ਡੈਪੂਟੇਸ਼ਨ ਰੱਦ ਕਰਨ ਦੀ ਮੰਗ ਲੈ ਕੇ ਸਿੱਖਿਆ ਮੰਤਰੀ ਮੀਤ ਹੇਅਰ ਦੇ ਘਰ ਪਹੁੰਚੇ ETT ਅਧਿਆਪਕ
Published : Apr 3, 2022, 5:54 pm IST
Updated : Apr 3, 2022, 5:54 pm IST
SHARE ARTICLE
ETT Teachers Protest
ETT Teachers Protest

ਗੁਰਮੀਤ ਸਿੰਘ ਮੀਤ ਹੇਅਰ ਨੇ ਬਾਹਰ ਆ ਕੇ ਪ੍ਰਦਰਸ਼ਨਕਾਰੀਆਂ ਨਾਲ ਕੀਤੀ ਗੱਲਬਾਤ, ਮਸਲਾ ਹੱਲ ਕਰਨ ਦਾ ਦਿੱਤਾ ਭਰੋਸਾ  

ਬਰਨਾਲਾ : ਆਮ ਆਦਮੀ ਪਾਰਟੀ ਦੇ ਬਰਨਾਲਾ ਤੋਂ ਵਿਧਾਇਕ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਅੱਗੇ ਅੱਜ ਡੈਪੂਟੇਸ਼ਨ ਉਤੇ ਚੱਲ ਰਹੇ ਈਟੀਟੀ ਅਧਿਆਪਕਾਂ ਵੱਲੋਂ ਅਣਮਿੱਥੇ ਸਮੇਂ ਲਈ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ।

ETT teachers ProtestETT teachers Protest

ਧਰਨਾ ਲਗਾਉਣ ਤੋਂ ਪਹਿਲਾਂ ਈਟੀਟੀ ਅਧਿਆਪਕਾਂ ਵਲੋਂ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨਾਲ ਮੁਲਾਕਾਤ ਕਰ ਕੇ ਆਪਣੀਆਂ ਸਮੱਸਿਆਵਾਂ ਦੱਸੀਆਂ ਗਈਆਂ। ਮੀਤ ਹੇਅਰ ਵੱਲੋਂ ਵਿਸ਼ਵਾਸ ਦੁਆਇਆ ਗਿਆ ਕਿ ਸਿੱਖਿਆ ਵਿਭਾਗ ਵਿਚ ਆਉਣ ਵਾਲੇ ਦਿਨਾਂ ਵਿਚ ਨਵੀਂਆਂ ਨੀਤੀਆਂ ਬਣਾਈਆਂ ਜਾਣਗੀਆਂ, ਜਿਸ ਲਈ ਸਰਕਾਰ ਨੂੰ ਕੁਝ ਸਮਾਂ ਦੇਣ ਦੀ ਲੋੜ ਹੈ।

ETT teachers ProtestETT teachers Protest

ਉਨ੍ਹਾਂ ਈਟੀਟੀ ਅਧਿਆਪਕਾਂ ਨੂੰ ਡੈਪੂਟੇਸ਼ਨਾਂ ਸਬੰਧੀ ਸਮੱਸਿਆ ਦੇ ਹੱਲ ਦਾ ਭਰੋਸਾ ਦਿੱਤਾ। ਉਥੇ ਇਸ ਮੌਕੇ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਨੇ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਉਹ ਡੈਪੂਟੇਸ਼ਨ ਉਤੇ ਆਪਣੇ ਸਟੇਸ਼ਨਾਂ ਨੂੰ ਛੱਡ ਕੇ  100 ਤੋਂ 200 ਕਿਲੋਮੀਟਰ ਦੂਰ ਡਿਊਟੀ ਕਰ ਰਹੇ ਹਨ, ਜੋ ਸਰਾਸਰ ਵਿਭਾਗ ਦੀ ਪਾਲਿਸੀ ਦੇ ਖ਼ਿਲਾਫ਼ ਹੈ।

Gurmeet singh Meet Hayer at ETT Teacher's protestGurmeet singh Meet Hayer at ETT Teacher's protest

ਉਨ੍ਹਾਂ ਦੱਸਿਆ ਕਿ 31 ਮਾਰਚ 2022 ਤੱਕ ਸਾਰੇ ਅਧਿਆਪਕਾਂ ਜਿਹਨਾਂ ਦੀ ਡੈਪੂਟੇਸ਼ਨ ਉਤੇ ਬਦਲੀ ਹੋਈ ਸੀ,  ਉਸ ਨੂੰ  1 ਅਪ੍ਰੈਲ ਤੇ 2022 ਡੈਪੂਟੇਸ਼ਨ ਖਤਮ ਕਰਨ ਦੇ ਹੁਕਮ ਜਾਰੀ ਹੋਏ ਸਨ ਪਰ ਅਜੇ ਤੱਕ ਇਹ ਡੈਪੂਟੇਸ਼ਨ ਖਤਮ ਕਰਕੇ ਉਨ੍ਹਾਂ ਨੂੰ ਫਰੀ ਨਹੀਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਉਹ ਘਰ ਤੋਂ ਸਕੂਲ ਦੀ ਜ਼ਿਆਦਾ ਦੂਰੀ ਕਾਰਨ ਰੋਜ਼ਾਨਾ ਲੇਟ ਹੋ ਜਾਂਦੇ ਹਨ ਅਤੇ ਸਕੂਲ ਲੇਟ ਪਹੁੰਚਣ 'ਤੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਹੀ ਜ਼ਲੀਲ ਕੀਤਾ ਜਾ ਰਿਹਾ ਹੈ।

ETT teachers ProtestETT teachers Protest

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਦੂਜੀਆਂ ਸਰਕਾਰਾਂ ਵਾਂਗ ਹੀ ਕੰਮ ਕਰ ਰਹੀ ਹੈ ਅਤੇ ਅਧਿਆਪਕਾਂ ਸਮੇਤ ਹੋਰ ਕਰਮਚਾਰੀਆਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ। ਇਸ ਮੌਕੇ ਸਿੱਖਿਆ ਮੰਤਰੀ ਨੇ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਮੰਗਾਂ ਜਲਦ ਹੀ ਹੱਲ ਕਰਨ ਦਾ ਭਰੋਸਾ ਵੀ ਦਿੱਤਾ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement