Dancer Simran's Case : ਵੀਡੀਓ ਵਾਇਰਲ ਹੋਣ ਤੋਂ ਬਾਅਦ ਡਾਂਸਰ ਸਿਮਰਨ ਸੰਧੂ ਦੇ ਇੰਸਟਾਗ੍ਰਾਮ ਫੌਲੋਅਰ ਦੀ ਗਿਣਤੀ ਹੋਈ ਲੱਖਾਂ 'ਚ

By : SHANKER

Published : Apr 3, 2024, 5:57 pm IST
Updated : Apr 3, 2024, 6:03 pm IST
SHARE ARTICLE
file image
file image

Dancer Simran's Case : ਵੀਡੀਓ ਵਾਇਰਲ ਹੋਣ ਤੋਂ ਬਾਅਦ ਲੱਖਾਂ ਲੋਕਾਂ ਨੇ ਡਾਂਸਰ ਸਿਮਰਨ ਸੰਧੂ ਨੂੰ ਕੀਤਾ ਫੌਲੋ

Dancer Simran's Case : ਲੁਧਿਆਣਾ ਦੇ ਦੁੱਗਰੀ ਇਲਾਕੇ ਦੀ ਰਹਿਣ ਵਾਲੀ ਡਾਂਸਰ ਸਿਮਰਨ ਸੰਧੂ ਪਿਛਲੇ ਕੁੱਝ ਦਿਨਾਂ ਤੋਂ ਚਰਚਾ ਦੇ ਵਿੱਚ ਬਣੀ ਹੋਈ ਹੈ। ਉਸ ਦਾ ਡੀਐਸਪੀ ਦੇ ਰੀਡਰ ਨਾਲ ਝੜਪ ਵਾਲਾ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ ਅਤੇ ਸੁਰਖੀਆਂ ਵਿੱਚ ਵੀ ਰਿਹਾ ਹੈ।  

 

ਇਸ ਵਿਵਾਦਿਤ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਡਾਂਸਰ ਸਿਮਰਨ ਸੰਧੂ ਦੇ ਇੰਸਟਾਗ੍ਰਾਮ 'ਤੇ ਫੌਲੋਅਰ ਦੀ ਗਿਣਤੀ 'ਚ ਵੀ ਵਾਧਾ ਹੈ। ਡਾਂਸਰ ਸਿਮਰਨ ਸੰਧੂ ਦੀ ਇੱਕ ਸਟੋਰੀ ਮੁਤਾਬਕ ਇੰਸਟਾਗ੍ਰਾਮ 'ਤੇ ਪਹਿਲਾਂ ਉਸਦੇ 20k ਫੌਲੋਅਰ ਸੀ ਅਤੇ ਹੁਣ ਵੱਧ ਕੇ 1 ਲੱਖ ਉਨੱਤੀ ਹਜ਼ਾਰ ਫੌਲੋਅਰ ਹੋ ਗਏ ਹਨ।

 

abc

ਹੁਣ ਇਹ ਮਾਮਲਾ ਪੰਜਾਬ ਮਹਿਲਾ ਕਮਿਸ਼ਨ ਪਹੁੰਚ ਗਿਆ ਹੈ ਅਤੇ ਉਨ੍ਹਾਂ ਨੇ ਸੂ-ਮੋਟੋ ਨੋਟਿਸ ਜਾਰੀ ਕੀਤਾ ਹੈ। ਖੰਨਾ ਦੇ ਐਸਐਸਪੀ ਨੂੰ ਇਸ ਮਾਮਲੇ ਵਿੱਚ ਡੀਐਸਪੀ ਪੱਧਰ ’ਤੇ ਜਾਂਚ ਕਰਕੇ ਰਿਪੋਰਟ ਦੇਣ ਲਈ 1 ਹਫ਼ਤੇ ਦਾ ਸਮਾਂ ਦਿੱਤਾ ਗਿਆ ਹੈ।

 

ਦੂਜੇ ਪਾਸੇ ਡੀਐਸਪੀ ਸਮਰਾਲਾ ਤਰਲੋਚਨ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਅਜੇ ਤੱਕ ਮਹਿਲਾ ਕਮਿਸ਼ਨ ਵੱਲੋਂ ਨੋਟਿਸ ਨਹੀਂ ਮਿਲਿਆ ਹੈ। ਨੋਟਿਸ ਮਿਲਣ 'ਤੇ ਤੁਰੰਤ ਰਿਪੋਰਟ ਪੇਸ਼ ਕੀਤੀ ਜਾਵੇਗੀ। ਇਸ ਮਾਮਲੇ ਵਿੱਚ ਸਮਰਾਲਾ ਪੁਲਿਸ ਨੇ ਜਗਰੂਪ ਸਿੰਘ ਉਰਫ਼ ਜੁਪਾ ਵਾਸੀ ਪਿੰਡ ਰਾਣਵਾ ਅਤੇ ਤਿੰਨ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਸਿਮਰਨ ਨੇ ਦੋਸ਼ ਲਾਇਆ ਕਿ ਮੁਲਜ਼ਮਾਂ ਖ਼ਿਲਾਫ਼ ਹਲਕੀ ਧਾਰਾਵਾਂ ਲਗਾਈਆਂ ਗਈਆਂ ਹਨ।

 

ਜ਼ਿਕਰਯੋਗ ਹੈ ਕਿ ਡਾਂਸਰ ਸਿਮਰਨ ਮੁਤਾਬਿਕ ਉਹ ਸਮਰਾਲਾ ਦੇ ਗਿੱਲ ਰਿਜ਼ੋਰਟ ਵਿੱਚ ਇੱਕ ਪ੍ਰੋਗਰਾਮ ਕਰਨ ਗਈ ਸੀ ਤਾਂ ਇਸ ਦੌਰਾਨ ਸਟੇਜ ਦੇ ਹੇਠਾਂ ਖੜ੍ਹੇ ਇੱਕ ਵਿਅਕਤੀ ਨੇ ਸ਼ਰਾਬ ਪੀ ਕੇ ਉਸ ਨੂੰ ਸਟੇਜ ਤੋਂ ਹੇਠਾਂ ਉਤਰ ਕੇ ਡਾਂਸ ਕਰਨ ਲਈ ਕਿਹਾ। ਸਿਮਰਨ ਨੇ ਦੱਸਿਆ ਕਿ ਜਦੋਂ ਉਸ ਨੇ ਉਸ ਵਿਅਕਤੀ ਦਾ ਵਿਰੋਧ ਕੀਤਾ ਤਾਂ ਉਸ ਨੇ ਉਸ ਨਾਲ ਦੁਰਵਿਵਹਾਰ ਕੀਤਾ। ਗੁੱਸੇ ‘ਚ ਆਏ ਵਿਅਕਤੀ ਨੇ ਉਸ ‘ਤੇ ਸ਼ਰਾਬ ਦਾ ਭਰਿਆ ਗਿਲਾਸ ਸੁੱਟ ਦਿੱਤਾ। ਇਸ ਤੋਂ ਬਾਅਦ ਮਾਮਲਾ ਕਾਫੀ ਗਰਮ ਹੋ ਗਿਆ ਸੀ। ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋਇਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement