
ਇਨਫੋਰਸਮੈਂਟ ਡਾਇਰੈਕਟੋਰੇਟ ਨੇ ਜਨਵਰੀ 'ਚ ਭੁਪਿੰਦਰ ਹਨੀ ਦੇ ਮੁਹਾਲੀ ਸਥਿਤ ਘਰ ਤੋਂ ਬਰਾਮਦ ਕੀਤੇ ਸਨ ਕਰੀਬ 8 ਕਰੋੜ ਰੁਪਏ
ਚੰਡੀਗੜ੍ਹ : ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਗ਼ੈਰ-ਕਾਨੂੰਨੀ ਰੇਤ ਮਾਈਨਿੰਗ ਮਾਮਲੇ ਵਿਚ ਵੱਡੀ ਕਾਰਵਾਈ ਕੀਤੀ ਗਈ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਭੁਪਿੰਦਰ ਸਿੰਘ ਉਰਫ਼ ਹਨੀ ਖਿਲਾਫ਼ ਇਸ ਮਾਮਲੇ 'ਚ ਮਨੀ ਲਾਂਡਰਿੰਗ ਦੇ ਦੋਸ਼ 'ਚ ਚਾਰਜਸ਼ੀਟ ਦਾਇਰ ਕੀਤੀ ਹੈ।
Enforcement Directorate
ਦੱਸਣਯੋਗ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਜਨਵਰੀ 'ਚ ਭੁਪਿੰਦਰ ਹਨੀ ਦੇ ਮੁਹਾਲੀ ਸਥਿਤ ਘਰ ਤੋਂ ਕਰੀਬ 8 ਕਰੋੜ ਰੁਪਏ ਬਰਾਮਦ ਕੀਤੇ ਸਨ। ਬਾਅਦ ਵਿਚ ਉਸ ਦੇ ਦੋਸਤ ਸੰਦੀਪ ਦੇ ਘਰੋਂ 2 ਕਰੋੜ ਰੁਪਏ ਹੋਰ ਮਿਲੇ ਸਨ। ਇਸ ਤੋਂ ਬਾਅਦ ਫਰਵਰੀ 'ਚ ਈਡੀ ਨੇ ਹਨੀ ਨੂੰ ਗ੍ਰਿਫ਼ਤਾਰ ਕੀਤਾ ਸੀ।
Bhupinder Honey
ਪੁੱਛਗਿੱਛ ਦੌਰਾਨ ਹਨੀ ਨੇ ਮੰਨਿਆ ਸੀ ਕਿ ਉਸ ਨੇ ਇਹ ਪੈਸੇ ਅਫਸਰਾਂ ਦੇ ਤਬਾਦਲੇ ਲਈ ਇਕੱਠੇ ਕੀਤੇ ਸਨ। ਇਸ ਮਾਮਲੇ 'ਤੇ ਸਾਬਕਾ ਸੀਐਮ ਚੰਨੀ 'ਤੇ ਦੋਸ਼ ਲਗਾਇਆ ਗਿਆ ਸੀ ਕਿ ਇਹ ਪੈਸਾ ਉਨ੍ਹਾਂ ਦਾ ਹੈ। ਹਾਲਾਂਕਿ ਹਨੀ ਨੇ ਪੁੱਛਗਿੱਛ ਦੌਰਾਨ ਇਸ ਗੱਲ ਤੋਂ ਇਨਕਾਰ ਕੀਤਾ। ਦੱਸ ਦੇਈਏ ਕਿ ਰੇਤ ਦੀ ਗ਼ੈਰ-ਕਾਨੂੰਨੀ ਮਾਈਨਿੰਗ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤੇ ਗਏ CM ਚੰਨੀ ਦੇ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਸਾਹਮਣੇ ਮੰਨਿਆ ਸੀ ਕਿ ਉਸ ਨੂੰ ਰੇਤ ਦੀ ਖੁਦਾਈ ਲਈ 10 ਕਰੋੜ ਰੁਪਏ ਨਕਦ ਮਿਲੇ ਸੀ।
Bhupinder Singh Honey
ਉਸ ਸਮੇਂ ਈਡੀ ਨੇ ਸੋਮਵਾਰ ਨੂੰ ਇੱਕ ਬਿਆਨ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਸੀ। ਪੰਜਾਬ ਵਿੱਚ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਵਿੱਚ ਮਨੀ ਲਾਂਡਰਿੰਗ ਦੇ ਦੋਸ਼ਾਂ ਦੀ ਜਾਂਚ ਕਰ ਰਹੀ ਈਡੀ ਨੇ 3 ਫਰਵਰੀ ਨੂੰ ਜਲੰਧਰ ਵਿੱਚ ਭੁਪਿੰਦਰ ਸਿੰਘ ਹਨੀ ਨੂੰ ਗ੍ਰਿਫਤਾਰ ਕੀਤਾ ਸੀ।
Enforcement Directorate
ਉਕਤ ਮਾਮਲੇ ਵਿੱਚ ਦਰਜ ਐਫਆਈਆਰ ਮੁਤਾਬਕ ਈਡੀ ਨੇ ਕਿਹਾ ਹੈ ਕਿ ਪੰਜਾਬ ਵਿੱਚ ਮਲਿਕਪੁਰ ਤੋਂ ਇਲਾਵਾ ਬੁਰਜਟਾਹਲ ਦਾਸ, ਬਰਸਾਲ, ਲੇਲੇਵਾਲ, ਮੰਡਲਾ ਅਤੇ ਖੋਸਾ ਵਿੱਚ ਵੀ ਗ਼ੈਰਕਾਨੂੰਨੀ ਮਾਈਨਿੰਗ ਹੋ ਰਹੀ ਹੈ। ਇਸ ਮਾਮਲੇ ਵਿਚ ਭਪਿੰਦਰ ਸਿੰਘ ਲਗਾਤਾਰ ਕਈ ਦਿਨ ਈਡੀ ਦੀ ਹਿਰਾਸਤ ਵਿੱਚ ਰਿਹਾ ਹੈ।