ਪੰਜਾਬ ਸਰਕਾਰ ਨੇ ਹਾਈ ਕੋਰਟ 'ਚ ਦਿੱਤੀ ਜਾਣਕਾਰੀ, ‘ਨਾਜਾਇਜ਼ ਹਿਰਾਸਤ 'ਚ ਨਹੀਂ ਹੈ ਹਰਜੀਤ ਸਿੰਘ’
Published : Apr 3, 2023, 6:50 pm IST
Updated : Apr 3, 2023, 6:50 pm IST
SHARE ARTICLE
File Photo
File Photo

ਅੰਮ੍ਰਿਤਪਾਲ ਸਿੰਘ ਦੇ ਚਾਚਾ ਸਬੰਧੀ ਪਟੀਸ਼ਨ ’ਤੇ ਹਾਈ ਕੋਰਟ 'ਚ ਹੋਈ ਸੁਣਵਾਈ

 

ਚੰਡੀਗੜ੍ਹ: ਪੰਜਾਬ ਹਰਿਆਣਾ ਹਾਈ ਕੋਰਟ ਵਿਚ ਅੱਜ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਸਬੰਧੀ ਪਟੀਸ਼ਨ ’ਤੇ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਦੱਸਿਆ ਕਿ ਹਰਜੀਤ ਸਿੰਘ ਨਾਜਾਇਜ਼ ਹਿਰਾਸਤ ਵਿਚ ਨਹੀਂ ਹੈ, ਉਸ ਦੇ ਖ਼ਿਲਾਫ਼ ਅਜਨਾਲਾ ਘਟਨਾਕ੍ਰਮ ਮੌਕੇ ਲੋਕਾਂ ਨੂੰ ਭੜਕਾਉਣ ਦੇ ਇਲਜ਼ਾਮ ਹਨ। ਅਜਨਾਲਾ ਥਾਣੇ ’ਤੇ ਹਮਲੇ ਦੇ ਮਾਮਲੇ ਵਿਚ ਵੀ ਹਰਜੀਤ ਸਿੰਘ ਨਾਮਜ਼ਦ ਹੈ। ਇਸ ਦੇ ਚਲਦਿਆਂ ਹੀ ਉਹਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।  ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 11 ਅਪ੍ਰੈਲ ਨੂੰ ਹੋਵੇਗੀ।

ਇਹ ਵੀ ਪੜ੍ਹੋ: ਕਿਸਾਨਾਂ ਨੂੰ ਨਰਮਾ ਅਤੇ ਬਾਸਮਤੀ ਉਗਾਉਣ ਲਈ ਉਤਸ਼ਾਹਿਤ ਕਰਨ ‘ਕਿਸਾਨ ਮਿੱਤਰ’: ਕੁਲਦੀਪ ਧਾਲੀਵਾਲ 

ਦਾਇਰ ਪਟੀਸ਼ਨ ਵਿਚ ਕਿਹਾ ਗਿਆ ਸੀ ਕਿ ਹਰਜੀਤ ਸਿੰਘ ਨੂੰ ਨਾਜਾਇਜ਼ ਹਿਰਾਸਤ ਵਿਚ ਰੱਖਿਆ ਗਿਆ ਹੈ, ਉਸ ਨੂੰ ਤੁਰੰਤ ਛੱਡਿਆ ਜਾਵੇ। ਇਸ ਦੇ ਨਾਲ ਹੀ ਮੰਗ ਕੀਤੀ ਗਈ ਸੀ ਕਿ ਜੇਕਰ ਹਰਜੀਤ ਸਿੰਘ ਨੂੰ ਨਾਜਾਇਜ਼ ਹਿਰਾਸਤ ਵਿਚ ਨਹੀਂ ਰੱਖਿਆ ਗਿਆ ਤਾਂ ਉਸ ਨੂੰ ਪਰਿਵਾਰ ਨਾਲ ਮੁਲਾਕਾਤ ਕਰਨ ਦਿੱਤੀ ਜਾਵੇ। ਇਸ ਸਬੰਧੀ ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਸੀ।

ਇਹ ਵੀ ਪੜ੍ਹੋ: ਅਪਾਹਜ ਬਜ਼ੁਰਗ ਦੀ ਫਰਿਆਦ ਸੁਣਨ ਲਈ ਜ਼ਮੀਨ ’ਤੇ ਬੈਠੀ ਮਹਿਲਾ IAS, ਵਾਇਰਲ ਹੋ ਰਹੀਆਂ ਤਸਵੀਰਾਂ 

ਜ਼ਿਕਰਯੋਗ ਹੈ ਕਿ ‘ਵਾਰਿਸ ਪੰਜਾਬ ਦੇ’ ਜਥੇਬੰਦੀ ਖ਼ਿਲਾਫ਼ ਕਾਰਵਾਈ ਦੇ ਦੌਰਾਨ ਹਰਜੀਤ ਸਿੰਘ ਨੇ 20 ਮਾਰਚ ਨੂੰ ਪੰਜਾਬ ਪੁਲਿਸ ਕੋਲ ਆਤਮ ਸਮਰਪਣ ਕੀਤਾ ਸੀ। ਇਸ ਤੋਂ ਬਾਅਦ ਉਹਨਾਂ ’ਤੇ ਐਨਐਸਏ ਲਗਾ ਕੇ ਡਿਬਰੂਗੜ੍ਹ ਭੇਜ ਦਿੱਤਾ ਗਿਆ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement