ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਵੈਟਰਨਰੀ ਡਾਕਟਰਾਂ ਨੂੰ ਪੇਅ ਪੈਰਿਟੀ ਬਹਾਲ ਕਰਾਉਣ ਦਾ ਭਰੋਸਾ

By : KOMALJEET

Published : Apr 3, 2023, 5:22 pm IST
Updated : Apr 3, 2023, 5:22 pm IST
SHARE ARTICLE
Laljit Singh Bhullar assures veterinary doctors to restore pay parity
Laljit Singh Bhullar assures veterinary doctors to restore pay parity

ਅਗਲੇ ਹਫ਼ਤੇ ਵੈਟਰਨਰੀ ਡਾਕਟਰਾਂ ਨੂੰ ਨਾਲ ਲੈ ਕੇ ਵਿੱਤ ਮੰਤਰੀ ਨਾਲ ਪੈਨਲ ਮੀਟਿੰਗ ਕਰਨਗੇ ਲਾਲਜੀਤ ਸਿੰਘ ਭੁੱਲਰ 

ਚੰਡੀਗੜ੍ਹ : ਪੰਜਾਬ ਦੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਦੇ ਵੈਟਰਨਰੀ ਡਾਕਟਰਾਂ ਨੂੰ ਪੇਅ ਪੈਰਿਟੀ ਬਹਾਲ ਕਰਾਉਣ ਦਾ ਭਰੋਸਾ ਦਿੱਤਾ। ਆਪਣੀ ਸਰਕਾਰੀ ਰਿਹਾਇਸ਼ ਵਿਖੇ ਜੁਆਇੰਟ ਐਕਸ਼ਨ ਕਮੇਟੀ ਆਫ਼ ਵੈਟਸ ਫਾਰ ਪੇਅ ਪੈਰਿਟੀ ਦੇ ਵਫ਼ਦ ਨਾਲ ਮੀਟਿੰਗ ਦੌਰਾਨ ਲਾਲਜੀਤ ਸਿੰਘ ਭੁੱਲਰ ਨੇ ਜਿਥੇ ਵੈਟਰਨਰੀ ਡਾਕਟਰਾਂ ਦੀ ਤਨਖਾਹ ਵਿੱਚ ਅਸਮਾਨਤਾ ਨੂੰ ਦੂਰ ਕਰਨ ਦੀ ਮੰਗ ਨਾਲ ਸਹਿਮਤੀ ਪ੍ਰਗਟਾਈ, ਉਥੇ ਅਗਲੇ ਹਫ਼ਤੇ ਵੈਟਰਨਰੀ ਡਾਕਟਰਾਂ ਨੂੰ ਨਾਲ ਲੈ ਕੇ ਇਸ ਮੰਗ ਸਬੰਧੀ ਵਿੱਤ ਮੰਤਰੀ ਨਾਲ ਪੈਨਲ ਮੀਟਿੰਗ ਕਰਾਉਣ ਲਈ ਵੀ ਕਿਹਾ। 

ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਵਚਨਬੱਧ ਹੈ। ਐਕਸ਼ਨ ਕਮੇਟੀ ਦੇ ਕਨਵੀਨਰ ਡਾ. ਰਜਿੰਦਰ ਸਿੰਘ, ਕੋ-ਕਨਵੀਨਰ ਡਾ. ਗੁਰਚਰਨ ਸਿੰਘ ਨੇ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਕਿ ਪਿਛਲੀ ਕਾਂਗਰਸ ਸਰਕਾਰ ਦੌਰਾਨ ਵੈਟਰਨਰੀ ਡਾਕਟਰਾਂ ਦੀ ਮੈਡੀਕਲ ਅਫ਼ਸਰਾਂ ਬਰਾਬਰ ਪਿਛਲੇ 45 ਸਾਲ ਤੋਂ ਚੱਲੀ ਆ ਰਹੀ ਪੇਅ ਪੈਰਿਟੀ ਤੋੜ ਦਿੱਤੀ ਗਈ ਸੀ ਜਿਸ ਵਿੱਚ ਵੈਟਰਨਰੀ ਅਫ਼ਸਰਾਂ ਦਾ ਐਂਟਰੀ ਸਕੇਲ 56100 ਤੋਂ ਘਟਾ ਕੇ 47600 ਕਰ ਦਿੱਤਾ ਗਿਆ ਸੀ।

ਇਸ ਦੌਰਾਨ ਜੁਆਇੰਟ ਐਕਸ਼ਨ ਕਮੇਟੀ ਦੇ ਕੋ ਕਨਵੀਨਰ ਡਾ. ਕੰਵਰਅਨੂਪ ਕਲੇਰ, ਡਾ. ਗੁਰਦੀਪ ਸਿੰਘ, ਡਾ. ਮਾਜਿਦ ਅਜ਼ਾਦ, ਡਾ. ਗੁਰਦੀਪ ਕਲੇਰ, ਮੀਡੀਆ ਇੰਚਾਰਜ ਡਾ. ਗੁਰਿੰਦਰ ਸਿੰਘ ਵਾਲੀਆ ਤੇ ਡਾ. ਪਰਮਪਾਲ ਸਿੰਘ,  ਪਟਿਆਲਾ ਜ਼ੋਨ ਦੇ ਆਰਗੇਨਾਈਜ਼ਰ ਡਾ. ਸਰਬਦੀਪ ਸਿੰਘ ਅਤੇ ਸੋਸ਼ਲ ਮੀਡੀਆ ਇੰਚਾਰਜ ਡਾ. ਅਕਸ਼ਪਰੀਤ ਸਿੰਘ ਸ਼ਾਮਲ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement