ਫ਼ਾਜ਼ਿਲਕਾ ਅਬੋਹਰ ਰੋਡ 'ਤੇ ਬੱਸ ਅਤੇ ਟਰਾਲੇ 'ਚ ਹੋਈ ਭਿਆਨਕ ਟੱਕਰ
Published : Apr 3, 2021, 12:56 pm IST
Updated : Apr 3, 2021, 12:56 pm IST
SHARE ARTICLE
Accident
Accident

ਜਾਨੀ ਨੁਕਸਾਨ ਤੋਂ ਰਿਹਾ ਬਚਾਅ

ਫ਼ਾਜ਼ਿਲਕਾ : ਫ਼ਾਜ਼ਿਲਕਾ ਅਬੋਹਰ ਰੋਡ ਤੇ ਸ਼ਨੀਵਾਰ ਤੜਕਸਾਰ ਇੱਕ ਵੱਡਾ ਹਾਦਸਾ ਵਾਪਰਿਆ ਹੈ। ਪਿੰਡ ਰਾਮਪੁਰਾ ਨੇੜੇ ਪੰਜਾਬ ਰੋਡਵੇਜ ਦੀ ਬੱਸ ਅਤੇ ਟਰਾਲੇ ਦੀ ਆਪਸ ਵਿਚ ਟੱਕਰ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਬੱਸ ਅਬੋਹਰ ਤੋਂ ਫ਼ਾਜ਼ਿਲਕਾ ਸਵਾਰੀਆਂ ਲੈ ਕੇ ਆ ਰਹੀ ਸੀ।

Accident Accident

ਇਸ ਦੌਰਾਨ ਜਦੋਂ ਉਹ ਪਿੰਡ ਰਾਮਪੁਰਾ ਨੇੜੇ ਸਵਾਰੀਆਂ ਨੂੰ ਉਤਾਰਣ ਲੱਗੀ ਤਾਂ ਪਿੱਛੋਂ ਆ ਰਹੇ ਤੇਜ਼ ਰਫਤਾਰ ਇਕ ਟਰਾਲੇ ਨੇ ਬੱਸ ਨੂੰ ਟੱਕਰ ਮਾਰ ਦਿੱਤੀ। ਜਿਸ ਨਾਲ ਬੱਸ ਦਾ ਪਿਛਲਾ ਪਾਸਾ ਚਕਨਾਚੂਰ ਹੋ ਗਿਆ ਹੈ ਅਤੇ ਬੱਸ ਵਿਚ ਬੈਠੀਆਂ ਸਵਾਰੀਆਂ ਵਿਚੋਂ ਕਈ ਸਵਾਰੀਆਂ ਜਖਮੀ ਹੋ ਗਈਆਂ।

AccidentAccident

ਜਿਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਉਥੇ ਹੀ ਇਸ ਹਾਦਸੇ ਵਿਚ ਟਰਾਲੇ ਦਾ ਡਰਾਈਵਰ ਅਤੇ ਬੱਸ ਦਾ ਡਰਾਈਵਰ ਜ਼ਖਮੀ ਹੋਏ ਦੱਸੇ ਜਾ ਰਹੇ ਹਨ। ਜ਼ਖ਼ਮੀਆਂ ਸਵਾਰੀਆਂ ਵਿਚੋਂ ਇਕ ਜ਼ਖ਼ਮੀ ਹੋਏ ਮੁਸਾਫ਼ਰ ਨੇ ਮੀਡੀਆ ਨਾਲ ਗੱਲ ਕਰਦਿਆਂ ਦੱਸਿਆ ਕਿ ਉਹ  ਜਦੋਂ ਬੱਸ ਰਾਮਪੁਰਾ ਪਿੰਡ ਸਵਾਰੀਆਂ ਉਕਾਰਣ ਲਈ ਰੁਕੀ ਤਾਂ ਪਿੱਛੋਂ ਦੀ ਇੱਕ ਤੇਜ਼ ਰਫ਼ਤਾਰ ਆ ਰਹੇ ਟਰਾਲੇ ਨੇ ਬੱਸ ਨੂੰ ਟੱਕਰ ਮਾਰ ਦਿੱਤੀ।

passengerpassenger

ਜਿਸ ਨਾਲ ਬੱਸ ਵਿਚਲੀਆਂ ਕਈ ਸਵਾਰੀਆਂ ਦੇ ਨਾਲ ਨਾਲ ਬੱਸ-ਟਰਾਲੇ ਦੇ ਡਰਾਈਵਰ ਵੀ  ਹੋ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ  ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement