Punjab Vigilance : ਵਿਜੀਲੈਂਸ ਵੱਲੋਂ 50,000 ਰੁਪਏ ਦੀ ਰਿਸ਼ਵਤ ਲੈਂਦਾ ਐਸ.ਐਮ.ਓ. ਕਾਬੂ
Published : Apr 3, 2024, 7:52 pm IST
Updated : Apr 3, 2024, 7:52 pm IST
SHARE ARTICLE
Vigilance Bureau nabs SMO for taking Rs 50,000 bribe
Vigilance Bureau nabs SMO for taking Rs 50,000 bribe

Punjab Vigilance: ਮੁਲਜ਼ਮ ਨੇ ਮਾਝਾ ਕੰਟੀਨ ਦੇ ਠੇਕੇਦਾਰ ਤੋਂ ਸਾਲ 2024 ਲਈ ਠੇਕਾ ਵਧਾਉਣ ਦੇ ਬਦਲੇ ਮੰਗੇ ਸੀ ਰਿਸ਼ਵਤ

Vigilance Bureau nabs SMO for taking Rs 50,000 bribe: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਸਰਕਾਰੀ ਸਿਵਲ ਹਸਪਤਾਲ ਤਰਨਤਾਰਨ ਵਿਖੇ ਸੀਨੀਅਰ ਮੈਡੀਕਲ ਅਫਸਰ (ਐਸ.ਐਮ.ਓ.) ਵਜੋਂ ਤਾਇਨਾਤ ਡਾਕਟਰ ਕੰਵਲਜੀਤ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ਦੀ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। 

ਇਹ ਵੀ ਪੜ੍ਹੋ: Lok Sabha Election- ਪੰਜਾਬ ‘ਚ ਇਸ ਵਾਰ ਮਾਡਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ ਵਿੱਚ ਵਾਧਾ ਹੋਵੇਗਾ-ਸਿਬਿਨ ਸੀ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੀ.ਸੀ.ਐਮ.ਐਸ. ਡਾਕਟਰ ਨੂੰ ਧਰਮਬੀਰ ਸਿੰਘ ਵਾਸੀ ਗਲੀ ਮਾਤਾ ਲਾਚੋ ਵਾਲੀ, ਨੇੜੇ ਭਗਤ ਨਾਮ ਦੇਵ ਜੀ ਗੁਰਦੁਆਰਾ, ਤਰਨਤਾਰਨ ਸ਼ਹਿਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਹ ਹਸਪਤਾਲ ਦੇ ਅੰਦਰ ਠੇਕੇ 'ਤੇ ਕੰਟੀਨ ਚਲਾ ਰਿਹਾ ਹੈ ਪਰ ਉਕਤ ਐਸ.ਐਮ.ਓ. ਕੰਟੀਨ ਦੀ ਸਫ਼ਾਈ ਅਤੇ ਖਾਣੇ ਦੀ ਗੁਣਵੱਤਾ ਆਦਿ ਦੇ ਬਹਾਨੇ ਬਣਾਕੇ ਉਸ ਨੂੰ ਤੰਗ-ਪ੍ਰੇਸ਼ਾਨ ਕਰ ਰਿਹਾ ਹੈ। ਸ਼ਿਕਾਇਤਕਰਤਾ ਨੇ ਇਹ ਵੀ ਇਲਜ਼ਾਮ ਲਾਇਆ ਕਿ ਐੱਸ.ਐੱਮ.ਓ. ਨੇ ਰਿਸ਼ਵਤ ਦੀ ਰਕਮ ਨਾ ਦੇਣ ਦੀ ਸੂਰਤ ਵਿੱਚ ਕੰਟੀਨ ਦਾ ਠੇਕਾ ਖਤਮ ਕਰਨ ਦੀ ਧਮਕੀ ਵੀ ਦਿੱਤੀ ਹੈ।

ਇਹ ਵੀ ਪੜ੍ਹੋ: Maharashtra Fire News: ਘਰ 'ਚ ਅੱਗ ਲੱਗਣ ਕਾਰਨ ਜ਼ਿੰਦਾ ਸੜੇ ਪ੍ਰਵਾਰ ਦੇ 7 ਜੀਅ

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਜਾਲ ਵਿਛਾਇਆ ਗਿਆ ਜਿਸ ਵਿੱਚ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਐਸ.ਐਮ.ਓ. ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

(For more Punjabi news apart from Vigilance Bureau nabs SMO for taking Rs 50,000 bribe, stay tuned to Rozana Spokesman)

Tags: 000 bribe

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement