
ਯਾਤਰਾ ਵਿਚ ਵੱਡੀ ਗਿਣਤੀ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸਕੂਲਾਂ ਦੇ ਬੱਚੇ ਤੇ ਅਧਿਆਪਕ ਮੌਜੂਦ ਹਨ।
Dera Baba Nanak:ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਡੇਰਾ ਬਾਬਾ ਨਾਨਕ ਪਹੁੰਚੇ ਹਨ। ਜਿੱਥੇ ਉਹਨਾਂ ਵੱਲੋਂ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਤਹਿਤ ਪੈਦਲ ਯਾਤਰਾ ਦੀ ਸ਼ੁਰੂਆਤ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਭਰ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਨਸ਼ਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਇਸ ਲਈ ਸਰਕਾਰ ਵੱਲੋਂ ਯੁੱਧ ਨਸ਼ੇ ਵਿਰੁਧ ਮੁਹਿੰਮ ਵੀ ਚਲਾਈ ਗਈ ਹੈ। ਇਸ ਮੁਹਿੰਮ ਦੇ ਚਲਦਿਆਂ ਹੀ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਅੱਜ ਨਸ਼ਿਆਂ ਵਿਰੁਧ ਡੇਰਾ ਬਾਬਾ ਨਾਨਕ ਵਿਖੇ ਪੈਦਲ ਯਾਤਰਾ ਕੱਢੀ ਜਾ ਰਹੀ ਹੈ।
ਇਸ ਪੈਦਲ ਯਾਤਰਾ ਵਿਚ ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ, ਡੀ.ਆਈ. ਜੀ. ਸਤਿੰਦਰਬੀਰ ਸਿੰਘ, ਐਸ. ਐਸ. ਪੀ. ਸੁਹੇਲ ਕਾਸਿਮ,ਆਈ.ਏ.ਐਸ. ਵਧੀਕ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸਕੂਲਾਂ ਦੇ ਬੱਚੇ ਤੇ ਅਧਿਆਪਕ ਮੌਜੂਦ ਹਨ।