ਸ਼ਿਵ ਸੈਨਾ ਪ੍ਰਧਾਨ ਨਿਸ਼ਾਂਤ ਸ਼ਰਮਾ ਸਮੇਤ 36 ਲੋਕਾਂ 'ਤੇ ਦੇਸ਼ਧ੍ਰੋਹ ਦਾ ਮਾਮਲਾ ਦਰਜ
Published : Apr 3, 2021, 12:40 pm IST
Updated : Apr 3, 2021, 12:40 pm IST
SHARE ARTICLE
Shiv Sena president Nishant Sharma
Shiv Sena president Nishant Sharma

ਨਿਹੰਗਾਂ ਖਿਲਾਫ ਵਰਤੀ ਸੀ ਭੱਦੀ ਸ਼ਵਦਾਵਲੀ

ਮੁਹਾਲੀ: ਬੀਤੇ ਕੁਝ ਦਿਨ ਪਹਿਲਾਂ ਸਿਵ ਸ਼ੈਨਾ ਹਿੰਦ ਦੇ ਪ੍ਰਧਾਨ ਨਿਸ਼ਾਂਤ ਸ਼ਰਮਾ ਨੇ ਨਿਹੰਗ ਸਿੰਘਾਂ ‘ਤੇ ਟਿੱਪਣੀ ਕੀਤੀ ਸੀ ਜਿਸ ਤੋਂ ਬਾਅਦ ਪੂਰੀ ਸਿੱਖ ਕੌਮ ‘ਚ ਰੋਸ ਪਾਇਆ ਜਾ ਰਿਹਾ ਸੀ। ਇਸ ਤਹਿਤ ਸ਼ਿਵ ਸੈਨਾ ਪ੍ਰਧਾਨ ਖਿਲਾਫ ਸਖ਼ਤ ਕਾਰਵਾਈ ਕਰਨ ਦੀ ਮੰਗ ਕਰਦਿਆਂ ਉਸ ਖਿਲਾਫ਼ ਮਾਮਲਾ ਦਰਜ ਕਰਵਾਇਆ ਗਿਆ ਸੀ। ਧਾਰਮਿਕ ਫਿਰਕੇ ਨੂੰ ਨਿਸ਼ਾਨਾ ਬਣਾਉਣ ਦੇ ਇਲਜ਼ਾਮ ਲੱਗੇ ਹਨ। ਖਰੜ ਅਦਾਲਤ 'ਚ ਅੱਜ ਨਿਸ਼ਾਂਤ ਸ਼ਰਮਾ ਤੇ ਅਰਵਿਦ ਗੌਤਮ ਪੇਸ਼ ਹੋਣਗੇ। ਪੁਲਿਸ ਵੱਲੋਂ ਦੇਸ਼ਧ੍ਰੋਹ ਦਾ ਮਾਮਲਾ ਦਰਜ ਕੀਤਾ ਗਿਆ ਹੈ।

ਨਿਸ਼ਾਂਤ ਨੇ ਰਾਤ ਖਰੜ ਪੁਲਿਸ ਕੋਲ ਸਰੰਡਰ ਕੀਤਾ ਸੀ। ਸ਼ਿਵ ਸੈਨਾ ਪ੍ਰਧਾਨ ਨਿਸ਼ਾਂਤ ਸ਼ਰਮਾ ਸਮਤੇ 36 ਲੋਕਾਂ 'ਤੇ ਦੇਸ਼ਧ੍ਰੋਹ ਦਾ ਮਾਮਲਾ ਦਰਜ ਕੀਤਾ ਗਿਆ ਹੈ।ਸਿਟੀ ਥਾਣਾ ਖਰੜ ਦੇ ਐਸਐਚਓ ਦਲਜੀਤ ਨੇ ਸ਼ਿਕਾਇਤ ਦਿੱਤੀ ਹੈ। ਪੁਲਿਸ ਨੇ ਨਿਸ਼ਾਂਤ ਸ਼ਰਮਾ ਤੇ ਅਰਵਿਦ ਗੌਤਮ ਨੂੰ ਗ੍ਰਿਫ਼ਤਾਰ ਕੀਤਾ ਹੈ।

nishant sharmanishant sharma

ਦੱਸ ਦੇਈਏ ਕਿ ਇਹ ਗ੍ਰਿਫ਼ਤਾਰੀ ਨਿਸ਼ਾਂਤ ਸ਼ਰਮਾ ਦੀ ਇਕ ਵੀਡੀਓ ਵਾਇਰਲ ਹੋਣ 'ਤੇ ਹੋਈ ਹੈ। ਇਸ ਵੀਡੀਓ ਵਿਚ ਫਿਰਕੂ ਭਾਵਨਾ ਨਾਲ ਭੜਕਾਊ ਭਾਸ਼ਣ, ਫਿਰਕੂ ਦੰਗਿਆਂ ਨੂੰ ਸ਼ਹਿ ਦੇਣ ਦੀ ਨੀਯਤ ਨਾਲ ਦੇਸ਼ ਦੀ ਅਖੰਡਤਾ ਅਤੇ ਸਭਿਅਤਾ ਨੂੰ ਭੰਗ ਕਰਕੇ ਅਰਾਜਕਤਾ ਦਾ ਮਾਹੌਲ ਪੈਂਦਾ ਕਰਨ ਵਰਗੇ ਇਲਜਾਮ ਲੱਗੇ ਹਨ।ਕਿਸੇ ਖਾਸ ਵਰਗ ਖਿਲਾਫ ਭੱਦੀ ਸ਼ਬਦਾਵਲੀ ਵਰਤੀ ਗਈ ਹੈ।

nishant sharmanishant sharma

ਮੁਹਾਲੀ ਵਿਖੇ ਆਈ.ਪੀ.ਸੀ ਦੀ ਕਈ ਧਾਰਾਵਾਂ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement