ਵਧ ਰਹੀ ਮਹਿੰਗਾਈ ਨੂੰ ਲੈ ਕੇ ਸਰਕਾਰ ਨੇ ਅੱਖਾਂ ਕੀਤੀਆਂ ਬੰਦ - ਨਵਜੋਤ ਸਿੱਧੂ 
Published : Apr 3, 2022, 3:35 pm IST
Updated : Apr 3, 2022, 3:35 pm IST
SHARE ARTICLE
Navjot sidhu
Navjot sidhu

ਕੀ ਕਿਸਾਨਾਂ ਦਾ ਘੱਟੋ-ਘੱਟ ਸਮਰਥਨ ਮੁੱਲ ਅਤੇ ਮਜ਼ਦੂਰਾਂ ਦੀ ਦਿਹਾੜੀ ਇੱਕੋ ਅਨੁਪਾਤ ਵਿਚ ਵਧੀ ਹੈ?

 

ਚੰਡੀਗੜ੍ਹ - ਹਰ ਰੋਜ਼ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧ ਰਹੀਆਂ ਹਨ। ਅੱਜ ਐਤਵਾਰ ਨੂੰ ਫਿਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਹੋਇਆ ਹੈ। ਸਰਕਾਰੀ ਤੇਲ ਕੰਪਨੀਆਂ ਨੇ ਅੱਜ ਵੀ 80 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਹੈ। 

file photo 

ਮਹਿੰਗਾਈ ਨੂੰ ਲੈ ਕੇ ਕੇਂਦਰ ਸਰਕਾਰ ਵਿਰੋਧੀਆਂਦੇ ਨਿਸ਼ਾਨੇ 'ਤੇ ਹੈ। ਮਹਿੰਗਾਈ ਨੂੰ ਲੈ ਕੇ ਅੱਜ ਨਵਜੋਤ ਸਿੱਧੂ ਨੇ ਵੀ ਟਵੀਟ ਕੀਤਾ ਹੈ। ਨਵਜੋਤ ਸਿਧੂ ਨੇ ਟਵੀਟ ਕਰ ਕੇ ਲਿਖਿਆ ਕਿ ''13 ਦਿਨਾਂ ਵਿਚ ਡੀਜ਼ਲ 10% ਵਧਿਆ, ਕੀਮਤਾਂ ਸਿੱਧੇ ਅਨੁਪਾਤਕ ਤੌਰ 'ਤੇ ਵਧੀਆਂ! ਕੀ ਕਿਸਾਨਾਂ ਦਾ ਘੱਟੋ-ਘੱਟ ਸਮਰਥਨ ਮੁੱਲ ਅਤੇ ਮਜ਼ਦੂਰਾਂ ਦੀ ਦਿਹਾੜੀ ਇੱਕੋ ਅਨੁਪਾਤ ਵਿਚ ਵਧੀ ਹੈ? 90% ਭਾਰਤੀ ਦੁਖੀ ਹਨ ਕਿਉਂਕਿ ਉਹਨਾਂ ਦੀ ਕਮਾਈ ਦਾ ਮੁੱਲ ਘਟਦਾ ਹੈ। ਸਰਕਾਰ ਨੇ ਅੱਖਾਂ ਬੰਦ ਕਰ ਲਈਆਂ ਹਨ।''

ਦੱਸ ਦਈਏ ਕਿ ਪਿਛਲੇ ਚਾਰ ਮਹੀਨਿਆਂ ਤੋਂ ਈਂਧਨ ਦੀਆਂ ਕੀਮਤਾਂ ਸਥਿਰ ਸਨ ਪਰ ਰੂਸ-ਯੂਕਰੇਨ ਯੁੱਧ ਤੋਂ ਬਾਅਦ ਪਿਛਲੇ 10-15 ਦਿਨਾਂ ਤੋਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ। ਇਸ ਵਾਰ ਲਗਭਗ ਹਰ ਦਿਨ ਕੀਮਤਾਂ 80 ਪੈਸੇ ਵਧਾਈਆਂ ਜਾ ਰਹੀਆਂ ਹਨ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement