ਪੰਜਾਬ ਤੋਂ ਹਿਮਾਚਲ ਗਏ 4 ਨੌਜਵਾਨਾਂ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ, ਅੰਮ੍ਰਿਤਪਾਲ ਦੇ ਸਾਥੀ ਹੋਣ ਦਾ ਸ਼ੱਕ!

By : GAGANDEEP

Published : Apr 3, 2023, 7:25 am IST
Updated : Apr 3, 2023, 7:33 am IST
SHARE ARTICLE
photo
photo

ਪੁਲਿਸ ਨੇ ਪੁੱਛਗਿੱਛ ਤੋਂ ਬਾਅਦ ਕੀਤਾ ਰਿਹਾਅ

 

ਚੰਡੀਗੜ੍ਹ: ਹਮੀਰਪੁਰ ਪੁਲਿਸ ਨੇ ਪੰਜਾਬ ਤੋਂ ਭਗੌੜੇ ਅੰਮ੍ਰਿਤਪਾਲ ਨਾਲ ਸਬੰਧਤ 4 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਹਾਲਾਂਕਿ ਪੁੱਛਗਿੱਛ ਤੋਂ ਬਾਅਦ ਉਹਨਾਂ ਨੂੰ ਛੱਡ ਦਿੱਤਾ ਗਿਆ। ਇਹ ਲੋਕ ਬਾਬਾ ਬਾਲਕ ਨਾਥ ਮੰਦਿਰ ਦੇਯੋਤਸਿੱਧ ਤੋਂ ਹਿਰਾਸਿਤ ਵਿਚ ਲਏ ਗਏ ਸਨ। ਉਨ੍ਹਾਂ ਨੂੰ ਇਲਾਕੇ ਦੇ ਵਿਝਦੀ ਸਥਿਤ ਪੁਲਿਸ ਚੌਕੀ ਵਿੱਚ ਲਿਜਾਇਆ ਗਿਆ।

ਐਸਪੀ ਡਾਕਟਰ ਆਕ੍ਰਿਤੀ ਸ਼ਰਮਾ ਦਾ ਕਹਿਣਾ ਹੈ ਕਿ ਪੰਜਾਬ ਤੋਂ ਆਏ 4 ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ ਹੈ। ਉਹਨਾਂ ਨੂੰ ਪੁਲਿਸ ਚੌਕੀ ਲਿਆਂਦਾ ਗਿਆ, ਪਰ ਅੰਮ੍ਰਿਤਪਾਲ ਕੇਸ ਵਾਂਗ ਕੁਝ ਨਹੀਂ ਨਿਕਲਿਆ। ਜਿਸ ਕਾਰਨ ਉਹਨਾਂ ਨੂੰ ਰਿਹਾਅ ਕਰ ਦਿੱਤਾ ਗਿਆ। ਉਹ ਬਾਬਾ ਬਾਲਕ ਨਾਥ ਮੰਦਰ ਮੱਥਾ ਟੇਕਣ ਆਏ ਸਨ।

ਜ਼ਿਕਰਯੋਗ ਹੈ ਕਿ ਪਿਛਲੇ ਇਕ ਹਫਤੇ ਤੋਂ ਹਿਮਾਚਲ ਪੁਲਿਸ ਨੂੰ ਮੰਦਰਾਂ 'ਚ ਆਉਣ ਵਾਲੇ ਸ਼ਰਧਾਲੂਆਂ 'ਤੇ ਨਜ਼ਰ ਰੱਖਣ ਲਈ ਵਿਸ਼ੇਸ਼ ਨਿਰਦੇਸ਼ ਦਿੱਤੇ ਗਏ ਸਨ। ਬਾਬਾ ਬਾਲਕ ਨਾਥ ਮੰਦਿਰ ਦੇਵਤਸਿੱਧ ਵਿੱਚ ਪੰਜਾਬ ਸੂਬੇ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਕਾਫੀ ਵੱਧ ਰਹੀ ਹੈ। ਸ਼ਨੀਵਾਰ ਅਤੇ ਐਤਵਾਰ ਨੂੰ ਲੱਖਾਂ ਸ਼ਰਧਾਲੂ ਇੱਥੇ ਪਹੁੰਚਦੇ ਹਨ। ਇਸੇ ਲਈ ਪੁਲਿਸ ਵੱਖ-ਵੱਖ ਥਾਵਾਂ 'ਤੇ ਨਾਕੇ ਲਗਾ ਕੇ ਅੰਮ੍ਰਿਤਪਾਲ ਦੇ ਮਾਮਲੇ 'ਤੇ ਤਿੱਖੀ ਨਜ਼ਰ ਰੱਖ ਰਹੀ ਹੈ | ਆਉਣ-ਜਾਣ ਵਾਲੇ ਵਾਹਨਾਂ ਅਤੇ ਉਨ੍ਹਾਂ ਵਿੱਚ ਸਵਾਰ ਯਾਤਰੀਆਂ ਬਾਰੇ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement