Batala News : ਬਟਾਲਾ ਪੁਲਿਸ ਨੇ ਡਾ.ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਵਾਲੇ 6 ਦੋਸ਼ੀ ਕੀਤੇ ਕਾਬੂ

By : BALJINDERK

Published : Apr 3, 2025, 5:08 pm IST
Updated : Apr 3, 2025, 5:08 pm IST
SHARE ARTICLE
 ਬਟਾਲਾ ਪੁਲਿਸ ਨੇ ਡਾ.ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਵਾਲੇ 6 ਦੋਸ਼ੀ ਕੀਤੇ ਕਾਬੂ
ਬਟਾਲਾ ਪੁਲਿਸ ਨੇ ਡਾ.ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਵਾਲੇ 6 ਦੋਸ਼ੀ ਕੀਤੇ ਕਾਬੂ

Batala News : ਪੁਲਿਸ ਵੱਲੋਂ 24 ਘੰਟਿਆਂ ਦੇ ਅੰਦਰ -ਅੰਦਰ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ

Batala News in Punjabi : ਬਟਾਲਾ ਪੁਲਿਸ ਨੇ 24 ਘੰਟਿਆਂ ਅੰਦਰ ਬਟਾਲਾ ‘ਚ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਵਾਲੇ 6 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਲਾਈਨ ‘ਚ ਪ੍ਰੈੱਸ ਕਾਨਫ਼ਰੰਸ ਦੌਰਾਨ ਡੀ.ਆਈ.ਜੀ ਬਾਰਡਰ ਰੇਂਜ ਸਤਿੰਦਰ ਸਿੰਘ ਅਤੇ ਐਸ ਐਸ ਪੀ ਬਟਾਲਾ ਸੁਹੇਲ ਕਾਸਿਮ ਮੀਰ ਨੇ ਖ਼ੁਲਾਸਾ ਕਰਦਿਆਂ ਕਿਹਾ ਕਿ 2 ਅਪ੍ਰੈਲ ਨੂੰ ਬਟਾਲਾ ਦੇ ਮੀਆਂ ਮੁਹੱਲੇ ‘ਚ ਲੱਗੇ ਬਾਬਾ ਸਾਹਿਬ ਡਾਕਟਰ ਭੀਮ ਰਾਓ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਖ਼ਬਰ ਸਾਹਮਣੇ ਆਈ ਸੀ।

ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਮੁੱਢਲੇ ਤੌਰ ‘ਤੇ ਅਣਪਛਾਤਿਆਂ ਵਿਰੁੱਧ ਮਾਮਲਾ ਦਰਜ ਕਰਕੇ ਉਪਰੰਤ ਤਕਨੀਕੀ ਪੱਖਾਂ ਦੇ ਆਧਾਰ ‘ਤੇ ਕੀਤੀ ਗਈ ਜਾਂਚ ਦੌਰਾਨ ਇਸ ਮਾਮਲੇ ‘ਚ ਸੱਤ ਮੁਲਜਮਾਂ ਨੂੰ ਨਾਮਜ਼ਦ ਕੀਤਾ ਗਿਆ ਅਤੇ ਉਨ੍ਹਾਂ ਵਿੱਚੋਂ ਪੁਲਿਸ ਵੱਲੋਂ 24 ਘੰਟਿਆਂ ਦੇ ਅੰਦਰ ਅੰਦਰ 6 ਮੁਲਜ਼ਮਾਂ ਨੂੰ ਗਿ੍ਰਫਤਾਰ ਕਰ ਲਿਆ ਗਿਆ ਹੈ।

ਡੀ.ਆਈ.ਜੀ ਸਤਿੰਦਰ ਸਿੰਘ ਨੇ ਦੱਸਿਆ ਕਿ ਸੱਤਵੇਂ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਉਸ ਨੂੰ ਗਿ੍ਰਫਤਾਰ ਕਰ ਲਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਫੜੇ ਗਏ ਮੁਲਜ਼ਮਾਂ ਤੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਇਨਾਂ ਨੇ ਬਾਬਾ ਸਾਹਿਬ ਦੇ ਬੁੱਤ ਨੂੰ ਕਿਉਂ ਨੁਕਸਾਨ ਪਹੁੰਚਾਇਆ ਅਤੇ ਕਿਸ ਦੇ ਇਸ਼ਾਰੇ ‘ਤੇ ਇਹ ਕੰਮ ਕੀਤਾ ਹੈ।

ਡੀ.ਆਈ.ਜੀ ਨੇ ਅੱਗੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਵਿਰੁੱਧ ਧਾਰਮਿਕ ਭਾਵਨਾਵਾਂ ਭੜਕਾਉਣ ਤੇ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਦਿੱਤਾ ਗਿਆ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

(For more news apart from Batala Police achieves major success, 6 accused arrested for damaging Dr. Bhimrao Ambedkar's statue News in Punjabi, stay tuned to Rozana Spokesman)

     

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement