Punjab News : ਜਲੰਧਰ ’ਚ ਪੁਲਿਸ ਮੁਕਾਬਲੇ ’ਚ ਜ਼ਖਮੀ ਹੋਏ ਗੈਂਗਸਟਰ ਨੀਰਜ ਦੀ ਹੋਈ ਮੌਤ

By : BALJINDERK

Published : Apr 3, 2024, 5:31 pm IST
Updated : Apr 3, 2024, 6:38 pm IST
SHARE ARTICLE
 police encounter
police encounter

ਪੁਲਿਸ ਨੂੰ ਦੇਖ ਕੇ ਛੱਤ ਤੋਂ ਮਾਰੀ ਛਾਲ, ਮੁਲਜ਼ਮਾਂ ਕੋਲੋਂ 6 ਨਾਜਾਇਜ਼ ਪਿਸਤੌਲ, 22 ਕਾਰਤੂਸ ਅਤੇ 6 ਮੈਗਜ਼ੀਨ ਬਰਾਮਦ ਕੀਤੇ

Punjab News : ਜਲੰਧਰ ਸ਼ਹਿਰ ਦੇ ਸਭ ਤੋਂ ਪੌਸ਼ ਇਲਾਕੇ ਨਾਲ ਲੱਗਦੇ ਅਬਾਦਪੁਰਾ ’ਚ ਬੀਤੀ ਰਾਤ ਸਿਟੀ ਪੁਲਿਸ ਦੇ ਸੀ.ਆਈ.ਏ ਸਟਾਫ ਦੀ ਟੀਮ ਨੇ ਗੈਂਗਸਟਰ ਚਿੰਟੂ ਅਤੇ ਉਸ ਦੇ ਸਾਥੀਆਂ ਨਾਲ ਮੁਕਾਬਲਾ ਹੋਇਆ। ਘਟਨਾ ’ਚ ਜ਼ਖ਼ਮੀ ਹੋਏ ਗੈਂਗਸਟਰ ਚਿੰਟੂ ਦੇ ਸਾਥੀ ਨੀਰਜ ਨੂੰ ਗੋਲ਼ੀ ਮਾਰ ਦਿੱਤੀ ਗਈ ਸੀ। ਜਿਸ ਦੀ ਅੱਜ ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋ ਗਈ। ਪੁਲਿਸ ਨੂੰ ਦੇਖ ਕੇ ਨੀਰਜ ਨੇ ਛੱਤ ਤੋਂ ਛਾਲ ਮਾਰ ਦਿੱਤੀ। ਜਿਸ ਵਿਚ ਉਹ ਜ਼ਖਮੀ ਹੋ ਗਿਆ।

ਇਹ ਵੀ ਪੜੋ:Earth News: ਹੈਰਾਨੀਜਨਕ ਖੋਜ, ਧਰਤੀ ਦੀ ਸਤ੍ਹਾ ਤੋਂ 700 ਕਿਲੋਮੀਟਰ ਹੇਠਾਂ ਵਿਸ਼ਾਲ ਸਮੁੰਦਰ ਮਿਲਿਆ

ਹੁਣ ਭਲਕੇ ਮੁਲਜ਼ਮ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਗੈਂਗਸਟਰਾਂ ਵੱਲੋਂ ਪੁਲਿਸ ਪਾਰਟੀ ’ਤੇ ਫਾਇਰਿੰਗ ਕੀਤੀ ਗਈ ਸੀ। ਜਿਸ ਤੋਂ ਬਾਅਦ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ। ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਵਾਰਦਾਤ ਵਾਲੀ ਥਾਂ ’ਤੇ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਕੁੱਲ 12 ਗੋਲ਼ੀਆਂ ਚੱਲੀਆਂ।

ਇਹ ਵੀ ਪੜੋ:Manoj Bajpayee News: ਇਕੱਲਾ ਸਿਨੇਮਾ ਕ੍ਰਾਂਤੀ ਨਹੀਂ ਲਿਆ ਸਕਦਾ - ਮਨੋਜ ਬਾਜਪਾਈ

ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਮਾਮਲੇ ’ਚ ਕੁੱਲ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਜਿਸ ’ਚ ਚਿੰਟੂ ਮੁੱਖ ਮੁਲਜ਼ਮ ਸੀ। ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਮੰਨਿਆ ਕਿ ਉਹ ਪ੍ਰੇਮਾ ਲਾਹੌਰੀਆ ਅਤੇ ਵਿੱਕੀ ਗੌਂਡਰ ਗੈਂਗ ਨਾਲ ਕੰਮ ਕਰਦੇ ਸਨ। ਮੁਲਜ਼ਮਾਂ ਨੇ ਜਲੰਧਰ ਵਿੱਚ ਗੈਂਗ ਵਿਰੋਧੀ ਗੈਂਗਸਟਰ ਸੈਪ ਅਤੇ ਮੈਨੀ ਦਾ ਕਤਲ ਕਰਨਾ ਸੀ।

ਇਹ ਵੀ ਪੜੋ:High Court News : ਹਰਿਆਣਾ ਦੇ ਮੁੱਖ ਮੰਤਰੀ ਸੈਣੀ ਦੀ ਉਪ ਚੋਣ ਵਿਰੁੱਧ ਪਟੀਸ਼ਨ ਖਾਰਿਜ 

ਇਸ ਦੇ ਲਈ ਮੁਲਜ਼ਮ ਝਾਰਖੰਡ ਅਤੇ ਯੂਪੀ ਤੋਂ ਹਥਿਆਰ ਲੈ ਕੇ ਆਏ ਸਨ। ਪੁਲਿਸ ਨੇ ਮੁਲਜ਼ਮਾਂ ਕੋਲੋਂ 6 ਨਾਜਾਇਜ਼ ਪਿਸਤੌਲ, 22 ਕਾਰਤੂਸ ਅਤੇ 6 ਮੈਗਜ਼ੀਨ ਬਰਾਮਦ ਕੀਤੇ ਹਨ। ਪਾਰਕਿੰਗ ਦੇ ਠੇਕੇ ਨੂੰ ਲੈ ਕੇ ਚਿੰਟੂ ਦਾ ਐਂਟੀ ਗੈਂਗ ਨਾਲ ਝਗੜਾ ਚੱਲ ਰਿਹਾ ਸੀ। ਫੜੇ ਗਏ ਗੈਂਗਸਟਰਾਂ ਦੀ ਪਛਾਣ ਚਿੰਟੂ ਸੈਣੀ, ਨੀਰਜ, ਸਾਜਨ ਜੋਸ਼ੀ ਅਤੇ ਕਿਸ਼ਨ ਉਰਫ ਗੰਜਾ ਵਜੋਂ ਹੋਈ ਹੈ।

ਇਹ ਵੀ ਪੜੋ:Amar Singh Chamkila: ਸਿਨੇਮਾਘਰਾਂ ਦੀ ਬਜਾਏ ਓਟੀਟੀ ’ਤੇ ਕਿਉਂ ਰਿਲੀਜ਼ ਹੋ ਰਹੀ ਹੈ? ਡਾਇਰੈਕਟਰ ਨੇ ਦਿੱਤਾ ਜਵਾਬ

ਦੱਸ ਦੇਈਏ ਕਿ ਵੀਰਵਾਰ ਦੇਰ ਰਾਤ ਸਿਟੀ ਪੁਲਿਸ ਦੀ ਸੀਆਈਏ ਸਟਾਫ਼ ਦੀਆਂ ਟੀਮਾਂ ਨੇ ਆਬਾਦਪੁਰਾ ’ਚ ਛਾਪੇਮਾਰੀ ਕੀਤੀ ਸੀ। ਇਸ ਦੌਰਾਨ ਚਿੰਟੂ ਨੂੰ ਉਕਤ ਛਾਪੇ ਦੀ ਹਵਾ ਮਿਲ ਗਈ। ਜਿਸ ਤੋਂ ਬਾਅਦ ਚਿੰਟੂ ਨੇ ਖੁਦ ਪੁਲਿਸ ’ਤੇ ਗੋਲ਼ੀ ਚਲਾ ਦਿੱਤੀ। ਦੋਵਾਂ ਪਾਸਿਆਂ ਤੋਂ ਕਰੀਬ 12 ਗੋਲ਼ੀਆਂ ਚਲਾਈਆਂ ਗਈਆਂ।
ਸਾਰੀ ਘਟਨਾ ਦਾ ਸੀਸੀਟੀਵੀ ਵੀ ਸਾਹਮਣੇ ਆਇਆ ਹੈ। ਜਿਸ ਵਿਚ ਦੋਸ਼ੀ ਪੁਲਿਸ ਪਾਰਟੀ ਨੂੰ ਦੇਖ ਕੇ ਗੋਲ਼ੀਆਂ ਚਲਾਉਂਦੇ ਨਜ਼ਰ ਆ ਰਹੇ ਹਨ। ਚਾਰਾਂ ਖ਼ਿਲਾਫ਼ ਥਾਣਾ ਸਦਰ-6 ਵਿਚ ਕਤਲ ਦੀ ਕੋਸ਼ਿਸ਼, ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ।

ਇਹ ਵੀ ਪੜੋ:Haryana Crime News: ਅੰਬਾਲਾ ’ਚ CIA ਨੇ ਯੂਪੀ ਦੇ ਵੱਡੇ ਤਸਕਰ ਨੂੰ ਕੀਤਾ ਗ੍ਰਿਫ਼ਤਾਰ, 2 ਕਿਲੋ 600 ਗ੍ਰਾਮ ਅਫ਼ੀਮ ਬਰਾਮਦ

ਗੈਂਗਸਟਰ ਚਿੰਟੂ ਖ਼ਿਲਾਫ਼ ਪਹਿਲਾਂ ਵੀ ਜਲੰਧਰ ਸ਼ਹਿਰ ਅਤੇ ਦਿਹਾਤੀ ਇਲਾਕਿਆਂ ਵਿਚ ਕਈ ਕੇਸ ਦਰਜ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਫੜੇ ਗਏ ਮੁਲਜ਼ਮ ਅਪਰਾਧਿਕ ਪਿਛੋਕੜ ਵਾਲੇ ਹਨ। ਜਦੋਂਕਿ ਚਿੰਟੂ ਕਤਲ ਕੇਸ ਵਿੱਚ ਜ਼ਮਾਨਤ ’ਤੇ ਜੇਲ੍ਹ ਤੋਂ ਬਾਹਰ ਆਇਆ ਸੀ। ਜੇਲ੍ਹ ਤੋਂ ਆਉਣ ਤੋਂ ਬਾਅਦ ਚਿੰਟੂ ਨੇ ਕਈ ਅਪਰਾਧ ਕੀਤੇ ਸਨ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਸ ਤੋਂ ਪਹਿਲਾਂ ਚਿੰਟੂ ਦੇ ਐਸਏਪੀਪੀ ਗੈਂਗ ਨਾਲ ਵੀ ਚੰਗੇ ਸਬੰਧ ਸਨ। ਪਰ, ਸ਼ਹਿਰ ਦੇ ਗਾਣੇ ਬਾਜ਼ਾਰ ਵਿਚ ਪਾਰਕਿੰਗ ਦੇ ਠੇਕੇ ਨੂੰ ਲੈ ਕੇ ਦੋਵਾਂ ਵਿੱਚ ਝਗੜਾ ਹੋ ਗਿਆ। ਉਦੋਂ ਤੋਂ ਹੀ ਦੋਵੇਂ ਗੈਂਗ ਇਕ ਦੂਜੇ ਦੇ ਖ਼ਿਲਾਫ਼ ਕੰਮ ਕਰਨ ਲੱਗੇ।

ਇਹ ਵੀ ਪੜੋ:Punjab News : ਮੋਗਾ ’ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ

 (For more news apart from Gangster Neeraj, injured in a police encounter in Jalandhar, died News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਤੂੰ ਮੇਰੇ ਨਾਲ ਵਿਆਹ ਕਰਵਾਇਆ', ਘਰਵਾਲੀ ਨੇ ਚੂੜੇ ਵਾਲੀ ਨਾਲ ਫੜ ਲਿਆ ਪਤੀ, ਆਹ ਦੇਖੋ ਪੈ ਗਿਆ ਪੰਗਾ, LIVE ਵੀਡੀਓ

03 May 2024 4:26 PM

Kulbir Singh Zira Interview :ਅੰਮ੍ਰਿਤਪਾਲ ਸਿੰਘ ਨੂੰ ਕਿੰਨੀ ਵੱਡੀ ਚੁਣੌਤੀ ਮੰਨਦੇ ਨੇ ਕੁਲਬੀਰ ਸਿੰਘ ਜ਼ੀਰਾ?

03 May 2024 4:21 PM

Raja Warring ਦੇ ਹੱਕ 'ਚ ਚੋਣ ਪ੍ਰਚਾਰ ਕਰਨ ਪਹੁੰਚੇ Bharat Bhushan Ashu, ਕਿਹਾ - 'ਟਿਕਟਾਂ ਦੀ ਲੜਾਈ ਛੱਡ ਦਓ ਯਾਰ

03 May 2024 2:20 PM

ਕਿਸਾਨਾਂ ਨੇ ਅੱਗੇ ਹੋ ਕੇ ਰੋਕ ਲਈ ਭਾਜਪਾ ਦੀ ਗੱਡੀ, ਵੋਟਾਂ ਮੰਗਣ ਆਈ ਨੂੰ ਬੀਬੀ ਨੂੰ ਕੀਤੇ ਤਿੱਖੇ ਸਵਾਲ ਤਾਂ ਜੋੜੇ ਹੱਥ

03 May 2024 11:17 AM

Government School ਦੇ ਸਾਹਮਣੇ ਵਾਪਰਿਆ ਖ਼ਤਰਨਾਕ ਹਾਦਸਾ, ਖ਼ਤਰੇ 'ਚ ਪਈ ਬੱਚਿਆਂ ਦੀ ਜ਼ਿੰਦਗੀ

03 May 2024 10:57 AM
Advertisement