Punjab News: ਮਾਡਲ ਲੜਕੀ ਦੀ ਵਾਇਰਲ ਵੀਡੀਉ ਮਾਮਲੇ ਵਿਚ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਕਾਰਵਾਈ
Published : Apr 3, 2024, 8:06 am IST
Updated : Apr 3, 2024, 8:06 am IST
SHARE ARTICLE
Action of Punjab State Women Commission in model Video case
Action of Punjab State Women Commission in model Video case

DSP ਰੈਂਕ ਦੇ ਅਧਿਕਾਰੀ ਤੋਂ ਜਾਂਚ ਕਰਵਾਉਣ ਦੇ ਹੁਕਮ

Punjab News:  ਸਮਰਾਲਾ ਵਿਚ ਡਾਂਸਰ ਲੜਕੀ ਦੀ ਵਾਇਰਲ ਵੀਡੀਉ ਮਾਮਲੇ ਵਿਚ ਪੁਲਿਸ ਵਲੋਂ ਮਾਮਲਾ ਦਰਜ ਕੀਤੇ ਜਾਣ ਮਗਰੋਂ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਕਾਰਵਾਈ ਕੀਤੀ ਹੈ। ਪੰਜਾਬ ਮਹਿਲਾ ਕਮਿਸ਼ਨ ਵਲੋਂ ਖੰਨਾ ਐਸਐਸਪੀ ਨੂੰ ਹੁਕਮ ਦਿਤੇ ਗਏ ਹਨ ਕਿ ਇਸ ਮਾਮਲੇ ਵਿਚ ਦਰਜ ਕੇਸ ਵਿਚ ਕਿਸੇ ਡਿਪਟੀ ਸੁਪਰਡੈਂਟ ਆਫ ਪੁਲਿਸ ਰੈਂਕ ਦੇ ਅਧਿਕਾਰੀ ਤੋਂ ਪੜਤਾਲ ਕਰਵਾਈ ਜਾਵੇ। ਇਸ ਦੇ ਨਾਲ ਹੀ ਕਮਿਸ਼ਨ ਵਲੋਂ ਇਸ ਸਬੰਧੀ ਇਕ ਹਫ਼ਤੇ ਵਿਚ ਸਟੇਟਰ ਰੀਪੋਰਟ ਮੰਗੀ ਗਈ ਹੈ। ਇਸ ਉਪਰੰਕ ਕਮਿਸ਼ਨ ਵਲੋਂ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਦਰਅਸਲ ਬੀਤੇ ਦਿਨੀਂ ਸਟੇਜ 'ਤੇ ਨੱਚ ਰਹੀ ਇਕ ਕੁੜੀ ਦੀ ਕਿਸੇ ਗੱਲ ਨੂੰ ਲੈ ਕੇ ਵਿਆਹ ਵਿਚ ਆਏ ਕੁੱਝ ਨੌਜਵਾਨਾਂ ਨਾਲ ਬਹਿਸਬਾਜ਼ੀ ਹੋ ਗਈ ਸੀ। ਜਾਣਕਾਰੀ ਮੁਤਾਬਕ ਇਨ੍ਹਾਂ ਨੌਜਵਾਨਾਂ 'ਚੋਂ ਇਕ ਖ਼ੁਦ ਪੁਲਿਸ ਮੁਲਾਜ਼ਮ ਹੈ, ਜਿਸ ਦੀ ਪਛਾਣ ਜਗਰੂਪ ਸਿੰਘ ਵਜੋਂ ਹੋਈ ਹੈ, ਜੋ ਕਿ ਲੁਧਿਆਣਾ 'ਚ ਡਿਊਟੀ 'ਤੇ ਤਾਇਨਾਤ ਹੈ।

ਵੀਡੀਉ ਵਾਇਰਲ ਹੋਣ ਤੋਂ ਬਾਅਦ ਡੀਐਸਪੀ ਸਮਰਾਲਾ ਤਰਲੋਚਨ ਸਿੰਘ ਨੇ ਤੁਰੰਤ ਐਕਸ਼ਨ ਲੈਂਦੇ ਹੋਏ ਜਗਰੂਪ ਸਿੰਘ ਤੋਂ ਇਲਾਵਾ ਤਿੰਨ ਅਣਪਛਾਤੇ ਵਿਅਕਤੀਆਂ ਸਮੇਤ ਚਾਰ ਖ਼ਿਲਾਫ਼ 294,506,509 IPC ਧਾਰਾ ਦੇ ਤਹਿਤ ਪਰਚਾ ਦਰਜ ਕਰ ਲਿਆ ਹੈ।

ਡੀਐਸਪੀ ਨੇ ਦਸਿਆ ਕਿ ਵੀਡੀਉ ਵਾਇਰਲ ਹੋਣ ਤੋਂ ਬਾਅਦ ਐਸਐਸਪੀ ਖੰਨਾ ਨੇ ਆਦੇਸ਼ ਦਿਤਾ ਕਿ ਤੁਰੰਤ ਐਕਸ਼ਨ ਲਿਆ ਗਿਆ ਹੈ, ਜਿਸ ਤਹਿਤ ਜਗਰੂਪ ਸਿੰਘ ਅਤੇ ਤਿੰਨ ਸਾਥੀਆਂ 294,506,509 IPC ਧਾਰਾ ਦੇ ਤਹਿਤ ਪਰਚਾ ਦਰਜ ਕੀਤਾ ਅਤੇ ਜਲਦ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਜਗਰੂਪ ਸਿੰਘ ਖ਼ੁਦ ਵੀ ਪੁਲਿਸ ਮੁਲਾਜ਼ਮ ਹੈ ਜੋ ਕਿ ਲੁਧਿਆਣਾ ਵਿਖੇ ਡਿਊਟੀ 'ਤੇ ਤੈਨਾਤ ਹੈ ਅਤੇ ਤਿੰਨ ਅਣਪਛਾਤਿਆਂ ਦੀ ਵੀ ਜਲਦ ਪਛਾਣ ਕਰ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ।  

(For more Punjabi news apart from Action of Punjab State Women Commission in case of model girl, stay tuned to Rozana Spokesman)

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Goldy Brar Call Audio Viral | Lawrence Bishnoi and brar friendship broken now | Lawrence vs Brar

20 Jun 2025 3:14 PM

Punjab Police Arrest Fazilka Sattebaaz | Sattebaaz quarrel with police | Fazilka Sattebaaz hungama

20 Jun 2025 3:13 PM

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM
Advertisement