ਅਸੀ 30 ਸਾਲ ਪੁਰਾਣੀ ਸਾਂਝ ਭਾਜਪਾ ਨਾਲ ਦਿਨਾਂ ’ਚ ਤੋੜ ਦਿਤੀ: ਸੁਖਬੀਰ ਬਾਦਲ
Published : Apr 3, 2021, 8:19 am IST
Updated : Apr 3, 2021, 8:20 am IST
SHARE ARTICLE
Sukhbir Badal
Sukhbir Badal

ਸੁਖਬੀਰ ਸਿੰਘ ਬਾਦਲ ਨੇ ਗਿਣਾਏ ਅਪਣੀ ਸਰਕਾਰ ਵੇਲੇ ਦੇ ਫ਼ਾਇਦੇ

ਅੰਮ੍ਰਿਤਸਰ (ਸੁਖਵਿੰਦਰਜੀਤ ਸਿੰਘ ਬਹੋੜੂ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕੱਲ੍ਹ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕਾਂਗਰਸੀਆਂ ਨੇ ਨਾਜਾਇਜ਼ ਸ਼ਰਾਬ ਬਣਾ ਕੇ ਅਤੇ ਰੇਤ ਮਾਫ਼ੀਆਂ ਮੁਹਿੰਮਾਂ ਨਾਲ ਸੂਬੇ ਦੇ ਸਰਕਾਰੀ ਖ਼ਜ਼ਾਨੇ ਦੇ ਹਜ਼ਾਰਾਂ ਕਰੋੜਾਂ ਰੁਪਏ ਦੀ ਲੁੱਟ ਕੀਤੀ ਹੈ।

Sukhbir Singh BadalSukhbir Singh Badal

ਅਕਾਲੀ ਦਲ ਪ੍ਰਧਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਕਰੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਅਸੀ 30 ਸਾਲ ਪੁਰਾਣਾ ਗਠਜੋੜ ਦਿਨਾਂ ਵਿਚ ਹੀ ਤੋੜ ਦਿਤਾ। ਸ਼੍ਰੋਮਣੀ ਅਕਾਲੀ ਦਲ ਪੰਥ ਅਤੇ ਪੰਜਾਬੀਆਂ ਪ੍ਰਤੀ ਸਮਰਪਤ ਹੈ, ਨਾ ਕਿ ਕਾਂਗਰਸ, ਭਾਜਪਾ ਅਤੇ ‘ਆਪ’ ਵਾਂਗ ਜਿਨ੍ਹਾਂ ਨੂੰ ਸੂਬੇ ਦੇ ਬਾਹਰੋਂ ਕੰਟਰੋਲ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਪੰਜਾਬੀਆਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਹਨ। 

Sukhbir BadalSukhbir Badal

ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਕਿਸਾਨਾਂ ਨੁੰ ਮੁਫ਼ਤ ਬਿਜਲੀ ਦਾ ਵਾਅਦਾ ਕੀਤਾ ਸੀ ਅਤੇ ਸੱਤਾ ਸੰਭਾਲਣ ਮਗਰੋਂ ਪਹਿਲੀ ਹੀ ਕੈਬਨਿਟ ਮੀਟਿੰਗ ਵਿਚ ਖੇਤੀਬਾੜੀ ਲਈ ਮੁਫ਼ਤ ਬਿਜਲੀ ਸਹੂਲਤ ਦੇਣ ਦਾ ਫ਼ੈਸਲਾ ਲਿਆ।  ਉਨ੍ਹਾਂ ਕਿਹਾ ਕਿ ਸੂਬੇ ਦੀਆਂ ਬਹੁ ਗਿਣਤੀ ਮੰਡੀਕਰਨ ਮੰਡੀਆਂ ਅਕਾਲੀ ਦਲ ਦੀਆਂ ਸਰਕਾਰਾਂ ਵੇਲੇ ਸਥਾਪਤ ਹੋਈਆਂ।

sukhbir badalsukhbir badal

ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ ਕਿ ਅਟਾਰੀ ਨੂੰ ਅਕਾਲੀ ਸਰਕਾਰ ਵੇਲੇ ਇਕ ਬਲਾ ਅਤੇ ਤਹਿਸੀਲ ਬਣਾਇਆ ਗਿਆ। ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਕੰਡਿਆਲੀ ਤਾਰ ਪਾਰ ਖੇਤੀ ਕਰਨ ਵਾਲੇ ਕਿਸਾਨਾਂ ਲਈ ਅਕਾਲੀ ਸਰਕਾਰ ਵੇਲੇ 10 ਹਜ਼ਾਰ ਰੁਪਏ ਪ੍ਰਤੀ ਕਿਲਾ ਮੁਆਵਜ਼ਾ ਸ਼ੁਰੂ ਕੀਤਾ ਗਿਆ ਸੀ, ਜੋ ਹੁਣ ਕਾਂਗਰਸ ਸਰਕਾਰ ਨੇ ਬੰਦ ਕਰ ਦਿਤਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 29/06/2025

29 Jun 2025 12:27 PM

MLA Kunwar Vijay Pratap has been expelled from the party. Bikram Singh Majithia | CM Bhagwant Mann

29 Jun 2025 12:21 PM

Bikram Majithia House Vigilance Raid : 540 ਕਰੋੜ ਰੁਪਏ ਤੋਂ ਵੱਧ Drug Money, ਘਰਵਾਲੀ ਦੀ ਜਾਇਦਾਦ 'ਚ ਵਾਧਾ

26 Jun 2025 3:19 PM

Punjabi Youtuber Sukhbir Singh Linked With Shahzad bhatti | NIA Raid At Youtuber House | NIA Raid

26 Jun 2025 3:19 PM

ਨਸ਼ੇ ਦਾ ਮੁੱਦਾ ਭਾਰੀ... ਪੰਜਾਬ ਦੀ ਬਰਬਾਦੀ 'ਚਿੱਟਾ' ਲਿਆਇਆ ਕੌਣ?... ਕਿਹੜੀ ਸਰਕਾਰ ਜ਼ਿੰਮੇਵਾਰ?...

25 Jun 2025 9:00 PM
Advertisement