
ਇਸ ਮੀਟਿੰਗ ਵਿਚ ਵੱਖ-ਵੱਖ ਮੁੱਦਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ
ਅਜਨਾਲਾ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅੱਜ ਚੰਡੀਗੜ੍ਹ ਵਿਖੇ ਪਾਰਟੀ ਕੋਰ ਕਮੇਟੀ ਦੀ ਮੀਟਿੰਗ ਹੋਵੇਗੀ। ਇਸ ਮੀਟਿੰਗ ਵਿਚ ਵੱਖ-ਵੱਖ ਮੁੱਦਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ ਅਤੇ ਆਉਂਦੇ ਸਮੇਂ 'ਚ ਕੈਪਟਨ ਸਰਕਾਰ ਨੂੰ ਘੇਰਨ ਲਈ ਰਣਨੀਤੀ ਵੀ ਉਲੀਕੀ ਜਾ ਸਕਦੀ ਹੈ।
Sukhbir Badal
ਇਸ ਦੇ ਨਾਲ ਹੀ ਦੱਸ ਦਈਏ ਕਿ ਸੁਖਬੀਰ ਸਿੰਘ ਬਾਦਲ ਨੇ ਕੱਲ੍ਹ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਕਾਂਗਰਸੀਆਂ 'ਤੇ ਨਿਸ਼ਾਨਾ ਸਾਧਿਆ ਤੇ ਕਿਹਾ ਕਿ ਕਾਂਗਰਸੀਆਂ ਨੇ ਨਾਜਾਇਜ਼ ਸ਼ਰਾਬ ਬਣਾ ਕੇ ਅਤੇ ਰੇਤ ਮਾਫ਼ੀਆਂ ਮੁਹਿੰਮਾਂ ਨਾਲ ਸੂਬੇ ਦੇ ਸਰਕਾਰੀ ਖ਼ਜ਼ਾਨੇ ਦੇ ਹਜ਼ਾਰਾਂ ਕਰੋੜਾਂ ਰੁਪਏ ਦੀ ਲੁੱਟ ਕੀਤੀ ਹੈ।
ਉਨ੍ਹਾਂ ਕਿਹਾ ਕਿ ਅਸੀ 30 ਸਾਲ ਪੁਰਾਣਾ ਗਠਜੋੜ ਦਿਨਾਂ ਵਿਚ ਹੀ ਤੋੜ ਦਿਤਾ। ਸ਼੍ਰੋਮਣੀ ਅਕਾਲੀ ਦਲ ਪੰਥ ਅਤੇ ਪੰਜਾਬੀਆਂ ਪ੍ਰਤੀ ਸਮਰਪਤ ਹੈ, ਨਾ ਕਿ ਕਾਂਗਰਸ, ਭਾਜਪਾ ਅਤੇ ‘ਆਪ’ ਵਾਂਗ ਜਿਨ੍ਹਾਂ ਨੂੰ ਸੂਬੇ ਦੇ ਬਾਹਰੋਂ ਕੰਟਰੋਲ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਪੰਜਾਬੀਆਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਹਨ।