ਫਿਰੋਜ਼ਪੁਰ ’ਚ ਵੱਡੀ ਵਾਰਦਾਤ, ਗੋਲੀਆਂ ਨਾਲ ਭੁੰਨਿਆ ਨੌਜਵਾਨ
Published : Apr 3, 2022, 12:44 pm IST
Updated : Apr 3, 2022, 12:44 pm IST
SHARE ARTICLE
Death
Death

ਇਕ ਨੌਜਵਾਨ ਗੰਭੀਰ ਜ਼ਖਮੀ

 

 

ਫਿਰੋਜ਼ਪੁਰ : ਪੰਜਾਬ ਵਿਚ ਹਰ ਰੋਜ਼ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ। ਚਾਰੇ ਪਾਸੇ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਕਿਸੇ ਨੂੰ ਕਾਨੂੰਨ ਦੀ ਖੌਫ਼ ਨਹੀਂ ਰਿਹਾ। ਅਜਿਹਾ ਹੀ ਮਾਮਲਾ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਮਬੋਕੇ ਤੋਂ ਸਾਹਮਣੇ ਆਇਆ ਹੈ। ਜਿੱਥੇ ਸਰਹੱਦੀ ਪਿੰਡ ਦੋਨਾਂ ਤੇਲੂ ਮਲ ਦੇ ਰਹਿਣ ਵਾਲੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।

 

 

Firing caseFiring case

ਮ੍ਰਿਤਕ ਦੀ ਪਹਿਚਾਣ ਕਾਰਜ ਸਿੰਘ ਵਜੋਂ ਹੋਈ ਹੈ। ਨੌਜਵਾਨ ਦੀ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਦੀ ਮੋਰਚੀ ਵਿਚ ਰਖਵਾਇਆ ਗਿਆ ਹੈ। ਇਸ ਹਮਲੇ ਵਿਚ ਕਾਰਜ ਦਾ ਛੋਟਾ ਭਰਾ ਵੀ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਇਹ ਵਾਰਦਾਤ ਪੁਰਾਣੀ ਰੰਜਿਸ਼ ਕਾਰਨ ਵਾਪਰੀ ਦੱਸੀ ਜਾ ਰਹੀ ਹੈ, ਫਿਲਹਾਲ ਪੁਲਸ ਵਲੋਂ ਮਾਮਲੇ ਦੀ ਜਾਂਚ ਕਰਨ ਦੀ ਗੱਲ ਆਖੀ ਜਾ ਰਹੀ ਹੈ।

 

DeathDeath

 

 ਮ੍ਰਿਤਕ ਨੌਜਵਨ ਦੇ ਰਿਸ਼ਤੇਦਾਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਰਾਣੀ ਰੰਜਿਸ਼ ਕਾਰਨ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਅੱਜ ਜਦੋਂ ਕਾਰਜ ਮੇਲਾ ਦੇਖ ਕੇ ਵਾਪਸ ਆ ਰਿਹਾ ਸੀ ਤਾਂ ਘਰ ਦੇ ਰਸਤੇ ਵਿਚ ਹੀ ਹਮਲਾਵਰ ਰਸਤਾ ਰੋਕ ਕੇ ਖੜ੍ਹੇ ਹੋਏ ਸਨ ਅਤੇ ਉਨ੍ਹਾਂ ਨੇ ਸਿੱਧੀਆਂ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਹਮਲਾਵਰਾਂ ਦੀ ਗਿਣਤੀ 20 ਤੋਂ 25 ਸੀ, ਜਿਸ ਵਿਚ  ਭਰਾ ਕਾਰਜ ਸਿੰਘ ਦੀ ਗੋਲੀਆਂ ਲੱਗਣ ਕਾਰਨ ਮੌਤ ਹੋ ਗਈ।

DeathDeath

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement