਰੈਲ ਨੂੰ ਕੇ.ਐਮ.ਪੀ. ਰੋਡ ਨੂੰ 24 ਘੰਟਿਆਂ ਲਈ ਬੰਦ ਕੀਤਾ ਜਾਵੇਗਾ। 13 ਅਪ੍ਰੈਲ ਨੂੰ ਵਿਸਾਖੀ ਦਾ ਤਿਉਹਾਰ ਦਿੱਲੀ ਦੀਆਂ ਸਰਹੱਦਾਂ ਉਤੇ ਮਨਾਇਆ ਜਾਵੇਗਾ। 14 ਅਪ੍ਰੈਲ ਨੂੰ ਡਾ: ਭੀਮ ਰਾਉ ਅੰਬੇਦਕਰ ਦੇ ਜਨਮ ਦਿਨ ਉਤੇ  ‘ਸੰਵਿਧਾਨ ਬਚਾਉ ਦਿਵਸ’ ਮਨਾਇਆ ਜਾਵੇਗਾ। 1 ਮਈ ਨੂੰ ਮਜ਼ਦੂਰ ਦਿਵਸ ਵੀ ਦਿੱਲੀ ਦੇ ਮੋਰਚਿਆਂ ਉਤੇ ਮਨਾਇਆ ਜਾਵੇਗਾ।  ਇਸ ਦਿਨ ਸਾਰੇ ਪ੍ਰੋਗਰਾਮ ਮਜ਼ਦੂਰ ਕਿਸਾਨ ਏਕਤਾ ਨੂੰ ਸਮਰਪਤ ਕੀਤੇ ਜਾਣਗੇ।

farmersFarmer protest

ਸੰਯੁਕਤ ਕਿਸਾਨ ਮੋਰਚੇ ਦੀ ਅਗੁਵਾਈ ਹੇਠ ਸੰਸਦ ਮਾਰਚ ਮਈ ਦੇ ਪਹਿਲੇ ਪੰਦਰਵਾੜੇ ਵਿਚ ਕੀਤਾ ਜਾਵੇਗਾ, ਇਸ ਵਿਚ ਔਰਤਾਂ, ਦਲਿਤ-ਆਦੀਵਾਸੀ-ਬਹੁਜਨ, ਬੇਰਜ਼ਗਾਰ ਨੌਜਵਾਨ ਅਤੇ ਸਮਾਜ ਦਾ ਹਰ ਵਰਗ ਸ਼ਾਮਲ ਹੋਵੇਗਾ। ਪੰਜਾਬ ਤੋਂ ਔਰਤਾਂ ਅਤੇ ਨੌਜਵਾਨਾਂ ਦੇ ਕਾਫ਼ਲਿਆਂ ਦਾ ਡਿਊਟੀ ਮੁਤਾਬਕ ਦਿੱਲੀ ਦੇ ਕਿਸਾਨ-ਮੋਰਚਿਆਂ ਉਤੇ ਜਾਣਾ ਜਾਰੀ ਹੈ, ਸੰਯੁਕਤ ਕਿਸਾਨ ਮੋਰਚੇ ਦੇ ਪ੍ਰੋਗਰਾਮਾਂ ਨੂੰ ਸਫ਼ਲ ਬਣਾਉਣ ਲਈ ਨੌਜਵਾਨਾਂ ਅਤੇ ਔਰਤਾਂ ਨੂੰ ਨਾਲ ਜੋੜਦਿਆਂ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਬਠਿੰਡਾ, ਸੰਗਰੂਰ, ਪਟਿਆਲਾ, ਬਰਨਾਲਾ, ਮਾਨਸਾ, ਫ਼ਰੀਦਕੋਟ, ਫ਼ਾਜ਼ਿਲਕਾ, ਮੁਕਤਸਰ, ਲੁਧਿਆਣਾ, ਮੁਹਾਲੀ, ਮੋਗਾ, ਕਪੂਰਥਲਾ ਸਮੇਤ ਵੱਖ-ਵੱਖ ਜ਼ਿਲ੍ਹਿਆਂ ਦੇ ਕਿਸਾਨ-ਆਗੂਆਂ ਨੇ 5 ਅਪ੍ਰੈਲ ਦੇ ਐਫ਼.ਸੀ.ਆਈ. ਬਚਾਉ ਪ੍ਰੋਗਰਾਮ ਲਈ ਮੀਟਿੰਗਾਂ ਕੀਤੀਆਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM

Giani Harpreet Singh Speech LIVE-ਪ੍ਰਧਾਨ ਬਣਨ ਮਗਰੋ ਹਰਪ੍ਰੀਤ ਸਿੰਘ ਦਾ ਸਿੱਖਾਂ ਲਈ ਵੱਡਾ ਐਲਾਨ| Akali Dal News

11 Aug 2025 3:14 PM

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM
Advertisement