
ਲਿਖਿਆ- ''ਚੱਲ ਉੱਠ ਜਗਾ ਦੇ ਮੋਮਬੱਤੀਆਂ, ਇਹ ਤਾਂ ਇਥੇ ਵਗਦੀਆਂ ਹੀ ਰਹਿਣੀਆਂ ਹਵਾਵਾਂ ਕੁਪੱਤੀਆਂ...''
ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਇਨ੍ਹੀਂ ਦਿਨੀਂ ਕਾਂਗਰਸੀ ਆਗੂਆਂ ਨਾਲ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ ਜਿਸ ਨੂੰ ਉਨ੍ਹਾਂ ਦੇ ਸ਼ਕਤੀ ਪ੍ਰਦਰਸ਼ਨ ਦੇ ਤੌਰ 'ਤੇ ਦੇਖਿਆ ਜਾ ਰਿਹਾ ਹੈ। ਇਸ ਦੇ ਚਲਦੇ ਹੀ ਅੱਜ ਫਿਰ ਨਵਜੋਤ ਸਿੱਧੂ ਵੱਲੋਂ ਕਈ ਕਾਂਗਰਸੀ ਆਗੂਆਂ ਨਾਲ ਮੁਲਾਕਾਤ ਕੀਤੀ ਗਈ।
Navjot sidhu
ਇਸ ਦੌਰਾਨ ਉਨ੍ਹਾਂ ਵਲੋਂ ਕਈ ਮੁੱਦਿਆਂ 'ਤੇ ਵਿਚਾਰ-ਚਰਚਾ ਵੀ ਕੀਤਾ ਗਿਆ। ਸਿੱਧੂ ਨੇ ਸੋਸ਼ਲ ਮੀਡਿਆ 'ਤੇ ਇਕ ਤਸਵੀਰ ਸਾਂਝੀ ਕੀਤੀ ਹੈ ਜਿਸ ਵਿਚ ਸਾਂਸਦ ਗੁਰਜੀਤ ਔਜਲਾ, ਓ. ਪੀ. ਸੋਨੀ ਅਤੇ ਰਾਜ ਕੁਮਾਰ ਵੇਰਕਾ ਸਣੇ ਕਈ ਕਾਂਗਰਸੀ ਦਿੱਗਜ ਨਜ਼ਰ ਆ ਰਹੇ ਹਨ।
Navjot Singh Sidhu shared a photo with Congress leaders
ਨਵਜੋਤ ਸਿੱਧੂ ਨੇ ਇਹ ਤਸਵੀਰ ਸਾਂਝੀ ਕਰਦਿਆਂ ਲਿਖਿਆ ਹੈ ਕਿ ਚੱਲ ਉੱਠ ਜਗਾ ਦੇ ਮੋਮਬੱਤੀਆਂ, ਇਹ ਤਾਂ ਇੱਥੇ ਵਗਦੀਆਂ ਦੀ ਰਹਿਣਗੀਆਂ ਹਵਾਵਾਂ ਕੁਪੱਤੀਆਂ।
Navjot Singh Sidhu shared a photo with Congress leaders
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪਿਛਲੇ ਕਾਫ਼ੀ ਦਿਨਾਂ ਤੋਂ ਨਵਜੋਤ ਸਿੱਧੂ ਲਗਾਤਾਰ ਕਾਂਗਰਸੀ ਆਗੂਆਂ ਨਾਲ ਮੀਟਿੰਗਾਂ ਕਰ ਰਹੇ ਹਨ। ਬੀਤੇ ਕੱਲ ਵੀ ਨਵਜੋਤ ਸਿੰਘ ਸਿੱਧੂ ਦੀ ਪਟਿਆਲਾ ਰਿਹਾਇਸ਼ 'ਤੇ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਇਕੱਠੇ ਹੋਏ ਸਨ। ਇਨ੍ਹਾਂ ਆਗੂਆਂ ਵਿਚ ਮਹਿੰਦਰ ਸਿੰਘ ਕੇਪੀ, ਰਜ਼ੀਆ ਸੁਲਤਾਨਾ, ਨਜ਼ਰ ਸਿੰਘ ਮਾਨਸ਼ਾਹੀਆ, ਸ਼ਮਸ਼ੇਰ ਸਿੰਘ ਦੂਲੋ ਸਮੇਤ ਕਈ ਹੋਰ ਵੱਡੇ ਕਾਂਗਰਸੀ ਆਗੂਆਂ ਨੇ ਸਮੂਲੀਅਤ ਕੀਤੀ ਸੀ।