
ਸੋਸ਼ਲ ਮੀਡੀਆ ਰਾਹੀਂ ਵਿਅਕਤੀ ਨੂੰ ਬਲੈਕਮੇਲ ਕਰਨ ਦੇ ਇਲਜ਼ਾਮ
ਲੁਧਿਆਣਾ: ਲੁਧਿਆਣਾ ਪੁਲਿਸ ਨੇ ਬਲੈਕ ਮੇਲਿੰਗ ਅਤੇ ਧਮਕੀਆਂ ਦੇਣ ਦੇ ਮਾਮਲੇ ਵਿਚ ਇਕ ਸੋਸ਼ਲ ਮੀਡੀਆ ਸਟਾਰ ਨੂੰ ਗ੍ਰਿਫਤਾਰ ਕੀਤਾ ਹੈ। ਇਸ ’ਤੇ ਸੋਸ਼ਲ ਮੀਡੀਆ ਰਾਹੀਂ ਵਿਅਕਤੀ ਨੂੰ ਬਲੈਕਮੇਲ ਕਰਨ ਦੇ ਇਲਜ਼ਾਮ ਸਨ । ਇਸ ਮਾਮਲੇ ਵਿਚ ਲੁਧਿਆਣਾ ਪੁਲਿਸ ਨੇ ਮਾਡਲ ਟਾਊਨ ਥਾਣਾ ਵਿਚ ਮੁਕੱਦਮਾ ਦਰਜ ਕੀਤਾ ਸੀ। ਮਾਮਲੇ ਵਿਚ ਮੁਦੱਈ ਗੁਰਬੀਸ ਸਿੰਘ ਗਰਚਾ ਹੈ, ਉਸ ਨੇ ਜਸਨੀਤ ’ਤੇ ਧਮਕੀਆਂ ਦੇਣ ਦੇ ਇਲਜ਼ਾਮ ਲਗਾਏ ਹਨ।
ਇਹ ਵੀ ਪੜ੍ਹੋ: ਅਗਲੇ ਦੋ ਦਿਨ ਹੋ ਸਕਦੀ ਹੈ ਹਲਕੀ ਤੋਂ ਦਰਮਿਆਨੀ ਬਾਰਿਸ਼
ਇਸ ਸੰਬੰਧੀ ਥਾਣਾ ਮਾਡਲ ਟਾਊਨ ਦੀ ਐੱਸਐੱਚਓ ਗੁਰਸਿੰਦਰ ਕੌਰ ਨੇ ਦੱਸਿਆ ਕਿ ਕਾਬੂ ਕੀਤੀ ਗਈ ਲੜਕੀ ਜਸਨੀਤ ਕੌਰ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਮਾਣਯੋਗ ਜੱਜ ਨੇ ਉਸ ਦਾ ਦੋ ਦਿਨ ਦਾ ਰਿਮਾਂਡ ਦੇ ਦਿੱਤਾ ਹੈ। ਇਸ ਮਾਮਲੇ ਵਿਚ ਦੋ ਅਣਪਛਾਤੇ ਵਿਅਕਤੀਆਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।